08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਕਰੰਟ ਲੱਗਣ ਕਾਰਨ 10 ਸਾਲਾ ਬੱਚੀ ਦੀ ਮੌਤ

Ad Position 21
No active advertisement
ਅਜੀਤ ਡੈਸਕ 12-05-2026
ਡੇਰਾਬੱਸੀ, 11 ਮਈ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਨਗਰ ਕੌਂਸਲ ਅਧੀਨ ਪੈਂਦੇ ਪਿੰਡ ਜਨੇਤਪੁਰ ਵਿਖੇ ਇਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਜਿਥੇ ਇਕ ਟਿਊਬਵੈੱਲ ਤੋਂ ਕਰੰਟ ਲੱਗਣ ਕਾਰਨ 10 ਸਾਲਾ ਬੱਚੀ ਦੀ ਮੌਤ ਹੋ ਗਈ | ਮਿ੍ਤਕ ਬੱਚੀ ਦੀ ਪਛਾਣ ਸਿਰਜਣਾ ਪੁੱਤਰੀ ਗੌਤਮ ਮਹਾਤੋ ਵਜੋਂ ਹੋਈ ਹੈ | ਦੱਸਿਆ ਜਾ ਰਿਹਾ ਹੈ ਕਿ ਇਹ ਪਰਿਵਾਰ ਮੂਲ ਰੂਪ 'ਚ ਨੇਪਾਲ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਕੁਝ ਸਮੇਂ ਤੋਂ ਜਨੇਤਪੁਰ ਵਿਖੇ ਕਿਰਾਏ ਦੇ ਮਕਾਨ 'ਚ ਰਹਿ ਰਿਹਾ ਸੀ | ਪੁਲਿਸ ਨੇ ਇਸ ਮਾਮਲੇ 'ਚ ਬੀ. ਐਨ. ਐਸ. 194 ਤਹਿਤ ਕਾਰਵਾਈ ਕੀਤੀ ਹੈ | ਜਾਣਕਾਰੀ ਅਨੁਸਾਰ ਇਹ ਹਾਦਸਾ ਦੁਪਹਿਰ ਕਰੀਬ 11 ਵਜੇ ਉਸ ਸਮੇਂ ਵਾਪਰਿਆ, ਜਦੋਂ ਗੌਤਮ ਮਹਾਤੋ ਅਤੇ ਉਸ ਦੀ ਪਤਨੀ ਇਕ ਜ਼ਿਮੀਂਦਾਰ ਦੇ ਖੇਤਾਂ 'ਚ ਕੰਮ ਕਰ ਰਹੇ ਸਨ | ਇਸ ਦੌਰਾਨ ਉਨ੍ਹਾਂ ਦੀ ਬੇਟੀ ਸਿਰਜਣਾ ਖੇਡਦੀ ਹੋਈ ਨੇੜੇ ਹੀ ਸਥਿਤ ਇਕ ਟਿਊਬਵੈੱਲ 'ਤੇ ਪਾਣੀ ਪੀਣ ਲਈ ਚਲੀ ਗਈ, ਜਿਥੇ ਮੋਟਰ ਦੀਆਂ ਨੰਗੀਆਂ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਉਸ ਨੂੰ ਜ਼ੋਰਦਾਰ ਕਰੰਟ ਲੱਗ ਗਿਆ | ਇਸ ਹਾਦਸੇ ਤੋਂ ਤੁਰੰਤ ਬਾਅਦ ਮਾਪੇ ਬੱਚੀ ਨੂੰ ਗੰਭੀਰ ਹਾਲਤ 'ਚ ਡੇਰਾਬੱਸੀ ਦੇ ਸਿਵਲ ਹਸਪਤਾਲ ਲੈ ਕੇ ਪਹੁੰਚੇ ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਉਕਤ ਮਾਮਲੇ ਦੇ ਤਫਤੀਸ਼ੀ ਅਫਸਰ ਏ. ਐਸ. ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਗੌਤਮ ਦੇ ਪਰਿਵਾਰ 'ਚ ਚਾਰ ਬੇਟੀਆਂ ਤੇ ਇਕ ਬੇਟਾ ਹੈ, ਜਿਨ੍ਹਾਂ 'ਚੋਂ ਸਿਰਜਣਾ ਉਸ ਦੀ ਦੂਜੀ ਸਭ ਤੋਂ ਵੱਡੀ ਬੇਟੀ ਸੀ | ਪੁਲਿਸ ਨੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਲੋੜੀਂਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ | ਬੱਚੀ ਦੀ ਅਚਾਨਕ ਮੌਤ ਕਾਰਨ ਪੂਰੇ ਪਿੰਡ ਸੋਗ ਦੀ ਲਹਿਰ ਫੈਲ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਸਟਰਾਂਗ ਰੂਮ ਦਾ ਸੀ. ਸੀ. ਟੀ. ਵੀ. ਕੈਮਰਾ ਡੇਢ ਘੰਟੇ ਬੰਦ ਰਹਿਣ 'ਤੇ ਕਾਂਗਰਸੀ ਆਗੂਆਂ ਨੇ ਚੁੱਕੇ ਸਵਾਲ <br/> ਅਗਲੀ ਖ਼ਬਰ ਡੋਪ ਟੈਸਟ ਪਾਜ਼ੀਟਿਵ ਆਉਣ 'ਤੇ ਦੋ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ
Ad Position 24