03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪੰਜਾਬ ਯੂਨੀਵਰਸਿਟੀ ਦੇ ਯੂ.ਆਈ.ਪੀ.ਐਸ 'ਚ ਸਾਲਾਨਾ ਸਮਾਗਮ ਕਰਵਾਇਆ

Ad Position 21
repet_subhas-goyals [Copy P29]
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੂ.ਆਈ.ਪੀ.ਐਸ ਵਿਖੇ ਸਾਲਾਨਾ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਡਾ. ਮਨੀਸ਼ ਕਪੂਰ ਸਟੇਟ ਡਰੱਗਜ਼ ਕੰਟਰੋਲਰ ਹਿਮਾਚਲ ਪ੍ਰਦੇਸ਼ ਅਤੇ ਹੋਰ | (ਸੱਜੇ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੂ.ਆਈ.ਪੀ.ਐਸ ਵਿਖੇ ਸਾਲਾਨਾ ਸਮਾਗਮ ਦੌਰਾਨ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕਰਦੇ ਹੋਏ ਵਿਦਿਆਰਥੀ | ਤਸਵੀਰਾਂ : ਗੁਰਿੰਦਰ ਸਿੰਘ <br/> 10-05-2026
ਚੰਡੀਗੜ੍ਹ, 9 ਮਈ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ (ਯੂ.ਆਈ.ਪੀ.ਐਸ) ਨੇ ਆਪਣਾ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਵਿਦਿਆਰਥੀ, ਫੈਕਲਟੀ ਮੈਂਬਰ, ਸਾਬਕਾ ਵਿਦਿਆਰਥੀ ਅਤੇ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ | ਵਿਦਿਆਰਥੀਆਂ ਦੁਆਰ ਰੰਗਾਂ-ਰੰਗ ਪ੍ਰੋਗਰਾਮ ਪੇ; ਕੀਤਾ ਗਿਆ | ਇਸ ਸਮਾਗਮ 'ਚ ਡਾ. ਮਨੀਸ਼ ਕਪੂਰ ਸਟੇਟ ਡਰੱਗਜ਼ ਕੰਟਰੋਲਰ ਹਿਮਾਚਲ ਪ੍ਰਦੇਸ਼ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਇਨਾਮ ਵੰਡ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ | ਵਿਭਾਗ ਨੇ ਭਾਰਤ ਅਤੇ ਵਿਦੇਸ਼ਾਂ ਵਿਚ ਵਸੇ ਸਾਬਕਾ ਵਿਦਿਆਰਥੀਆਂ ਦੁਆਰਾ ਸਥਾਪਿਤ ਵੱਖ-ਵੱਖ ਸਕਾਲਰਸ਼ਿਪਾਂ ਨੂੰ ਮਾਨਤਾ ਦਿੱਤੀ | ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟਾਪਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਚੈੱਕ ਪ੍ਰਦਾਨ ਕੀਤੇ ਗਏ | ਇਸ ਸਮਾਗਮ ਦੀ ਇਕ ਮੁੱਖ ਖਿੱਚ ਸਵਰਗੀ ਪ੍ਰੋ. ਆਰ.ਐਲ. ਗੁਪਤਾ ਦੇ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਰਹੀ, ਜਿਨ੍ਹਾਂ ਨੇ ਅਕਾਦਮਿਕ ਵਿਕਾਸ ਅਤੇ ਵਿਦਿਆਰਥੀ ਭਲਾਈ ਦੇ ਸਮਰਥਨ ਵਿਚ ਯੂ.ਆਈ.ਪੀ.ਐਸ ਨੂੰ 10 ਲੱਖ ਰੁਪਏ ਦਾ ਚੈੱਕ ਦਾਨ ਕੀਤਾ | ਇਕੱਠ ਨੂੰ ਸੰਬੋਧਨ ਕਰਦੇ ਹੋਏ ਚੇਅਰਪਰਸਨ ਪ੍ਰੋ. ਅਨਿਲ ਕੁਮਾਰ ਅਤੇ ਮੁੱਖ ਮਹਿਮਾਨ ਡਾ. ਕਪੂਰ ਨੇ ਯੂ.ਆਈ.ਪੀ.ਐਸ ਦੀਆਂ ਅਕਾਦਮਿਕ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਚੈਂਪੀਅਨਸ਼ਿਪ 'ਚ 3 ਸੋਨੇ, 1 ਚਾਂਦੀ ਤੇ 5 ਕਾਂਸੀ ਦੇ ਤਗਮਿਆਂ 'ਤ... ਅਗਲੀ ਖ਼ਬਰ ਸਟੇਟ ਬੈਂਕ ਆਫ਼ ਇੰਡੀਆ ਐਵਾਰਡ ਸਟਾਫ਼ 25 ਅਤੇ 26 ਮਈ, 2026 ਨੂੰ ਦੋ ਦਿਨਾਂ ਦੇਸ਼ ਵਿਆਪੀ ਹੜਤਾਲ ਕਰੇਗਾ-ਇਕਬਾਲ ਸਿੰਘ ਮ...
Ad Position 24