04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਫਾਰਐਵਰ ਸਪਾ ਸੈਂਟਰ 'ਤੇ ਛਾਪੇਮਾਰੀ ਦੌਰਾਨ ਫ਼ਰਾਰ ਹੋਇਆ ਮੁਲਜ਼ਮ ਗਿ੍ਫ਼ਤਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-05-2026
ਜ਼ੀਰਕਪੁਰ, 9 ਮਈ (ਮਨਿੰਦਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਵੀ. ਆਈ. ਪੀ. ਰੋਡ 'ਤੇ ਸਥਿਤ ਫਾਰਐਵਰ ਸਪਾ ਸੈਂਟਰ 'ਤੇ ਛਾਪੇਮਾਰੀ ਦੌਰਾਨ ਫ਼ਰਾਰ ਹੋਣ ਵਾਲੇ ਮੁੱਖ ਮੁਲਜ਼ਮ ਸੋਨੰੂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਪਿਛਲੇ ਲੰਬੇ ਸਮੇਂ ਤੋਂ ਪੁਲਿਸ ਤੋਂ ਬਚਦਾ ਆ ਰਿਹਾ ਸੀ | ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੋਨੂੰ ਵੀ. ਆਈ. ਪੀ. ਰੋਡ 'ਤੇ ਘੁੰਮ ਰਿਹਾ ਹੈ | ਸੂਚਨਾ ਮਿਲਣ 'ਤੇ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ ਨੂੰ ਘੇਰ ਲਿਆ | ਪੁਲਿਸ ਟੀਮ ਨੂੰ ਦੇਖ ਕੇ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਮੁਲਾਜ਼ਮਾਂ ਨੇ ਪਿੱਛਾ ਕਰਕੇ ਕੁਝ ਦੂਰੀ 'ਤੇ ਉਸ ਨੂੰ ਦਬੋਚ ਲਿਆ | ਜਾਣਕਾਰੀ ਅਨੁਸਾਰ ਫਾਰਐਵਰ ਸਪਾ 'ਤੇ ਛਾਪੇਮਾਰੀ ਮੌਕੇ ਕਈ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ ਲਿਆ ਸੀ ਪਰ ਸੋਨੂੰ ਮੌਕੇ ਦਾ ਫਾਇਦਾ ਉੱਠਾ ਕੇ ਉਥੋਂ ਫ਼ਰਾਰ ਹੋ ਗਿਆ ਸੀ | ਉਦੋਂ ਤੋਂ ਪੁਲਿਸ ਉਸ ਦੀ ਭਾਲ 'ਚ ਛਾਪੇਮਾਰੀ ਕਰ ਰਹੀ ਸੀ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਮਾਮਲੇ 'ਚ ਹੋਰਨਾਂ ਮੁਲਜ਼ਮਾਂ ਤੇ ਉਨ੍ਹਾਂ ਦੀਆਂ ਗਤੀਵਿਧੀਆਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ | ਜ਼ੀਰਕਪੁਰ ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ 'ਚ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਮੁਹਿੰਮ ਭਵਿੱਖ 'ਚ ਵੀ ਜਾਰੀ ਰਹੇਗੀ ਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੇ ਸਫ਼ਾਈ ਸੇਵਕਾਂ ਦੀ ਕੀਤੀ ਹਮਾਇਤ <br/> ਅਗਲੀ ਖ਼ਬਰ ਲੋਕ ਹਿੱਤ ਮਿਸ਼ਨ ਵਲੋਂ ਜਥੇਬੰਦੀ ਦੀ ਮਜ਼ਬੂਤੀ ਤੇ ਇਲਾਕੇ ਦੀਆਂ ਮੁਸ਼ਕਿਲਾਂ ਸੰਬੰਧੀ ਸੱਦੀ ਗਈ ਭਰਵੀਂ ਇਕੱਤਰਤਾ <br/>...
Ad Position 24