05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਡੇਰਾਬੱਸੀ 'ਚ 18 ਸਾਲਾ ਲੜਕੀ ਭੇਦਭਰੀ ਹਾਲਤ 'ਚ ਲਾਪਤਾ

Ad Position 21
No active advertisement
ਅਜੀਤ ਡੈਸਕ 11-05-2026
ਡੇਰਾਬਸੀ, 10 ਮਈ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਪੁਲਿਸ ਨੇ ਸ਼ਹਿਰ ਦੇ ਆਦਰਸ਼ ਨਗਰ ਇਲਾਕੇ 'ਚੋਂ ਇਕ 18 ਸਾਲਾ ਨੌਜਵਾਨ ਲੜਕੀ ਦੇ ਅਚਾਨਕ ਲਾਪਤਾ ਹੋਣ ਦੇ ਮਾਮਲੇ 'ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਘਟਨਾ ਤੋਂ ਬਾਅਦ ਪਰਿਵਾਰ ਵਿਚ ਚਿੰਤਾ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਜਾਣਕਾਰੀ ਅਨੁਸਾਰ ਪੀੜਤ ਪਰਿਵਾਰ ਦੇ ਮੁਖੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸਦੀ ਪੁੱਤਰੀ, ਜਿਸ ਨੇ ਹਾਲ ਹੀ ਵਿਚ ਦਸਵੀਂ ਤੱਕ ਦੀ ਪੜ੍ਹਾਈ ਮੁਕੰਮਲ ਕੀਤੀ ਸੀ, ਬੀਤੀ 7 ਮਈ ਦੀ ਸ਼ਾਮ ਨੂੰ ਘਰੋਂ ਅਚਾਨਕ ਗਾਇਬ ਹੋ ਗਈ | ਪੀੜਤ ਪਿਤਾ ਨੇ ਦੱਸਿਆ ਕਿ ਉਹ ਸ਼ਾਮ ਕਰੀਬ 6 ਵਜੇ ਕਿਸੇ ਨਿੱਜੀ ਕੰਮ ਲਈ ਬਾਜ਼ਾਰ ਗਿਆ ਸੀ, ਪਰ ਜਦੋਂ ਉਹ ਮਹਿਜ਼ ਇਕ ਘੰਟੇ ਬਾਅਦ ਵਾਪਸ ਘਰ ਪਰਤਿਆ ਤਾਂ ਉਸ ਦੀ ਬੇਟੀ ਉਥੇ ਮੌਜੂਦ ਨਹੀਂ ਸੀ | ਲੜਕੀ ਦੀ ਗੈਰ-ਮੌਜੂਦਗੀ ਤੋਂ ਘਬਰਾਏ ਪਰਿਵਾਰ ਨੇ ਤੁਰੰਤ ਆਪਣੇ ਪੱਧਰ 'ਤੇ ਉਸ ਦੀ ਹਰ ਸੰਭਵ ਥਾਂ 'ਤੇ ਭਾਲ ਕੀਤੀ ਅਤੇ ਰਿਸ਼ਤੇਦਾਰਾਂ ਤੇ ਜਾਣਕਾਰਾਂ ਕੋਲ ਪੁੱਛਗਿੱਛ ਕਰਨ ਦੇ ਬਾਵਜੂਦ ਜਦੋਂ ਕਈ ਦਿਨਾਂ ਤੱਕ ਲੜਕੀ ਦਾ ਕੋਈ ਸੁਰਾਗ ਨਹੀਂ ਮਿਲਿਆ ਤਾਂ ਉਨ੍ਹਾਂ ਮਾਮਲੇ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ | ਡੇਰਾਬੱਸੀ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੇ ਦਾਅਵਾ ਕੀਤਾ ਕਿ ਜਲਦ ਹੀ ਲੜਕੀ ਨੂੰ ਸੁਰੱਖਿਅਤ ਬਰਾਮਦ ਕਰ ਲਿਆ ਜਾਵੇਗਾ ਅਤੇ ਇਸ ਘਟਨਾ ਪਿੱਛੇ ਸ਼ਾਮਿਲ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ ਦੀ ਭਤੀਜੀ ਦੀਆਂ ਅਸਥੀਆਂ ਜਲ ਪ੍ਰਵਾਹ <br/> ਅਗਲੀ ਖ਼ਬਰ ਵੱਖ-ਵੱਖ ਸੰਸਥਾਵਾਂ ਨਾਲ ਜੁੜੇ ਆਗੂ ਭਾਜਪਾ 'ਚ ਸ਼ਾਮਿਲ <br/>
Ad Position 24