10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਵਿਧਾਇਕਾ ਅਨਮੋਲ ਗਗਨ ਮਾਨ ਦੀ ਕੋਠੀ ਮੂਹਰੇ ਧਰਨਾ ਭਲਕੇ

Ad Position 21
No active advertisement
ਅਜੀਤ ਡੈਸਕ 09-05-2026
ਖਰੜ, 8 ਮਈ (ਜੰਡਪੁਰੀ)- ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨਿਅਨ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਹਾਈ ਕਮਾਂਡ ਵਲੋਂ ਉਲੀਕੇ ਗਏ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦੇਣ ਦੇ ਫੈਸਲੇ ਮੁਤਾਬਕ 10 ਮਈ ਨੂੰ ਖਰੜ ਹਲਕੇ ਦੀ ਵਿਧਾਇਕਾ ਅਨਮੋਲ ਗਗਨ ਮਾਨ ਦੇ ਘਰ ਅੱਗੇ ਧਰਨਾ ਲਗਾਇਆ ਜਾਵੇਗਾ | ਇਸ ਸੰਬੰਧੀ ਜ਼ਿਲ੍ਹਾ ਮੁਹਾਲੀ ਦੀ ਪ੍ਰਧਾਨ ਮਨਜੀਤ ਕੌਰ ਬਰਿਆਲੀ ਨੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਈ ਵਾਰੀ ਸੰਬੰਧਿਤ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਜਿਸ ਕਰਕੇ ਮਜ਼ਬੂਰਨ ਉਨ੍ਹਾਂ ਨੂੰ ਉਕਤ ਪ੍ਰੋਗਰਾਮ ਤਹਿਤ ਧਰਨਾ ਦੇਣਾ ਪੈ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਘਰੇਲੂ ਕੰਮ ਕਰਨ ਵਾਲੀ ਮਹਿਲਾ ਤੇ ਉਸ ਦੀ ਨੂੰ ਹ ਖ਼ਿਲਾਫ਼ ਗਹਿਣੇ ਚੋਰੀ ਕਰਨ ਦਾ ਮਾਮਲਾ ਦਰਜ <br/> ਅਗਲੀ ਖ਼ਬਰ ਘਰ 'ਚੋਂ ਸੋਨੇ-ਚਾਂਦੀ ਦੇ ਗਹਿਣੇ ਤੇ ਹੋਰ ਕੀਮਤੀ ਸਾਮਾਨ ਚੋਰੀ
Ad Position 24