08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਟਰਾਂਗ ਰੂਮ ਦਾ ਸੀ. ਸੀ. ਟੀ. ਵੀ. ਕੈਮਰਾ ਡੇਢ ਘੰਟੇ ਬੰਦ ਰਹਿਣ 'ਤੇ ਕਾਂਗਰਸੀ ਆਗੂਆਂ ਨੇ ਚੁੱਕੇ ਸਵਾਲ <br/>

Ad Position 21
No active advertisement
ਅਜੀਤ ਡੈਸਕ 12-05-2026
ਪੰਚਕੂਲਾ, 11 ਮਈ (ਕਪਿਲ)-ਪੰਚਕੂਲਾ ਨਗਰ ਨਿਗਮ ਚੋਣਾਂ ਦੀ ਵੋਟਿੰਗ ਤੋਂ ਬਾਅਦ ਸੈਕਟਰ-14 ਸਥਿਤ ਪੀ. ਜੀ. ਗਰਲਜ਼ ਕਾਲਜ 'ਚ ਬਣਾਏ ਗਏ ਸਟਰਾਂਗ ਰੂਮ 'ਚ ਈ. ਵੀ. ਐਮ. ਮਸ਼ੀਨਾਂ ਨੂੰ ਕੜੀ ਸੁਰੱਖਿਆ ਹੇਠ ਰੱਖਿਆ ਗਿਆ ਹੈ | ਸੁਰੱਖਿਆ ਪ੍ਰਬੰਧਾਂ ਲਈ ਪੁਲਿਸ ਬਲ ਅਤੇ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ ਹਨ | ਇਸ ਦੌਰਾਨ ਕਾਂਗਰਸ ਦੇ ਮੇਅਰ ਦੇ ਉਮੀਦਵਾਰ ਸੁਧਾ ਭਾਰਦਵਾਜ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਦੋਸ਼ ਲਗਾਇਆ ਕਿ ਸਟਰਾਂਗ ਰੂਮ ਦੇ ਅੰਦਰ ਲਗਾਇਆ ਗਿਆ ਮੁੱਖ ਸੀ. ਸੀ. ਟੀ. ਵੀ. ਕੈਮਰਾ ਕਰੀਬ ਡੇਢ ਘੰਟੇ ਤੱਕ ਬੰਦ ਰਿਹਾ | ਉਨ੍ਹਾਂ ਕਿਹਾ ਕਿ ਮਸ਼ੀਨਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਪਹਿਲਾਂ ਹੀ ਚਾਰੋਂ ਕੋਨਿਆਂ 'ਚ ਕੈਮਰੇ ਲਗਾਉਣ ਦੀ ਮੰਗ ਕੀਤੀ ਗਈ ਸੀ, ਪਰ ਪ੍ਰਸ਼ਾਸਨ ਵਲੋਂ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ | ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕਿ ਜੋ ਕੈਮਰਾ ਈ. ਵੀ. ਐਮ. ਮਸ਼ੀਨਾਂ ਦੀ ਨਿਗਰਾਨੀ ਲਈ ਲਗਾਇਆ ਗਿਆ ਸੀ, ਉਸ 'ਚ ਤਕਨੀਕੀ ਖ਼ਰਾਬੀ ਆ ਗਈ, ਜਿਸ ਕਾਰਨ ਉਹ ਲੰਮੇ ਸਮੇਂ ਤੱਕ ਬੰਦ ਰਿਹਾ | ਜਾਣਕਾਰੀ ਮਿਲਣ 'ਤੇ ਕਾਂਗਰਸ ਦੇ ਵਿਧਾਇਕ ਚੰਦਰ ਮੋਹਨ ਬਿਸ਼ਨੋਈ ਅਤੇ ਪਾਰਟੀ ਵਰਕਰ ਮੌਕੇ 'ਤੇ ਪਹੁੰਚ ਗਏ ਅਤੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਜਵਾਬ ਮੰਗਿਆ | ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੀਨੀਅਰ ਅਧਿਕਾਰੀ ਅਤੇ ਟੈਕਨੀਕਲ ਟੀਮ ਵੀ ਮੌਕੇ 'ਤੇ ਪਹੁੰਚ ਗਈ ਅਤੇ ਤਕਨੀਕੀ ਖ਼ਰਾਬੀ ਨੂੰ ਦੂਰ ਕਰਕੇ ਕੈਮਰੇ ਨੂੰ ਦੁਬਾਰਾ ਚਾਲੂ ਕੀਤਾ ਗਿਆ | ਅਧਿਕਾਰੀਆਂ ਨੇ ਕਾਂਗਰਸ ਦੇ ਮੇਅਰ ਦੇ ਉਮੀਦਵਾਰ ਅਤੇ ਹੋਰਨਾਂ ਉਮੀਦਵਾਰਾਂ ਨੂੰ ਸਟਰਾਂਗ ਰੂਮ ਦਾ ਨਿਰੀਖਣ ਕਰਵਾਉਂਦੇ ਹੋਏ ਦੱਸਿਆ ਕਿ ਪੂਰਾ ਕੈਂਪਸ ਚਾਰੋਂ ਪਾਸਿਆਂ ਤੋਂ ਸੁਰੱਖਿਅਤ ਹੈ ਅਤੇ ਮੁੱਖ ਦਰਵਾਜ਼ੇ 'ਤੇ ਲੱਗੇ ਕੈਮਰੇ ਲਗਾਤਾਰ ਚੱਲ ਰਹੇ ਹਨ | ਇਸ ਮੌਕੇ ਕਾਂਗਰਸ ਦੇ ਮੇਅਰ ਦੇ ਅਹੁਦੇ ਲਈ ਉਮੀਦਵਾਰ ਸੁਧਾ ਭਾਰਦਵਾਜ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਅਤੇ ਜਲਦ ਹੀ ਉਹ ਇਸ ਲਾਪ੍ਰਵਾਹੀ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਾਖ਼ਲ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਡੈਂਟਲ ਤੇ ਹੈਲਥ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਕਰੰਟ ਲੱਗਣ ਕਾਰਨ 10 ਸਾਲਾ ਬੱਚੀ ਦੀ ਮੌਤ
Ad Position 24