08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

Ad Position 21
No active advertisement
ਅਜੀਤ ਡੈਸਕ 12-05-2026
ਜ਼ੀਰਕਪੁਰ, 11 ਮਈ (ਮਨਿੰਦਰ ਸਿੰਘ)- ਬਲਟਾਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ ਹੇਠ ਦੋ ਨੌਜਵਾਨਾਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਸੋਨੂੰ ਤੇ ਅਜੇ ਕੁਮਾਰ ਵਾਸੀਆਨ ਪੰਚਕੂਲਾ ਵਜੋਂ ਹੋਈ ਹੈ | ਪੁਲਿਸ ਅਨੁਸਾਰ ਬਲਟਾਣਾ ਚੌਕੀ ਦੇ ਐੱਸ.ਆਈ. ਸੁਲੱਖਣ ਸਿੰਘ ਆਪਣੀ ਟੀਮ ਸਮੇਤ ਕਾਲਕਾ ਚੌਕ ਬਲਟਾਣਾ ਵਿਖੇ ਗਸ਼ਤ ਕਰ ਰਹੇ ਸਨ | ਇਸੇ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਦੋ ਨੌਜਵਾਨ ਵੈਲਵੇਟ ਗਰੀਨ ਹੋਟਲ ਦੇ ਪਿੱਛੇ ਸ਼ਰਾਬੀ ਹਾਲਤ 'ਚ ਬੈਠੇ ਹਨ ਅਤੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਹਨ ਤੇ ਦੂਜਿਆਂ ਨੂੰ ਵੀ ਨਸ਼ਾ ਕਰਵਾ ਰਹੇ ਹਨ | ਸੂਚਨਾ ਮਿਲਣ 'ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਤੇ ਦੋਵੇਂ ਨੌਜਵਾਨਾਂ ਨੂੰ ਕਾਬੂ ਕਰ ਲਿਆ | ਭਾਵੇਂ ਪੁਲਿਸ ਨੇ ਦੋਵਾਂ ਨੌਜਵਾਨਾਂ ਦੀ ਤਲਾਸ਼ੀ ਲਈ ਪਰ ਉਨ੍ਹਾਂ ਕੋਲੋਂ ਕੋਈ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ |
ਪੁਲਿਸ ਉਨ੍ਹਾਂ ਨੂੰ ਸਿਵਲ ਹਸਪਤਾਲ ਫੇਜ਼-6 ਮੁਹਾਲੀ ਵਿਖੇ ਲੈ ਗਈ ਜਿੱਥੇ ਡਾਕਟਰਾਂ ਦੁਆਰਾ ਕੀਤੇ ਗਏ ਡੋਪ ਟੈਸਟ ਪਾਜ਼ੀਟਿਵ ਆਏ | ਡੋਪ ਟੈਸਟ ਰਿਪੋਰਟ ਦੇ ਆਧਾਰ 'ਤੇ ਪੁਲਿਸ ਨੇ ਦੋਵਾਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਕਰੰਟ ਲੱਗਣ ਕਾਰਨ 10 ਸਾਲਾ ਬੱਚੀ ਦੀ ਮੌਤ ਅਗਲੀ ਖ਼ਬਰ ਰਿਸ਼ਵਤਖੋਰੀ ਦੇ ਮਾਮਲੇ 'ਚ ਰਜਿਸਟਰੀ ਕਲਰਕ ਨੂੰ ਵੱਡੀ ਰਾਹਤ, ਐੱਫ. ਆਈ. ਆਰ. ਰੱਦ
Ad Position 24