03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਏ. ਪੀ. ਜੇ. ਸਕੂਲ ਵਿਖੇ ਮੁਕਾਬਲੇ ਕਰਵਾਏ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-05-2026
ਖਰੜ, 9 ਮਈ (ਗੁਰਮੁੱਖ ਸਿੰਘ ਮਾਨ)-ਏ. ਪੀ. ਜੇ. ਪਬਲਿਕ ਸਕੂਲ ਮੁੰਡੀ ਖਰੜ ਵਿਖੇ ਸਿੱਖ ਮਿਸ਼ਨਰੀ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਸਿੱਖ ਇਤਿਹਾਸ, ਗੁਰਬਾਣੀ ਉਚਾਰਣ, ਭਾਸ਼ਣ ਤੇ ਧਾਰਮਿਕ ਜਾਣਕਾਰੀ ਨਾਲ ਸੰਬੰਧਿਤ ਕਈ ਗਤੀਵਿਧੀਆਂ 'ਚ ਹਿੱਸਾ ਲਿਆ | ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਬੱਚਿਆਂ 'ਚ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੇ ਸਸਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ | ਸਕੂਲ ਪ੍ਰਬੰਧਕਾਂ ਨੇ ਬੱਚਿਆਂ ਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ 'ਚ ਵੀ ਅਜਿਹੇ ਉਪਰਾਲੇ ਕਰਨ ਦਾ ਭਰੋਸਾ ਦਿੱਤਾ | ਮੁਕਾਬਲੇ ਦੇ ਅੰਤ 'ਚ ਜੇਤੂਆਂ ਤੇ ਭਾਗ ਲੈਣ ਵਾਲੇ ਸਮੁੱਚੇ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿ੍ੰ. ਜਸਵੀਰ ਚੰਦਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਆਤਮ-ਵਿਸ਼ਵਾਸ ਤੇ ਜਾਣਕਾਰੀ 'ਚ ਵਾਧਾ ਕਰਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ 110 ਕਰੋੜ ਰੁਪਏ ਦੀ ਲਾਗਤ ਵਾਲੇ ਆਧੁਨਿਕ ਟਰੀਟਮੈਂਟ ਪਲਾਂਟ ਦਾ ਲੋਕਾਂ ਨੂੰ ਨਹੀਂ ਹੋ ਰਿਹਾ ਕੋਈ ਲਾਭ <br/> ਅਗਲੀ ਖ਼ਬਰ ਖਸਤਾ ਹਾਲ ਖਰੜ-ਲਾਂਡਰਾਂ ਰੋਡ ਦੀ ਤੁਰੰਤ ਮੁਰੰਮਤ ਕੀਤੀ ਜਾਵੇ : ਸਵਰਨਜੀਤ ਕੌਰ <br/>
Ad Position 24