05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

100 ਤੋਂ ਵੱਧ ਪਰਿਵਾਰਾਂ ਸਮੇਤ ਸੁਰਜੀਤ ਸਿੰਘ ਧਾਲੀਵਾਲ ਭਾਜਪਾ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 11-05-2026
ਕੁਰਾਲੀ, 10 ਮਈ (ਬਿੱਲਾ ਅਕਾਲਗੜ੍ਹੀਆ) -ਸਥਾਨਕ ਨਿਹੋਲਕਾ ਰੋਡ 'ਤੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਪੰਮੀ ਦੀ ਦੇਖ ਰੇਖ ਹੇਠ ਕਰਵਾਏ ਇਕ ਸਮਾਗਮ ਦੌਰਾਨ 100 ਤੋਂ ਵੱਧ ਪਰਿਵਾਰ ਭਾਜਪਾ 'ਚ ਸ਼ਾਮਿਲ ਹੋਏ | ਇਸ ਮੌਕੇ ਅਕਾਲੀ ਦਲ ਦੀ ਸਾਬਕਾ ਸੰਸਦ ਮੈਂਬਰ ਸਤਵਿੰਦਰ ਕੌਰ ਧਾਲੀਵਾਲ ਦੇ ਭਰਾ ਸੁਰਜੀਤ ਸਿੰਘ ਧਾਲੀਵਾਲ ਵੀ ਭਾਜਪਾ 'ਚ ਸ਼ਾਮਿਲ ਹੋਏ | ਇਸ ਸਮਾਗਮ ਵਿਚ ਵਿਸ਼ੇਸ ਤੌਰ 'ਤੇ ਪਹੁੰਚੇ ਹਲਕਾ ਖਰੜ ਤੋਂ ਭਾਜਪਾ ਦੇ ਸੀਨੀਅਰ ਆਗੂ ਰਣਜੀਤ ਸਿੰਘ ਗਿੱਲ ਵਲੋਂ ਜਿਥੇ ਭਾਜਪਾ 'ਚ ਸ਼ਾਮਿਲ ਹੋਏ ਸੁਰਜੀਤ ਸਿੰਘ ਧਾਲੀਵਾਲ ਤੇ ਹੋਰ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ, ਉਥੇ ਹੀ ਉਨ੍ਹਾਂ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦਾ ਵਆਦਾ ਵੀ ਕੀਤਾ | ਇਸ ਦੌਰਾਨ ਗਿੱਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ, ਪਰ ਉਨ੍ਹਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਵੱਲ ਧਿਆਨ ਨਹੀਂ ਦਿੱਤਾ | ਇਸ ਕਾਰਨ ਲੋਕ ਹੁਣ ਅਜਿਹੀਆਂ ਪਾਰਟੀਆਂ ਤੋਂ ਦੂਰ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ 'ਸਭ ਦਾ ਸਾਥ, ਸਭ ਦਾ ਵਿਕਾਸ' ਦੀ ਨੀਤੀ 'ਤੇ ਚੱਲ ਰਹੀ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਯੋਜਨਾਵਾਂ ਲਾਗੂ ਕਰ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ 'ਚ ਲੋਕ ਪਾਰਟੀ ਨਾਲ ਜੁੜ ਰਹੇ ਹਨ ਅਤੇ ਕੁਰਾਲੀ 'ਚ ਭਾਜਪਾ ਇਕ ਮਜ਼ਬੂਤ ਪਾਰਟੀ ਵਜੋਂ ਉਭਰ ਰਹੀ ਹੈ | ਇਸ ਮੌਕੇ ਸਾਬਕਾ ਕੌਂਸਲਰ ਦਵਿੰਦਰ ਠਾਕੁਰ, ਪਰਮਜੀਤ ਸਿੰਘ ਪੰਮੀ, ਸੁੱਖੂ ਕੁਰਾਲੀ, ਬਲਵੀਰ ਸਿੰਘ, ਡਾ. ਰਾਜਿੰਦਰ ਸਿੰਘ ਰਾਜੂ, ਕਰਮਜੀਤ ਕੌਰ, ਸਿਮਰਨਜੀਤ ਸਿੰਘ ਬਾਜਵਾ, ਗੋਪਾਲ ਸ਼ਰਮਾ, ਸਰਬਜੀਤ ਸਿੰਘ, ਡਾ. ਸੁਰਿੰਦਰ ਸਿੰਘ, ਤਲਵਿੰਦਰ ਸਿੰਘ, ਤੇਜੀ ਬਾਜਵਾ, ਕਮਲਜੀਤ ਸਿੰਘ, ਅਸ਼ੋਕ ਕੁਮਾਰ, ਜਰਨੈਲ ਸਿੰਘ, ਬਲਦੇਵ ਸਿੰਘ, ਆਸ਼ੂ ਰਾਣਾ, ਰੁਪਿੰਦਰ ਸਿੰਘ ਰੂਪੀ, ਨਿਰਮਲ ਕੌਰ, ਸੁਰਜੀਤ ਕੌਰ, ਜਸਵਿੰਦਰ ਕੌਰ, ਹਰਵਿੰਦਰ ਕੌਰ ਅਤੇ ਬਲਜੀਤ ਕੌਰ ਸਮੇਤ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਦੇ ਮਨਸੂਬਿਆਂ ਨੂੰ ਪੰਜਾਬ ਦੇ ਨੌਜਵਾਨ ਸੂਬੇ ਦੀ ਧਰਤੀ 'ਤੇ ਸਫਲ ਨਹੀਂ ਹੋਣ ਦੇਣਗੇ : ਬਾਪੂ ਤਰਸੇਮ ਸਿੰਘ... ਅਗਲੀ ਖ਼ਬਰ ਸਾਬਕਾ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ ਦੀ ਭਤੀਜੀ ਦੀਆਂ ਅਸਥੀਆਂ ਜਲ ਪ੍ਰਵਾਹ <br/>
Ad Position 24