08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਮੁਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਾ. ਨੰ. 6 'ਚ ਚੋਣ ਸਰਗਰਮੀਆਂ ਤੇਜ਼, ਡਾ. ਆਹਲੂਵਾਲੀਆ ਦੀ ਪਹਿਲੀ ਚੋਣ ਮੀਟਿੰਗ ਨੂੰ ਮਿਲਿਆ ਭਰਵਾਂ ਹੁੰਗਾਰਾ <br/>

Ad Position 21
No active advertisement
ਅਜੀਤ ਡੈਸਕ 12-05-2026
ਐੱਸ. ਏ. ਐੱਸ. ਨਗਰ, 11 ਮਈ (ਪ੍ਰੋ. ਅਵਤਾਰ ਸਿੰਘ)-ਮੁਹਾਲੀ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਚੋਣ ਸਰਗਰਮੀਆਂ ਨੇ ਰਫ਼ਤਾਰ ਫੜ੍ਹ ਲਈ ਹੈ | ਇਸੇ ਲੜੀ ਤਹਿਤ ਵਾ. ਨੰ. 6 ਤੋਂ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਦਾਅਵੇਦਾਰ 'ਆਪ' ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਵਲੋਂ ਆਪਣੀ ਪਹਿਲੀ ਚੋਣ ਮੀਟਿੰਗ ਪਿ੍ੰ. ਸਵਰਨ ਚੌਧਰੀ ਦੇ ਸਥਾਨਕ ਫੇਜ਼-3ਬੀ1 ਸਥਿਤ ਗ੍ਰਹਿ ਵਿਖੇ ਹੋਈ, ਜਿਸ ਨੂੰ ਇਲਾਕਾ ਵਾਸੀਆਂ ਵਲੋਂ ਭਰਵਾਂ ਸਮਰਥਨ ਮਿਲਿਆ | ਇਸ ਤੋਂ ਬਾਅਦ ਡਾ. ਆਹਲੂਵਾਲੀਆ ਦੇ ਲਗਭਗ 30 ਤੋਂ ਵੱਧ ਸ਼ੁਭ-ਚਿੰਤਕਾਂ ਅਤੇ ਵਲੰਟੀਅਰਾਂ ਵਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਅਤੇ ਲੋਕ ਸੰਪਰਕ ਮੁਹਿੰਮ ਚਲਾਈ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਆਹਲੂਵਾਲੀਆ ਨੇ ਕਿਹਾ ਕਿ ਉਹ ਸਿਰਫ਼ ਚੋਣਾਂ ਲਈ ਨਹੀਂ, ਸਗੋਂ ਲੰਮੇ ਸਮੇਂ ਤੋਂ ਲੋਕ ਸੇਵਾ ਦੇ ਜਜ਼ਬੇ ਨਾਲ ਮੁਹਾਲੀ ਵਾਸੀਆਂ ਦੇ ਨਾਲ ਖੜ੍ਹੇ ਹਨ | ਉਨ੍ਹਾਂ ਵਲੋਂ ਸ਼ਹਿਰ 'ਚ ਕਈ ਸੇਵਾ ਕੇਂਦਰ ਚਲਾਏ ਜਾ ਰਹੇ ਹਨ, ਜਿਥੇ ਕਿ ਲੋਕਾਂ ਨੂੰ ਦਵਾਈਆਂ, ਇਲਾਜ ਅਤੇ ਸਿਹਤ ਸੰਬੰਧੀ ਸਲਾਹ ਬਿਲਕੱੁਲ ਮੁਫ਼ਤ ਪ੍ਰਦਾਨ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨੇ ਹੀ ਉਨ੍ਹਾਂ ਨੂੰ ਹਮੇਸ਼ਾ ਲੋਕਾਂ ਦੇ ਵਿਚਕਾਰ ਰਹਿਣ ਦੀ ਤਾਕਤ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਜਲਦ ਹੀ ਉਨ੍ਹਾਂ ਵਲੋਂ ਆਪਣਾ ਵਿਸਥਾਰਪੂਰਵਕ ਮੈਨੀਫੈਸਟੋ ਜਾਰੀ ਕੀਤਾ ਜਾਵੇਗਾ, ਜਿਸ 'ਚ ਵਾਰਡ ਦੇ ਵਿਕਾਸ, ਸਫ਼ਾਈ, ਪਾਣੀ, ਸੁਰੱਖਿਆ, ਪਾਰਕਾਂ ਅਤੇ ਹੋਰ ਜਨ-ਸਹੂਲਤਾਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ | ਮੀਟਿੰਗ ਦੌਰਾਨ ਨਵੀਂ ਜਾਗਰੂਕਤਾ ਮੁਹਿੰਮ ਦੀ ਵੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਲੋਕਾਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਮੁਹਾਲੀ ਨੂੰ ਹੋਰ ਸਾਫ਼-ਸੁਥਰਾ ਅਤੇ ਸੁੰਦਰ ਸ਼ਹਿਰ ਬਣਾਇਆ ਜਾ ਸਕੇ | ਅੱਜ ਦੀ ਮੀਟਿੰਗ 'ਚ ਸ਼ਹਿਰ ਦੇ ਕਈ ਮੁਹਤਬਰਾਂ ਨੇ ਸ਼ਿਰਕਤ ਕਰਦਿਆਂ ਡਾ. ਆਹਲੂਵਾਲੀਆ ਦੀ ਜਿੱਤ ਲਈ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਅਰਵਿੰਦਰ ਸਿੰਘ ਬੇਦੀ, ਅਮਨ ਸ਼ਰਮਾ ਤੇ ਪ੍ਰੇਮ ਚੌਧਰੀ ਸਮੇਤ ਵੱਡੀ ਗਿਣਤੀ 'ਚ ਇਲਾਕਾ ਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਅਮਲੋਹ ਦੇ ਸਫ਼ਾਈ ਸੇਵਕਾਂ ਨੂੰ 'ਆਪ' ਸਰਕਾਰ ਤੁਰੰਤ ਪੱਕਾ ਕਰੇ-ਰਾਜੂ ਖੰਨਾ ਅਗਲੀ ਖ਼ਬਰ ਨਗਰ ਕੌਂਸਲ ਅਮਲੋਹ ਦੇ ਸਫ਼ਾਈ ਸੇਵਕਾਂ ਨੂੰ 'ਆਪ' ਸਰਕਾਰ ਤੁਰੰਤ ਪੱਕਾ ਕਰੇ-ਰਾਜੂ ਖੰਨਾ
Ad Position 24