04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੇ ਸਫ਼ਾਈ ਸੇਵਕਾਂ ਦੀ ਕੀਤੀ ਹਮਾਇਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-05-2026
ਕੁਰਾਲੀ, 9 ਮਈ (ਬਿੱਲਾ ਅਕਾਲਗੜ੍ਹੀਆ) - ਸਫ਼ਾਈ ਸੇਵਕ ਯੂਨੀਅਨ ਤੇ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਲਗਾਤਾਰ ਜਾਰੀ ਹੈ | ਅੱਜ ਇਨ੍ਹਾਂ ਸਫ਼ਾਈ ਸੇਵਕਾਂ ਦੀ ਹਮਾਇਤ ਕਰਨ ਲਈ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਪਹੁੰਚੇ | ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ | ਉਨ੍ਹਾਂ ਆਖਿਆ ਕਿ ਸਫ਼ਾਈ ਸੇਵਕ ਅਤੇ ਹੋਰ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵੱਲੋਂ ਕੋਈ ਢੁਕਵਾਂ ਹੱਲ ਨਹੀਂ ਕੱਢਿਆ ਜਾ ਰਿਹਾ | ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ਆਉਣ 'ਤੇ ਮੁਲਾਜ਼ਮਾਂ ਤੇ ਸਫ਼ਾਈ ਕਰਮਚਾਰੀਆਂ ਦਾ ਮਾਣ ਭੱਤਾ ਵੀ ਵਧਾਇਆ ਜਾਵੇਗਾ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਇਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਦਵਿੰਦਰ ਸਿੰਘ ਠਾਕੁਰ, ਸਾਬਕਾ ਕੌਂਸਲਰ ਪਰਮਜੀਤ ਸਿੰਘ ਪੰਮੀ ਤੇ ਸੁਰਜੀਤ ਸਿੰਘ ਸੀਤਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਏ. ਪੀ. ਜੇ. ਸਮਾਰਟ ਸਕੂਲ ਮੁੰਡੀ ਖਰੜ ਵਿਖੇ ਮਾਂ-ਦਿਵਸ ਮਨਾਇਆ <br/> ਅਗਲੀ ਖ਼ਬਰ ਫਾਰਐਵਰ ਸਪਾ ਸੈਂਟਰ 'ਤੇ ਛਾਪੇਮਾਰੀ ਦੌਰਾਨ ਫ਼ਰਾਰ ਹੋਇਆ ਮੁਲਜ਼ਮ ਗਿ੍ਫ਼ਤਾਰ <br/>
Ad Position 24