04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪੰਜਾਬ ਭਰ ਦੀਆਂ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਸੈਂਕੜੇ ਕਰਮਚਾਰੀ 2 ਮਹੀਨਿਆਂ ਦੀ ਤਨਖਾਹ ਨੂੰ ਤਰਸੇ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-05-2026
ਐੱਸ. ਏ. ਐੱਸ. ਨਗਰ, 9 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਭਰ ਦੀਆਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਸੈਂਕੜੇ ਕਰਮਚਾਰੀ ਮਾਰਚ ਅਤੇ ਅਪ੍ਰੈਲ ਮਹੀਨਿਆਂ ਦੀ ਤਨਖ਼ਾਹ ਤੋਂ ਵਾਂਝੇ ਚੱਲ ਰਹੇ ਹਨ, ਜਿਸ ਕਾਰਨ ਕਰਮਚਾਰੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਤਨਖ਼ਾਹਾਂ ਤੁਰੰਤ ਜਾਰੀ ਨਾ ਕੀਤੀਆਂ ਗਈਆਂ ਤਾਂ ਉਹ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕਰਨਗੇ | ਉਨ੍ਹਾਂ ਇਸ ਮਾਮਲੇ ਵਿਚ ਮੁੱਖ ਮੰਤਰੀ, ਵਿੱਤ ਮੰਤਰੀ ਤੇ ਪੰਚਾਇਤ ਮੰਤਰੀ ਤੋਂ ਤੁਰੰਤ ਦਖ਼ਲ ਦੀ ਮੰਗ ਕਰਦਿਆਂ ਤਨਖ਼ਾਹਾਂ ਜਾਰੀ ਕਰਵਾਉਣ ਦੀ ਮੰਗ ਕੀਤੀ ਹੈ | ਮੁਲਾਜ਼ਮਾਂ ਨੇ ਦੱਸਿਆ ਕਿ 2 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਉਨ੍ਹਾਂ ਨੂੰ ਆਪਣੇ ਘਰਾਂ ਦੇ ਖ਼ਰਚੇ ਚਲਾਉਣੇ ਵੀ ਔਖੇ ਹੋ ਗਏ ਹਨ | ਉਨ੍ਹਾਂ ਕਿਹਾ ਕਿ ਪਿੰਡ ਪੱਧਰ 'ਤੇ ਸਰਕਾਰੀ ਯੋਜਨਾਵਾਂ ਨੂੰ ਲਾਗੂ ਕਰਨ ਤੇ ਪ੍ਰਸ਼ਾਸਨਿਕ ਕੰਮਕਾਜ ਚਲਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਇਹ ਕਰਮਚਾਰੀ ਆਪਣੀਆਂ ਡਿਊਟੀਆਂ ਇਮਾਨਦਾਰੀ ਨਾਲ ਨਿਭਾ ਰਹੇ ਹਨ ਪਰ ਇਸ ਦੇ ਬਾਵਜੂਦ ਉਹ ਆਪਣੀ ਹੱਕ ਦੀ ਤਨਖ਼ਾਹ ਤੋਂ ਵੀ ਵਾਂਝੇ ਹਨ | ਤਨਖ਼ਾਹਾਂ 'ਚ ਲਗਾਤਾਰ ਹੋ ਰਹੀ ਦੇਰੀ ਕਾਰਨ ਬਹੁਤ ਸਾਰੇ ਕਰਮਚਾਰੀ ਘਰੇਲੂ ਖ਼ਰਚੇ, ਬੱਚਿਆਂ ਦੀ ਪੜ੍ਹਾਈ, ਮੈਡੀਕਲ ਜ਼ਰੂਰਤਾਂ ਤੇ ਕਰਜ਼ਿਆਂ ਦੀ ਅਦਾਇਗੀ ਕਰਨ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ | ਕਰਮਚਾਰੀਆਂ ਨੇ ਤਨਖ਼ਾਹਾਂ ਵਿਚ ਹੋ ਰਹੀ ਦੇਰੀ ਦੇ ਕਾਰਨਾਂ ਦੀ ਜਾਂਚ ਦੀ ਮੰਗ ਕਰਦਿਆਂ ਇਸ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਮਾਂ ਦਿਵਸ ਮਨਾਇਆ <br/> ਅਗਲੀ ਖ਼ਬਰ ਯੂਨੀਵਰਸਲ ਗਰੁੱਪ ਵਲੋਂ ਮੀਡੀਆ ਪੇਸ਼ੇਵਰਾਂ ਦਾ 'ਬੈਸਟ ਜਰਨਲਿਸਟ ਐਵਾਰਡ' ਨਾਲ ਸਨਮਾਨ <br/>
Ad Position 24