04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂ-ਬਰੂ ਹੋਣਗੇ ਐਨ.ਆਰ.ਆਈ. ਡਾ. ਰਵਜੋਤ ਸਿੰਘ <br/>

Ad Position 21
No active advertisement
ਅਜੀਤ ਡੈਸਕ 11-05-2026
ਚੰਡੀਗੜ੍ਹ, 10 ਮਈ (ਅਜੀਤ ਬਿਊਰੋ)- ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ 13 ਮਈ, 2026 ਨੂੰ ਸਵੇਰੇ 11:00 ਵਜੇ (ਭਾਰਤੀ ਸਮੇਂ ਅਨੁਸਾਰ) 'ਆਨਲਾਈਨ ਮਿਲਣੀ' ਕਰਵਾਈ ਜਾ ਰਹੀ ਹੈ | ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਆਨਲਾਈਨ ਮਿਲਣੀ ਦੌਰਾਨ ਉਹ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸੁਣਨਗੇ | ਉਨ੍ਹਾਂ ਕਿਹਾ ਕਿ ਇਸ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਤੁਰੰਤ ਤੇ ਪ੍ਰਭਾਵਸ਼ਾਲੀ ਹੱਲ ਲਈ ਸਬੰਧਤ ਵਿਭਾਗਾਂ ਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ | ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਬੰਧਤ ਵਿਅਕਤੀ ਆਪਣੀਆਂ ਸ਼ਿਕਾਇਤਾਂ ਭੇਜ ਸਕਦੇ ਹਨ | ਐਨ.ਆਰ.ਆਈ. ਮੰਤਰੀ ਨੇ ਵਿਦੇਸ਼ਾਂ ਵਿਚ ਵੱਸਦੇ ਸਮੂਹ ਪੰਜਾਬੀਆਂ ਨੂੰ ਇਸ 'ਆਨਲਾਈਨ ਮਿਲਣੀ' ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਹੋਸਟਲਾਂ ਦੀ ਮੈੱਸਾਂ ਤੇ ਕੰਟੀਨਾਂ 'ਚ ਸਫ਼ਾਈ ਰੱਖਣ ਸੰਬੰਧੀ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਕਣਕ ਨਾੜ ਨੂੰ ਅੱਗ ਲਗਾਉਣ 'ਤੇ ਹੋਵੇਗੀ ਕਾਨੂੰਨੀ ਕਾਰਵਾਈ-ਖੇਤੀਬਾੜੀ ਅਧਿਕਾਰੀ <br/>
Ad Position 24