04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਮੁਬਾਰਕਪੁਰ ਸੜਕ ਦੀ ਮਾੜੀ ਹਾਲਤ ਕਾਰਨ ਲੋਕ ਹੋ ਰਹੇ ਖੱਜਲ-ਖੁਆਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-05-2026
ਡੇਰਾਬੱਸੀ, 9 ਮਈ (ਗੁਰਮੀਤ ਸਿੰਘ)- ਮੁਬਾਰਕਪੁਰ-ਸੁੰਡਰਾਂ ਚੌਕ ਦੀ ਖਸਤਾ ਹਾਲਤ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੀਂਹ ਪੈਣ 'ਤੇ ਸੜਕ 'ਤੇ ਪਾਣੀ ਭਰ ਜਾਂਦਾ ਹੈ ਜਦਕਿ ਪਾਣੀ ਸੁੱਕਣ ਮਗਰੋਂ ਉੱਡਦੀ ਧੂੜ-ਮਿੱਟੀ ਕਾਰਨ ਲੋਕ ਹੋਰ ਜ਼ਿਆਦਾ ਪ੍ਰੇਸ਼ਾਨ ਹੁੰਦੇ ਹਨ | ਖੇਤਰ ਦੇ ਲੋਕਾਂ ਨੇ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਠੇਕੇਦਾਰ ਨੇ ਲੋਕਾਂ ਦੀ ਜ਼ਿੰਦਗੀ ਮੁਸ਼ਕਿਲ ਬਣਾ ਦਿੱਤੀ ਹੈ | ਉਨ੍ਹਾਂ ਅਨੁਸਾਰ ਮੁਬਾਰਕਪੁਰ ਤੋਂ ਪੰਡਵਾਲਾ ਜਾਣ ਵਾਲੀ ਸੜਕ ਦੀ ਹਾਲਤ ਵੀ ਕਾਫ਼ੀ ਖਸਤਾ ਹੋ ਚੁੱਕੀ ਹੈ ਪਰ ਡੇਰਾਬੱਸੀ ਪ੍ਰਸ਼ਾਸਨ ਤੇ ਸੰਬੰਧਿਤ ਵਿਭਾਗ ਇਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ | ਪਿੰਡ ਮੁਬਾਰਕਪੁਰ ਦੇ ਲੋਕਾਂ ਨੇ ਕਿਹਾ ਕਿ ਸੜਕ ਦੇ ਨਿਰਮਾਣ ਦਾ ਕੰਮ ਚੱਲ ਰਿਹਾ ਹੈ ਪਰ ਠੇਕੇਦਾਰ ਵਲੋਂ ਨਾ ਤਾਂ ਕੰਮ 'ਚ ਤੇਜ਼ੀ ਲਿਆਂਦੀ ਜਾ ਰਹੀ ਹੈ ਤੇ ਨਾ ਹੀ ਰਾਹਗੀਰਾਂ ਦੀ ਸਹੂਲਤ ਦਾ ਧਿਆਨ ਰੱਖਿਆ ਜਾ ਰਿਹਾ ਹੈ | ਲੋਕਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇ |

Ad Position 22
No active advertisement
ਪਿਛਲੀ ਖ਼ਬਰ ਗਿਆਨੀ ਬਲਵੰਤ ਸਿੰਘ ਦੀ 41ਵੀਂ ਬਰਸੀ 15 ਮਈ ਨੂੰ ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਜਥੇਬੰਦਕ ਚੋਣਾਂ ਅਤੇ ਸੰਘਰਸ਼ ਪ੍ਰੋਗਰਾਮਾਂ ਸੰਬੰਧੀ ਵਿਚਾਰ-ਵਟਾਂਦਰਾ ਕਰਨ ਲਈ ਸੱਦੀ ਗ...
Ad Position 24