03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਭਾਜਪਾ ਆਗੂ ਉੱਭਾ ਵਲੋਂ ਮੁੱਖ ਮੰਤਰੀ ਨੂੰ ਪੱਤਰ

Ad Position 21
repet_subhas-goyals [Copy P29]
ਅਜੀਤ ਡੈਸਕ 10-05-2026
ਐੱਸ. ਏ. ਐੱਸ. ਨਗਰ, 9 ਮਈ (ਤਰਵਿੰਦਰ ਸਿੰਘ ਬੈਨੀਪਾਲ)- ਭਾਜਪਾ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਅੱਜ ਪ੍ਰੀਤ ਸਿਟੀ ਸੈਕਟਰ 86 ਦੇ ਨਿਵਾਸੀਆਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਇਲਾਕੇ ਦੇ ਵਿਕਾਸ ਤੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕੀਤਾ | ਇਸ ਦੌਰਾਨ ਸਥਾਨਕ ਨਿਵਾਸੀਆਂ ਨੇ ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ਤੇ ਧਾਰਮਿਕ ਸਥਾਨਾਂ ਲਈ ਰਾਖਵੀਂ ਜਗ੍ਹਾ ਸੰਬੰਧੀ ਆਪਣੀਆਂ ਚਿੰਤਾਵਾਂ ਉਨ੍ਹਾਂ ਸਾਹਮਣੇ ਰੱਖੀਆਂ ਜਿਸ 'ਤੇ ਉੱਭਾ ਨੇ ਕਿਹਾ ਕਿ ਪ੍ਰੀਤ ਸਿਟੀ ਸੈਕਟਰ 86 ਵਿਚ ਮੰਦਰ ਤੇ ਗੁਰਦੁਆਰਾ ਸਾਹਿਬ ਲਈ ਰਾਖਵੀਂ ਜਗ੍ਹਾ ਨਿਵਾਸੀਆਂ ਦਾ ਹੱਕ ਹੈ ਤੇ ਇਸ ਮਸਲੇ ਨੂੰ ਲੈ ਕੇ ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲਅੰਦਾਜ਼ੀ ਦੀ ਮੰਗ ਕੀਤੀ ਗਈ ਹੈ ਤਾਂ ਜੋ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਲੋਕਾਂ ਦੇ ਹੱਕਾਂ ਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਆਈ ਹੈ ਤੇ ਪ੍ਰੀਤ ਸਿਟੀ ਨਿਵਾਸੀਆਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਈ.ਡੀ. ਵਲੋਂ ਗਿ੍ਫ਼ਤਾਰੀ ਤੋਂ ਬਾਅਦ ਸੰਜੀਵ ਅਰੋੜਾ ਨੈਤਿਕਤਾ ਦੇ ਆਧਾਰ 'ਤੇ ਅਸਤੀਫ਼ਾ ਦੇਣ-ਪਿ੍ਤਪਾਲ ਸਿੰਘ ਬਲੀਏਵਾਲ <br... ਅਗਲੀ ਖ਼ਬਰ ਸੀ.ਪੀ. ਡੀ. ਐਲ. ਦੀ ਮਨੁੱਖਤਾ ਭਰੀ ਪਹਿਲ, ਮਿ੍ਤਕ ਕਰਮਚਾਰੀ ਦੇ ਪਰਿਵਾਰ ਨੂੰ 25 ਲੱਖ ਦੀ ਮਦਦ
Ad Position 24