21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਅਨਾਜ ਭੰਡਾਰਨ ਲਈ ਸ਼ਾਹਬਾਦ-ਅੰਬਾਲਾ 'ਚ ਬਣਾਇਆ ਜਾਵੇ ਵੱਡਾ ਸਾਇਲੋ-ਨਾਇਬ ਸਿੰਘ ਸੈਣੀ <br/>

Ad Position 21
No active advertisement
ਅਜੀਤ ਡੈਸਕ 07-05-2026
ਚੰਡੀਗੜ੍ਹ, 6 ਮਈ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਨਾਜ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਜ਼ਰੂਰੀ ਹੈ ਕਿ ਸੂਬੇ ਵਿੱਚ ਕਾਫ਼ੀ ਗਿਣਤੀ ਵਿੱਚ ਵੇਅਰ ਹਾਊਸ ਤੇ ਸਾਇਲੋ ਉਪਲਬਧ ਹੋਣ | ਇਸ ਲਈ ਸਬੰਧਿਤ ਵਿਭਾਗ ਵਿਸਤਾਰ ਕਾਰਜਯੋਜਨਾ ਬਣਾ ਕੇ ਜਲਦੀ ਤੋਂ ਜਲਦੀ ਅਨਾਜ ਭੰਡਾਰਨ ਦੀ ਸਮੱਸਿਆ ਦਾ ਸਥਾਈ ਹੱਲ ਕੱਢਣ | ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਅਨਾਜ ਭੰਡਾਰਨ ਲਈ ਸ਼ਾਹਬਾਦ ਤੇ ਅੰਬਾਲਾ ਦੇ ਵਿੱਚ ਸਾਇਲੋ (ਵਿਸ਼ਾਲ ਵੇਅਰ ਹਾਊਸ) ਬਣਾਉਣ ਦੀ ਯੋਜਨਾ ਤਿਆਰ ਕੀਤੀ ਜਾਵੇ | ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਸੂਬੇ ਵਿੱਚ ਅਨਾਜ ਭੰਡਾਰਨ ਤੇ ਪਲਵਲ ਤੇ ਨੁੰਹ ਖੇਤਰਾਂ ਵਿੱਚ ਜਲ ਸਪਲਾਈ ਦੇ ਪ੍ਰਬੰਧਾਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ | ਮੀਟਿੰਗ 'ਚ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ | ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਾਹਬਾਦ ਤੇ ਅੰਬਾਲਾ ਦੇ ਵਿੱਚ ਕਿਸੇ ਅਜਿਹੇ ਸਥਾਨ 'ਤੇ ਸਾਇਲੋ (ਵਿਸ਼ਾਲ ਵੇਅਰ ਹਾਊਸ) ਦੇ ਨਿਰਮਾਣ ਦੀ ਯੋਜਨਾ ਬਣਾਈ ਜਾਵੇ ਜੋ ਰੇਲਵੇ ਲਾਇਨ ਤੇ ਸੜਕ ਮਾਰਗ ਦੇ ਵਿੱਚ ਹੋਵੇ | ਸਾਇਲੋ ਲਈ ਰੇਲਵੇ ਲਾਇਨ ਤੇ ਸੜਕ ਵਿਚੋ-ਵਿਚ ਜ਼ਰੂਰਤ ਅਨੁਸਾਰ 100 ਏਕੜ ਤੱਕ ਜ਼ਮੀਨ ਰਾਖਵਾਂ ਕਰ ਲਈ ਜਾਵੇ | ਉਨ੍ਹਾਂ ਨੇ ਅਧਿਕਾਰੀਆਂ ਨੂੰ ਜ਼ਮੀਨ ਰਾਖਵਾਂ ਤੇ ਸਾਇਲੋ ਨਿਰਮਾਣ ਦੀ ਯੋਜਨਾ ਤਿਆਰ ਕਰਨ ਦਾ ਕੰਮ ਇੱਕ ਮਹੀਨੇ ਵਿੱਚ ਪੂਰਾ ਕਰਨ ਦੇ ਨਿਰਦੇਸ਼ ਦਿੱਤੇ | ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਲਵਲ ਤੇ ਨੁੰਹ ਖੇਤਰ ਦੇ 108 ਪਿੰਡਾਂ ਤੇ ਪੁੰਨਹਾਨਾ ਨਗਰ ਵਿੱਚ ਟਿਊਬਵੈੱਲ ਆਧਾਰਿਤ ਪੀਣ ਦੇ ਪਾਣੀ ਦੀ ਸਪਲਾਈ ਕੀਤੀ ਜਾਂਦੀ ਹੈ | ਇਸ ਲਈ ਭੂਮੀਗਤ ਜਲ ਪੱਧਰ ਨੂੰ ਬਣਾਏ ਰੱਖਣ ਲਈ ਜ਼ਮੀਨ ਨੂੰ ਰੀਚਾਰਜ ਕਰਨ ਤਹਿਤ ਵਿਭਾਗ ਵੱਲੋਂ 7 ਰੈਨੀਵੈਲ ਤੇ ਬੂਸਟਿੰਗ ਸਟੇਸ਼ਨ ਲਗਾਏ ਜਾਣਗੇ | ਇਸ ਕੰਮ 'ਤੇ 765 ਕਰੋੜ ਰੁਪਏ ਦਾ ਖ਼ਰਚ ਆਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ-ਨਾਲ ਜਿਨ੍ਹਾਂ ਖੇਤਰਾਂ ਵਿੱਚ ਟਿਊਬਵੈੱਲ ਨਾਲ ਜਲ ਸਪਲਾਈ ਕੀਤੀ ਜਾਂਦੀ ਹੈ ਉਨ੍ਹਾਂ ਖੇਤਰਾਂ 'ਚ ਨਹਿਰੀ ਪਾਣੀ ਨਾਲ ਜਲ ਸਪਲਾਈ ਦੀ ਯੋਜਨਾ ਬਣਾਈ ਜਾਵੇ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਨੁੰਹ ਤੇ ਪੇਯਜਲ ਏਰੀਆ 'ਚ ਨਵੇਂ ਉਦਯੋਗਿਕ ਖੇਤਰ ਵਿਕਸਿਤ ਹੋਣਗੇ ਤੇ ਉੱਥੇ ਜਨਤਾ ਨੂੰ ਵੱਧ ਗਿਣਤੀ ਵਿੱਚ ਪਾਣੀ ਦੀ ਜ਼ਰੂਰਤ ਹੋਵੇਗੀ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਪੂਰੇ ਸੂਬੇ ਵਿੱਚ ਵੱਧ ਤੋਂ ਵੱਧ ਬੂਟੇ ਲਗਾਏ ਜਾਣ | ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਵਧੀਕ ਮੁੱਖ ਸਕੱਤਰ ਵਿਜਯੇਂਦਰ ਕੁਮਾਰ, ਜਨ ਸਿਹਤ ਵਿਭਾਗ ਦੇ ਕਮਿਸ਼ਨਰ ਤੇ ਸਕੱਤਰ ਜੇ. ਗਣੇਸ਼ਨ ਤੇ ਹਰਿਆਣਾ ਵੇਅਰਹਾਉਸਿੰਗ ਕਾਰਪੋਰੇਸ਼ਨ ਦੇ ਐਮਡੀ ਡਾ. ਸ਼ਾਲੀਨ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੜਕਾਂ ਤੇ ਫੁੱਟਪਾਥਾਂ 'ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ 'ਤੇ ਲੱਗੇਗੀ ਲਗਾਮ ਅਗਲੀ ਖ਼ਬਰ ਸਵੱਛ ਸਰਵੇਖਣ ਨੂੰ ਲੈ ਕੇ ਚੰਡੀਗੜ੍ਹ ਨਗਰ ਨਿਗਮ ਸਰਗਰਮ, ਸਫ਼ਾਈ ਲਈ ਜਨ ਅਭਿਆਨ ਦੀ ਸ਼ੁਰੂਆਤ
Ad Position 24