04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵਿਧਾਇਕ ਕੁਲਵੰਤ ਸਿੰਘ ਵਲੋਂ ਪਿੰਡ ਮਾਣਕ ਮਾਜਰਾ ਵਿਖੇ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ <br/>

Ad Position 21
No active advertisement
ਅਜੀਤ ਡੈਸਕ 11-05-2026
ਐੱਸ. ਏ. ਐੱਸ. ਨਗਰ, 10 ਮਈ (ਤਰਵਿੰਦਰ ਸਿੰਘ ਬੈਨੀਪਾਲ)-ਹਲਕਾ ਵਿਧਾਇਕ ਕੁਲਵੰਤ ਸਿੰਘ ਵਲੋਂ ਅੱਜ ਪਿੰਡ ਮਾਣਕ ਮਾਜਰਾ ਵਿਖੇ 'ਮੁੱਖ ਮੰਤਰੀ ਖੇਡ ਮੈਦਾਨ ਯੋਜਨਾ' ਤਹਿਤ ਤਿਆਰ ਕੀਤੇ ਗਏ ਨਵੇਂ ਮਾਡਲ ਪੇਂਡੂ ਖੇਡ ਮੈਦਾਨ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ | ਇਸ ਮੌਕੇ ਉਨਾਂ ਕਰੀਬ 30 ਲੱਖ ਰੁ. ਦੀ ਲਾਗਤ ਨਾਲ ਬਣੇ ਇਸ ਗਰਾਊਾਡ ਦਾ ਰਸਮੀ ਉਦਘਾਟਨ ਕੀਤਾ | ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚਲਾਈ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੰਜਾਬ ਭਰ ਵਿਚ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ | ਉਨਾਂ ਦੱਸਿਆ ਕਿ ਪਿੰਡ ਮਾਣਕ ਮਾਜਰਾ ਦੀ ਪੰਚਾਇਤ ਅਤੇ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਤਿਆਰ ਕੀਤੇ ਇਸ ਖੇਡ ਮੈਦਾਨ ਵਿਚ ਫੁੱਟਬਾਲ ਤੇ ਵਾਲੀਬਾਲ ਸਮੇਤ ਹੋਰ ਖੇਡਾਂ ਲਈ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ | ਇਸ ਤੋਂ ਇਲਾਵਾ ਬੱਚਿਆਂ ਲਈ ਝੂਲੇ, ਲਾਈਟਾਂ, ਦੌੜ ਲਈ ਟਰੈਕ ਅਤੇ ਬਾਥਰੂਮ ਆਦਿ ਦੀ ਵੀ ਵਿਵਸਥਾ ਕੀਤੀ ਗਈ ਹੈ ਤਾਂ ਜੋ ਖਿਡਾਰੀਆਂ ਨੂੰ ਕਿਸੇ ਤਰ•ਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ 24 ਬੱਚਿਆਂ ਨੂੰ ਖੇਡਾਂ ਵਾਲੇ ਬੂਟ ਵੀ ਤਕਸੀਮ ਕੀਤੇ ਗਏ ਅਤੇ ਨਾਲ ਹੀ ਭਵਿੱਖ 'ਚ ਟਰੈਕ ਸੂਟ ਅਤੇ ਹੋਰ ਸਾਮਾਨ ਦੇਣ ਦਾ ਭਰੋਸਾ ਦਿਵਾਇਆ ਗਿਆ | ਇਸ ਮੌਕੇ ਪਰਮਜੀਤ ਕੌਰ ਸਰਪੰਚ, ਅਵਤਾਰ ਸਿੰਘ ਮੌਲੀ ਬਲਾਕ ਪ੍ਰਧਾਨ, ਧਨਵੰਤ ਸਿੰਘ ਰੰਧਾਵਾ ਬੀ. ਡੀ. ਪੀ. ਓ. ਮੁਹਾਲੀ, ਕੁਲਦੀਪ ਸਿੰਘ ਸਮਾਣਾ, ਜਸਪਾਲ ਸਿੰਘ ਮਟੌਰ, ਅਕਬਿੰਦਰ ਸਿੰਘ ਗੋਸਲ, ਗੁਰਜੰਟ ਸਿੰਘ ਸਰਪੰਚ ਭਾਗੋਮਜਰਾ, ਮਨਪ੍ਰੀਤ ਸਿੰਘ ਬੈਰੋਂਪੁਰ, ਗੁਰਪ੍ਰੀਤ ਸਿੰਘ ਬਰਿਆਲੀ, ਸਤਨਾਮ ਸਿੰਘ ਸਰਪੰਚ ਗੀਗੇਮਜਰਾ, ਰਣਜੀਤ ਸਿੰਘ, ਨਿਰਮੈਲ ਸਿੰਘ ਸਨੇਟਾ ਅਤੇ ਦਲਵੀਰ ਸਿੰਘ ਖ਼ਾਲਸਾ ਮਾਣਕ ਮਾਜਰਾ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਪਤਵੰਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਣਕ ਨਾੜ ਨੂੰ ਅੱਗ ਲਗਾਉਣ 'ਤੇ ਹੋਵੇਗੀ ਕਾਨੂੰਨੀ ਕਾਰਵਾਈ-ਖੇਤੀਬਾੜੀ ਅਧਿਕਾਰੀ <br/> ਅਗਲੀ ਖ਼ਬਰ ਖ਼ਾਲਸਾ ਸ. ਸ. ਸ. ਖਰੜ ਵਿਖੇ ਵੱਖ-ਵੱਖ ਕਲਾਸਾਂ ਲਈ ਦਾਖ਼ਲਾ ਸ਼ੁਰੂ-ਪਿ੍ੰ. ਧਨੋਆ <br/>
Ad Position 24