05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਕੱਢੇ ਗਏ ਮੁਲਾਜ਼ਮਾਂ ਦੀ ਬਹਾਲੀ ਲਈ 22 ਮਈ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ-ਮਨਪ੍ਰੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 11-05-2026
ਡੇਰਾਬੱਸੀ, 10 ਮਈ (ਰਣਬੀਰ ਸਿੰਘ ਪੜ੍ਹੀ)-ਕਥਿਤ ਤੌਰ 'ਤੇ ਗੈਰ-ਕਾਨੂੰਨੀ ਤਰੀਕੇ ਨਾਲ ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਇਕ ਅਹਿਮ ਮੀਟਿੰਗ ਹੋਈ | ਇਸ ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਆਪਣੀਆਂ ਮੰਗਾਂ ਨੂੰ ਲੈ ਕੇ 22 ਮਈ ਨੂੰ ਸਵੇਰੇ 11 ਵਜੇ ਕਾਲਜ ਕੈਂਪਸ ਦੇ ਬਾਹਰ ਇਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਮੀਟਿੰਗ ਦੀ ਸਾਂਝੀ ਪ੍ਰਧਾਨਗੀ ਮਨਪ੍ਰੀਤ ਸਿੰਘ ਅਮਲਾਲਾ ਸੂਬਾ ਮੀਤ ਪ੍ਰਧਾਨ ਭਾਕਿਯੂ ਲੱਖੋਵਾਲ, ਗੁਰਬਿੰਦਰ ਸਿੰਘ ਚੌਂਡੇਰੀ ਮੁਲਾਜ਼ਮ ਆਗੂ, ਵਿਨੋਦ ਚੁੱਘ ਮੀਤ ਪ੍ਰਧਾਨ ਪੰਜਾਬ ਏ. ਟੀ. ਕੇ, ਜਗਤਾਰ ਸਿੰਘ ਝਰਮੜੀ ਜਨਰਲ ਸਕੱਤਰ ਜ਼ਿਲ੍ਹਾ ਮੁਹਾਲੀ, ਐਡਵੋਕੇਟ ਜਸਪਾਲ ਸਿੰਘ ਦੱਪਰ, ਰਣਜੀਤ ਸਿੰਘ ਰਾਣਾ ਬਲਾਕ ਪ੍ਰਧਾਨ, ਹਰਨਾਮ ਸਿੰਘ ਡੇਰਾਬੱਸੀ, ਬਲਜੀਤ ਸਿੰਘ ਚੇਅਰਮੈਨ, ਕਮਲਜੀਤ ਸਿੰਘ ਮੀਤ ਪ੍ਰਧਾਨ, ਸੁਰਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਜੜੋਤ ਨੇ ਕੀਤੀ | ਇਸ ਦੌਰਾਨ ਆਗੂਆਂ ਨੇ ਦੱਸਿਆ ਕਿ ਸ੍ਰੀ ਸੁਖਮਣੀ ਇੰਟਰਨੈਸ਼ਨਲ ਸਕੂਲ ਦੇ ਪ੍ਰਬੰਧਕਾਂ ਅਤੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਣ ਲਈ ਪਹਿਲਾਂ 5 ਮਈ ਨੂੰ 'ਜਾਗੋ' ਕੱਢਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਜਿਸ ਨੂੰ ਫਿਲਹਾਲ ਮੁਲਤਵੀ ਕਰਕੇ ਹੁਣ ਚੋਣਾਂ ਦੌਰਾਨ ਕੱਢਣ ਦਾ ਫੈਸਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸੰਘਰਸ਼ ਦੀ ਅਗਲੀ ਰੂਪ-ਰੇਖਾ 22 ਮਈ ਦੀ ਰੈਲੀ ਦੌਰਾਨ ਹੀ ਜਨਤਕ ਕੀਤੀ ਜਾਵੇਗੀ | ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਵੇ ਅਤੇ ਕੱਢੇ ਗਏ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕਰਵਾਏ | ਅਖੀਰ 'ਚ ਸਮੂਹ ਜਥੇਬੰਦੀਆਂ, ਸਿਆਸੀ ਪਾਰਟੀਆਂ, ਟ੍ਰੇਡ ਯੂਨੀਅਨਾਂ, ਪੰਚਾਇਤਾਂ ਅਤੇ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਇਨਸਾਫ਼ ਦੀ ਲੜਾਈ 'ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਤਾਂ ਜੋ ਗਰੀਬ ਮੁਲਾਜ਼ਮਾਂ ਨਾਲ ਹੋ ਰਹੀ ਧੱਕੇਸ਼ਾਹੀ ਨੂੰ ਰੋਕਿਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਬੰਦ ਘਰ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ <br/> ਅਗਲੀ ਖ਼ਬਰ ਸ਼ੋਅਰੂਮ ਦੀ ਪਾਰਕਿੰਗ 'ਚੋਂ ਮੋਟਰਸਾਈਕਲ ਚੋਰੀ <br/>
Ad Position 24