04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਬਲਟਾਣਾ ਪੁਲਿਸ ਚੌਕੀ ਦੇ ਬਾਹਰ ਖ਼ੁਦ ਨੂੰ ਅੱਗ ਲਗਾਉਣ ਵਾਲੀ ਪੀੜਤਾ ਦੀ ਮੌਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-05-2026
ਜ਼ੀਰਕਪੁਰ, 9 ਮਈ (ਮਨਿੰਦਰ ਸਿੰਘ)- ਬਲਟਾਣਾ ਪੁਲਿਸ ਚੌਕੀ ਦੇ ਬਾਹਰ ਆਪਣੇ ਆਪ ਨੂੰ ਅੱਗ ਲਗਾਉਣ ਵਾਲੀ ਪੀੜਤਾ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ | ਪੀੜਤਾ 12 ਦਿਨਾਂ ਤੋਂ ਪੀ. ਜੀ. ਆਈ. ਚੰਡੀਗੜ੍ਹ ਵਿਖੇ ਜੇਰੇ ਇਲਾਜ ਸੀ | ਸ਼ੁੱਕਰਵਾਰ ਰਾਤ ਨੂੰ ਲਗਭਗ 2.30 ਵਜੇ ਉਸ ਦੀ ਮੌਤ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਇਨਫੈਕਸ਼ਨ ਵਧਣ ਕਾਰਨ ਉਸ ਨੂੰ ਸਾਹ ਲੈਣ 'ਚ ਮੁਸ਼ਕਿਲ ਆ ਰਹੀ ਸੀ | ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ | ਪੀੜਤਾ ਦਾ ਸਸਕਾਰ ਉਸੇ ਦੁਪਹਿਰ ਚੰਡੀਗੜ੍ਹ ਦੇ ਮਨੀਮਾਜਰਾ ਸ਼ਮਸ਼ਾਨਘਾਟ 'ਚ ਪੁਲਿਸ ਦੀ ਮੌਜੂਦਗੀ 'ਚ ਕੀਤਾ ਗਿਆ | ਜ਼ਿਕਰਯੋਗ ਹੈ ਕਿ ਪੀੜਤ ਲੜਕੀ ਨੇ ਇਕ ਮਾਮਲੇ 'ਚ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਬਲਟਾਣਾ ਪੁਲਿਸ ਚੌਕੀ ਦੇ ਬਾਹਰ ਆਪਣੇ ਆਪ ਨੂੰ ਅੱਗ ਲਗਾ ਲਈ ਸੀ | ਜਾਣਕਾਰੀ ਅਨੁਸਾਰ ਪੀੜਤਾ ਦੇ ਚਾਰ ਭੈਣ-ਭਰਾ ਸਨ ਤੇ ਉਹ ਪਰਿਵਾਰ 'ਚ ਸਭ ਤੋਂ ਛੋਟੀ ਸੀ | ਮਾਂ ਤੇ ਵੱਡੀ ਭੈਣ ਦਾ ਦੋਸ਼ ਹੈ ਕਿ ਉਨ੍ਹਾਂ ਦੀ ਧੀ ਪਹਿਲਾਂ ਇਨਸਾਫ਼ ਲਈ ਚੰਡੀਮੰਦਰ ਪੁਲਿਸ ਸਟੇਸ਼ਨ ਗਈ ਪਰ ਉਥੇ ਉਸ ਦੀ ਕੋਈ ਸੁਣਵਾਈ ਨਹੀਂ ਹੋਈ | ਉਸ ਨੂੰ ਬਲਟਾਣਾ ਪੁਲਿਸ ਚੌਕੀ ਭੇਜ ਦਿੱਤਾ ਗਿਆ | ਇਹ ਵੀ ਦੋਸ਼ ਹੈ ਕਿ ਚੰਡੀਮੰਦਰ ਪੁਲਿਸ ਥਾਣੇ ਦੇ ਇਕ ਐਸ. ਆਈ. ਨੇ ਨੌਜਵਾਨ ਨੂੰ ਮੁਕੱਦਮੇ ਤੋਂ ਬਚਾਉਣ ਲਈ ਉਸ ਤੋਂ 40 ਹਜ਼ਾਰ ਰੁਪਏ ਲਏ ਸਨ | ਇਸ ਤੋਂ ਬਾਅਦ ਜਦੋਂ ਪੀੜਤਾ ਇਨਸਾਫ਼ ਲਈ ਬਲਟਾਣਾ ਪੁਲਿਸ ਚੌਕੀ ਗਈ ਤਾਂ ਮੁਲਜ਼ਮਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਪੁਲਿਸ ਨੇ ਉਸ ਨੂੰ ਜ਼ਲੀਲ ਕਰਨਾ ਸ਼ੁਰੂ ਕਰ ਦਿੱਤਾ | ਮਿ੍ਤਕਾ ਦੀ ਭੈਣ ਦਾ ਦੋਸ਼ ਹੈ ਕਿ ਜੇਕਰ ਪੁਲਿਸ ਨੇ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਉਸ ਦੀ ਭੈਣ ਜਿਊਾਦੀ ਹੁੰਦੀ | ਮਿ੍ਤਕਾ ਦੀ ਮਾਂ ਦਾ ਦੋਸ਼ ਹੈ ਕਿ ਜਦੋਂ ਉਸ ਦੀ ਧੀ ਪੁਲਿਸ ਚੌਕੀ ਦੇ ਬਾਹਰ ਖ਼ੁਦਕੁਸ਼ੀ ਕਰਨ ਲਈ ਆਪਣੇ ਆਪ 'ਤੇ ਪੈਟਰੋਲ ਪਾ ਰਹੀ ਸੀ ਤਾਂ ਬਲਟਾਣਾ ਪੁਲਿਸ ਚੌਕੀ ਦੇ ਮੁਲਾਜ਼ਮ ਮੋਬਾਈਲ ਫ਼ੋਨ 'ਤੇ ਇਸ ਦੀ ਵੀਡੀਓ ਬਣਾ ਰਹੇ ਸਨ | ਉਸ ਦਾ ਦੋਸ਼ ਹੈ ਕਿ ਪੀੜਤਾ ਦੇ ਮੋਬਾਈਲ ਫ਼ੋਨ 'ਤੇ ਸਾਰੇ ਸਬੂਤ ਮੌਜੂਦ ਹਨ ਪਰ ਉਸ ਦੇ ਦੋਵੇਂ ਮੋਬਾਈਲ ਫ਼ੋਨ ਬਲਟਾਣਾ ਪੁਲਿਸ ਕੋਲ ਹਨ, ਜੋ ਕਿ ਉਨ੍ਹਾਂ ਨੂੰ ਨਹੀਂ ਦਿੱਤੇ ਜਾ ਰਹੇ ਹਨ | ਇਸ ਤੋਂ ਇਲਾਵਾ ਮਿ੍ਤਕਾ ਦੀ ਭੈਣ ਨੇ ਦੋਸ਼ ਲਗਾਇਆ ਕਿ ਉਸ ਨੇ ਮੁਲਜ਼ਮ ਨੌਜਵਾਨ ਲਈ 5 ਲੱਖ ਦਾ ਕਰਜ਼ਾ ਲਿਆ ਸੀ ਅਤੇ ਉਸ ਨੂੰ 4 ਲੱਖ ਦੇ ਸੋਨੇ ਦੇ ਗਹਿਣੇ ਵੀ ਦਿੱਤੇ ਸਨ | ਮਿ੍ਤਕਾ ਆਨਲਾਈਨ ਕੰਮ ਕਰਦੀ ਸੀ | ਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ ਪੰਜਾਬ ਰਾਜ ਤੇ ਚੰਡੀਗੜ੍ਹ (ਯੂ. ਟੀ.) ਮਨੁੱਖੀ ਅਧਿਕਾਰ ਕਮਿਸ਼ਨ ਨੇ ਖ਼ੁਦ ਨੋਟਿਸ ਲੈਂਦੇ ਹੋਏ ਮੁਹਾਲੀ ਦੇ ਡਿਪਟੀ ਕਮਿਸ਼ਨਰ ਤੇ ਐਸ. ਐਸ. ਪੀ. ਤੋਂ ਇਕ ਵਿਸਥਾਰਪੂਰਵਕ ਰਿਪੋਰਟ ਤਲਬ ਕੀਤੀ ਸੀ | ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ 12 ਜੂਨ ਨੂੰ ਅਗਲੀ ਸੁਣਵਾਈ ਤੋਂ ਘੱਟੋ-ਘੱਟ ਇਕ ਹਫ਼ਤਾ ਪਹਿਲਾਂ ਆਪਣੀਆਂ ਰਿਪੋਰਟਾਂ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ | ਇਸ ਦੌਰਾਨ ਐਸ. ਐਸ. ਪੀ. ਹਰਮਨਦੀਪ ਸਿੰਘ ਹਾਂਸ ਨੇ ਚੌਕੀ ਇੰਚਾਰਜ ਗੁਰਪ੍ਰੀਤ ਸਿੰਘ ਤੇ ਜਾਂਚ ਅਧਿਕਾਰੀ ਨੂੰ ਲਾਈਨ ਹਾਜ਼ਰ ਕਰ ਕੇ ਉਨ੍ਹਾਂ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਸੀ ਤੇ ਮਾਮਲਾ ਐਸ. ਪੀ. ਦਿਹਾਤੀ ਨੂੰ ਸੌਂਪ ਦਿੱਤਾ ਸੀ | ਆਪਣੀ ਮੌਤ ਤੋਂ ਪਹਿਲਾਂ ਪੀੜਤਾ ਨੇ ਸੀ. ਆਰ. ਪੀ. ਸੀ. ਦੀ ਧਾਰਾ 164 ਤਹਿਤ ਮੈਜਿਸਟ੍ਰੇਟ ਦੇ ਸਾਹਮਣੇ ਆਪਣੇ ਬਿਆਨ ਦਰਜ ਕਰਵਾ ਦਿੱਤੇ ਸਨ | ਪੁਲਿਸ ਨੇ ਇਸ ਮਾਮਲੇ ਦੇ ਮੁਲਜ਼ਮ ਨੂੰ ਵੀ ਗਿ੍ਫ਼ਤਾਰ ਕਰ ਲਿਆ ਹੈ | ਮਾਮਲੇ ਸਬੰਧੀ ਐਸ. ਪੀ. ਦਿਹਾਤੀ ਮਨਪ੍ਰੀਤ ਸਿੰਘ ਨੇ ਕਿਹਾ ਕਿ ਇਹ ਮਾਮਲਾ ਚੰਡੀ ਮੰਦਿਰ ਪੁਲਿਸ ਥਾਣੇ ਦਾ ਸੀ ਪਰ ਜਦੋਂ ਮਾਮਲਾ ਉਨ੍ਹਾਂ ਕੋਲ ਪਹੁੰਚਿਆ ਤਾਂ ਉਨ੍ਹਾਂ ਤੁਰੰਤ ਇਸ ਮਾਮਲੇ ਵਿਚ ਐਫ. ਆਈ. ਆਰ. ਦਰਜ ਕਰ ਕੇ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਸੀ | ਉਧਰ ਥਾਣਾ ਜ਼ੀਰਕਪੁਰ ਦੇ ਐਸ. ਐਚ. ਓ. ਇੰਸਪੈਕਟਰ ਸਤਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ 'ਚ ਦੋਸ਼ੀ ਖ਼ਿਲਾਫ਼ ਧਾਰਾ 306 (ਖ਼ੁਦਕੁਸ਼ੀ ਲਈ ਉਕਸਾਉਣ) ਦਾ ਵਾਧਾ ਕੀਤਾ ਗਿਆ ਹੈ | ਪੁਲਿਸ ਮੁਲਾਜ਼ਮਾਂ 'ਤੇ ਕਾਰਵਾਈ ਸੰਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਪੀੜਤ ਲੜਕੀ ਵੱਲੋਂ ਮੈਜਿਸਟ੍ਰੇਟ ਦੇ ਸਾਹਮਣੇ ਜੋ ਬਿਆਨ ਦਿੱਤਾ ਗਿਆ ਸੀ, ਉਸ 'ਚ ਪੁਲਿਸ ਵਾਲਿਆਂ ਦਾ ਨਾਂਅ ਨਹੀਂ ਸੀ, ਬਲਕਿ ਸਿਰਫ਼ ਮੁਲਜ਼ਮ ਦਾ ਹੀ ਨਾਂਅ ਲਿਆ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਪੰਚਕੂਲਾ ਵਿਖੇ ਕੌਮੀ ਲੋਕ ਅਦਾਲਤ ਦੌਰਾਨ 23,485 ਮਾਮਲਿਆਂ 'ਚ ਹੋਈ ਸੁਣਵਾਈ ਅਗਲੀ ਖ਼ਬਰ ਏ. ਪੀ. ਜੇ. ਸਮਾਰਟ ਸਕੂਲ ਮੁੰਡੀ ਖਰੜ ਵਿਖੇ ਮਾਂ-ਦਿਵਸ ਮਨਾਇਆ <br/>
Ad Position 24