08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਾਬਕਾ ਮੰਤਰੀ ਕੰਗ ਨੇ ਖਰੜ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਮੀਟਿੰਗ ਸੱਦੀ <br/>

Ad Position 21
No active advertisement
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ | ਤਸਵੀਰ : ਜੰਡਪੁਰੀ <br/> 12-05-2026
ਖਰੜ, 11 ਮਈ (ਜੰਡਪੁਰੀ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਅੱਜ ਨਗਰ ਕੌਂਸਲ ਚੋਣਾਂ ਸੰਬੰਧੀ ਵਿਉਂਤਬੰਦੀ ਕਰਨ ਲਈ ਖਰੜ ਦੇ ਕਾਂਗਰਸੀ ਆਗੂਆਂ, ਵਰਕਰਾਂ ਤੇ ਪਤਵੰਤਿਆਂ ਦੀ ਮੀਟਿੰਗ ਸੱਦੀ ਗਈ | ਇਸ ਮੌਕੇ ਕੰਗ ਨੇ ਵਾਰਡ ਵਾਈਜ਼ ਕਾਂਗਰਸ ਵਲੋਂ ਚੋਣਾਂ 'ਚ ਖੜ੍ਹੇ ਹੋਣ ਦੇ ਚਾਹਵਾਨ ਉਮੀਦਵਾਰਾਂ ਦੀ ਸ਼ਨਾਖਤ ਕਰਨ ਦੀ ਅਪੀਲ ਕੀਤੀ ਗਈ | ਇਸ ਮੌਕੇ ਹਾਜ਼ਰੀਨਾਂ ਨੇ ਕਿਹਾ ਕਿ ਇਸ ਵਾਰ ਚੋਣਾਂ 'ਚ ਸਾਰੀਆਂ ਸਿਆਸੀ ਪਾਰਟੀਆਂ ਲਈ ਭੰਬਲਭੂਸਾ ਬਣਿਆ ਹੋਇਆ ਹੈ ਜਦਕਿ ਚੋਣ ਲੜਨ ਦੇ ਚਾਹਵਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਆਮ ਆਦਮੀ ਪਾਰਟੀ ਤੇ ਕੁਝ ਹੋਰਨਾਂ ਪਾਰਟੀਆਂ ਦੇ ਜ਼ਿਆਦਾਤਰ ਉਮੀਦਵਾਰ ਆਜ਼ਾਦ ਤੌਰ 'ਤੇ ਚੋਣ ਲੜਨਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ 'ਆਪ' ਨੂੰ ਜਿੱਤਣ ਵਾਲੇ ਉਮੀਦਵਾਰ ਹੀ ਨਹੀਂ ਲੱਭ ਰਹੇ, ਜੋ ਕਿ ਸ਼ਾਇਦ ਪਹਿਲੀ ਵਾਰ ਹੋਇਆ ਹੈ | ਇਸ 'ਤੇ ਕੰਗ ਨੇ ਕਿਹਾ ਕਿ ਹਲਕਾ ਖਰੜ 'ਚ ਪੈਂਦੀਆਂ ਤਿੰਨੋਂ ਮਿਊਾਸੀਪਲ ਕਮੇਟੀਆਂ ਸੰਬੰਧੀ ਵੱਖ-ਵੱਖ ਵਰਕਰਾਂ/ਆਗੂਆਂ ਨਾਲ ਗੱਲਬਾਤ ਕੀਤੀ ਗਈ ਸੀ ਜਿਨ੍ਹਾਂ ਦੱਸਿਆ ਕਿ ਇਸ ਵਾਰ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਕੌਂਸਲ ਚੋਣਾਂ ਜਿੱਤਣ ਲਈ ਸਾਰੀਆਂ ਵੋਟਾਂ ਤੇ ਵਾਰਡਾਂ ਦੀ ਬਣਤਰ 'ਚ ਬਹੁਤ ਜ਼ਿਆਦਾ ਛੇੜਖਾਨੀਆਂ ਕੀਤੀਆਂ ਹਨ ਜਿਸ ਕਾਰਨ ਇਨ੍ਹਾਂ ਨਗਰ ਕੌਂਸਲ ਅਧੀਨ ਪੈਂਦੇ ਲੋਕਾਂ 'ਚ ਬੇਚੈਨੀ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਹੁਣ ਤੱਕ ਨਗਰ ਕੌਂਸਲ ਖਰੜ ਦਾ 15 ਵਾਰ ਈ.ਓ. ਬਦਲਿਆ ਜਾ ਚੁੱਕਾ ਹੈ ਜਿਸ ਕਾਰਨ ਸਾਰੇ ਵਿਕਾਸ ਕਾਰਜ ਠੱਪ ਪਏ ਹਨ ਤੇ ਭਿ੍ਸ਼ਟਾਚਾਰ ਜ਼ੋਰਾਂ 'ਤੇ ਹੈ | ਉਨ੍ਹਾਂ ਕਿਹਾ ਕਿ ਇਸ ਸਮੇਂ ਸੂਬੇ 'ਚ ਜਨਤਾ ਦਾ ਝੁਕਾਅ ਕਾਂਗਰਸ ਪਾਰਟੀ ਵੱਲ ਹੀ ਹੈ, ਲਿਹਾਜ਼ਾ ਕਾਂਗਰਸ ਪਾਰਟੀ ਨੂੰ ਇਕਜੁੱਟ ਹੋ ਕੇ ਮੈਰਿਟ ਦੇ ਆਧਾਰ 'ਤੇ ਜਿੱਤਣ ਦੀ ਸਮਰੱਥਾ ਰੱਖਣ ਵਾਲੇ ਸਾਫ਼-ਸੁਥਰੇ ਕਿਰਦਾਰਾਂ ਵਾਲੇ ਉਮੀਦਵਾਰਾਂ ਨੂੰ ਹੀ ਚੋਣ ਮੈਦਾਨ 'ਚ ਉਤਾਰਨਾ ਚਾਹੀਦਾ ਹੈ | ਉਨ੍ਹਾਂ ਕਾਂਗਰਸ ਦੇ ਕੇਡਰ ਨੂੰ ਅਪੀਲ ਕੀਤੀ ਕਿ ਇਕਜੁੱਟ ਹੋ ਕੇ ਕਮੇਟੀ ਦੀਆਂ ਚੋਣਾਂ ਜਿੱਤੀਆਂ ਜਾਣ ਅਤੇ ਉਹ ਲੋੜ ਮੁਤਾਬਿਕ ਸਾਰੇ ਸ਼ਹਿਰਾਂ 'ਚ ਜਾ ਕੇ ਕਾਂਗਰਸ ਪਾਰਟੀ ਲਈ ਚੋਣ ਪ੍ਰਚਾਰ ਕਰਨਗੇ | ਇਸ ਮੌਕੇ ਅਮਰਿੰਦਰ ਸਿੰਘ ਰੋਮੀ ਕੰਗ, ਜਗਰੂਪ ਸਿੰਘ ਗਿੱਲ, ਰਮਨ ਦੱਤਾ, ਹਰਬੰਸ ਸਿੰਘ, ਮਾਸਟਰ ਸ਼ਿੰਗਾਰਾ ਸਿੰਘ, ਕੁਲਵੰਤ ਸਿੰਘ ਸ਼ੇਰਗਿੱਲ, ਗਿਆਨ ਸਿੰਘ ਥਿੰਦ ਤੇ ਬਿਕਰਮ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ 'ਵਰਸਿਟੀ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਵਲੋਂ ਸਕੂਲ 'ਚ ਕਾਊਾਸਲਿੰਗ ਵਰਕਸ਼ਾਪ ਅਗਲੀ ਖ਼ਬਰ ਵਿਸ਼ਵ 'ਵਰਸਿਟੀ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਵਲੋਂ ਸਕੂਲ 'ਚ ਕਾਊਾਸਲਿੰਗ ਵਰਕਸ਼ਾਪ
Ad Position 24