10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਘਰ 'ਚੋਂ ਸੋਨੇ-ਚਾਂਦੀ ਦੇ ਗਹਿਣੇ ਤੇ ਹੋਰ ਕੀਮਤੀ ਸਾਮਾਨ ਚੋਰੀ

Ad Position 21
No active advertisement
ਅਜੀਤ ਡੈਸਕ 09-05-2026
ਜ਼ੀਰਕਪੁਰ, 8 ਮਈ (ਮਨਿੰਦਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਇਕ ਡਾਕਟਰ ਦੀ ਸ਼ਿਕਾਇਤ 'ਤੇ ਉਸ ਦੇ ਘਰ 'ਚੋਂ ਸੋਨੇ ਚਾਂਦੀ ਦੇ ਗਹਿਣੇ ਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਪਵਨ ਕੁਮਾਰ ਵਾਸੀ ਸ਼ਿਵਾਲਿਕ ਵਿਹਾਰ ਪਟਿਆਲਾ ਰੋਡ ਜ਼ੀਰਕਪੁਰ ਨੇ ਦੱਸਿਆ ਕਿ ਉਹ ਸਰਕਾਰੀ ਡਾਕਟਰ ਹੈ ਤੇ ਉਕਤ ਪਤੇ 'ਤੇ ਆਪਣੇ ਪਰਿਵਾਰ ਸਮੇਤ ਰਹਿੰਦਾ ਹੈ | 4 ਮਈ ਨੂੰ ਉਹ ਪਰਿਵਾਰ ਸਮੇਤ ਦਿੱਲੀ ਗਿਆ ਸੀ ਤੇ 5 ਮਈ ਨੂੰ ਉਸ ਨੂੰ ਗੁਆਂਢੀਆਂ ਦਾ ਫ਼ੋਨ ਆਇਆ ਕਿ ਉਸ ਦੇ ਘਰ ਦੇ ਤਾਲੇ ਟੁੱਟੇ ਹੋਏ ਹਨ | ਸ਼ਾਮ ਦੇ 6 ਵਜੇ ਜਦੋਂ ਉਸ ਨੇ ਆਪਣੇ ਪਰਿਵਾਰ ਸਮੇਤ ਘਰ ਵਾਪਸ ਆ ਕੇ ਦੇਖਿਆ ਤਾਂ ਘਰ ਦੇ ਮੁੱਖ ਦਰਵਾਜੇ ਤੇ ਅੰਦਰ ਡਰਾਇੰਗ ਰੂਮ ਦੇ ਤਾਲੇ ਟੁੱਟੇ ਹੋਏ ਸਨ ਤੇ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ | ਜਾਂਚ ਕਰਨ 'ਤੇ ਪਤਾ ਚੱਲਿਆ ਕਿ ਚੋਰ ਦੋ ਸੋਨੇ ਦੀਆਂ ਚੈਨਾਂ, ਇਕ ਚਾਂਦੀ ਦੀ ਤਮਲੀ, ਇਕ ਜੋੜਾ ਚਾਂਦੀ ਦੀਆਂ ਪੰਜੇਬਾਂ ਤੇ ਘਰ 'ਚ ਪਏ ਗਰਮ ਕੱਪੜੇ ਚੋਰੀ ਕਰ ਕੇ ਲੈ ਗਏ ਹਨ | ਉਨ੍ਹਾਂ ਸ਼ਿਕਾਇਤ 'ਚ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ਼ ਤੋਂ ਪਤਾ ਚੱਲਿਆ ਕਿ ਚੋਰੀ ਦੀ ਘਟਨਾ ਨੂੰ ਤੜਕੇ 2 ਤੋਂ 3 ਵਜੇ ਦੇ ਵਿਚਕਾਰ ਅੰਜਾਮ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਵਿਧਾਇਕਾ ਅਨਮੋਲ ਗਗਨ ਮਾਨ ਦੀ ਕੋਠੀ ਮੂਹਰੇ ਧਰਨਾ ਭਲਕੇ ਅਗਲੀ ਖ਼ਬਰ ਪਿੰਡ ਮਾਜਰੀ ਵਿਖੇ ਗ੍ਰਾਮ ਪੰਚਾਇਤ ਵਲੋਂ ਪਾਏ ਮਤੇ ਨੂੰ ਰੱਦ ਕਰਵਾਉਣ ਲਈ ਆਮ ਇਜਲਾਸ ਸੱਦਿਆ-ਗ੍ਰਾਮ ਪੰਚਾਇਤ ਮੈਂਬਰ ਰਹੇ...
Ad Position 24