05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਗੁਰਦਰਸ਼ਨ ਸਿੰਘ ਸੈਣੀ ਵਲੋਂ ਕੌਂਸਲ ਚੋਣਾਂ ਬਾਬਤ ਜ਼ੀਰਕਪੁਰ ਵਾਸੀਆਂ ਤੋਂ ਸਹਿਯੋਗ ਦੀ ਮੰਗ <br/>

Ad Position 21
No active advertisement
ਅਜੀਤ ਡੈਸਕ 11-05-2026
ਜ਼ੀਰਕਪੁਰ,10 ਮਈ (ਹੈਪੀ ਪੰਡਵਾਲਾ)- ਨਗਰ ਕੌਂਸਲ ਚੋਣਾਂ ਬਾਬਤ ਹਲਕਾ ਡੇਰਾਬੱਸੀ 'ਚ ਭਾਜਪਾ ਨੇ ਆਪਣੀ ਪਕੜ ਮਜ਼ਬੂਤ ਕਰਨੀ ਸ਼ੁਰੂ ਕਰ ਦਿੱਤੀ ਹੈ | ਇਸੇ ਮੁਹਿੰਮ ਤਹਿਤ ਹਲਕੇ ਦੇ ਸੀਨੀਅਰ ਭਾਜਪਾ ਆਗੂ ਤੇ ਉੱਘੇ ਸਮਾਜ ਸੇਵੀ ਗੁਰਦਰਸ਼ਨ ਸਿੰਘ ਸੈਣੀ ਵਲੋਂ ਅੱਜ ਜ਼ੀਰਕਪੁਰ ਦੇ ਵਾਰਡ ਨੰਬਰ 12, 15 ਤੇ 16 'ਚ ਪਾਰਟੀ ਦੇ ਦਾਅਵੇਦਾਰ ਉਮੀਦਵਾਰਾਂ ਦੇ ਹੱਕ 'ਚ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਸੈਣੀ ਨੇ ਕਿਹਾ ਕਿ ਭਾਜਪਾ ਹਮੇਸ਼ਾ ਹੀ ਵਿਕਾਸ ਤੇ ਲੋਕ ਪੱਖੀ ਨੀਤੀਆਂ ਦੀ ਹਾਮੀ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਤੋਂ ਖੜ੍ਹੇ ਕੀਤੇ ਗਏ ਉਮੀਦਵਾਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਹਨ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਭਾਜਪਾ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ | ਸੈਣੀ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਪਿਛਲੇ ਲੰਮੇ ਸਮੇਂ ਤੋਂ ਲਾਲੜੂ, ਡੇਰਾਬੱਸੀ ਤੇ ਜ਼ੀਰਕਪੁਰ 'ਚ ਲਗਾਤਾਰ ਮਿਹਨਤ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਉਹ ਸਿਰਫ਼ ਚੋਣਾਂ ਵੇਲ਼ੇ ਹੀ ਨਹੀਂ, ਸਗੋਂ ਹਮੇਸ਼ਾ ਹਲਕਾ ਵਾਸੀਆਂ ਨਾਲ ਵਿਚਰ ਰਹੇ ਹਨ | ਇਸੇ ਕਰਕੇ ਲੋਕਾਂ ਦਾ ਉਤਸ਼ਾਹ ਦੇਖ ਕੇ ਸੱਪਸ਼ਟ ਹੈ ਕਿ ਨਗਰ ਕੌਂਸਲ ਚੋਣਾਂ 'ਚ ਭਾਜਪਾ ਸ਼ਾਨਦਾਰ ਪ੍ਰਦਰਸ਼ਨ ਕਰੇਗੀ | ਉਨ੍ਹਾਂ ਆਖਿਆ ਕਿ ਵਿਰੋਧੀ ਪਾਰਟੀਆਂ ਨੇ ਹਮੇਸ਼ਾ ਲੋਕਾਂ ਨੂੰ ਗੁਮਰਾਹ ਕੀਤਾ ਹੈ ਜਦਕਿ ਭਾਜਪਾ ਦਾ ਮੁੱਖ ਮਕਸਦ ਬੁਨਿਆਦੀ ਸਹੂਲਤਾਂ ਸੜਕਾਂ, ਸਫ਼ਾਈ ਤੇ ਪੀਣ ਵਾਲਾ ਸਾਫ਼ ਪਾਣੀ ਹਰ ਘਰ ਤੱਕ ਪਹੁੰਚਾਉਣਾ ਹੈ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਓ. ਬੀ. ਸੀ. ਮੋਰਚਾ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ, ਮੰਡਲ ਪ੍ਰਧਾਨ ਸਤਪਾਲ, ਸੁਦੀਪ ਬੱਤਰਾ ਤੇ ਪ੍ਰਦੀਪ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀ.ਜੀ.ਸੀ. ਯੂਨੀਵਰਸਿਟੀ ਮੁਹਾਲੀ ਵਿਖੇ 'ਉਜਵਲ ਪੰਜਾਬ' ਵਿਸ਼ੇ 'ਤੇ ਪ੍ਰਭਾਵਸ਼ਾਲੀ ਜਾਗਰੂਕਤਾ ਸਮਾਰੋਹ <br/> ਅਗਲੀ ਖ਼ਬਰ ਬੰਦ ਘਰ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ <br/>
Ad Position 24