ਐੱਸ. ਏ. ਐੱਸ. ਨਗਰ, 11 ਮਈ (ਤਰਵਿੰਦਰ ਸਿੰਘ ਬੈਨੀਪਾਲ)- ਸ਼ਾਸਤਰੀ ਮਾਡਲ ਸਕੂਲ ਫੇਜ਼-1 ਮੁਹਾਲੀ ਵਿਖੇ ਰੋਟਰੀ ਕਲੱਬ ਸਿਲਵਰ ਸਿਟੀ ਮੁਹਾਲੀ ਵਲੋਂ ਅੱਜ ਮੁਫ਼ਤ ਡੈਂਟਲ ਤੇ ਜਨਰਲ ਹੈਲਥ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਲੋਕਾਂ ਦਾ ਮੁਫ਼ਤ ਡੈਂਟਲ ਤੇ ਜਨਰਲ ਹੈਲਥ ਚੈਕਅੱਪ ਕਰਨ ਦੇ ਨਾਲ ਹੀ ਮੁਫ਼ਤ ਮੈਡੀਕਲ ਸਲਾਹ ਵੀ ਦਿੱਤੀ ਗਈ | ਇਸ ਤੋਂ ਇਲਾਵਾ ਜ਼ਰੂਰਤਮੰਦ ਮਰੀਜ਼ਾਂ ਨੂੰ ਬੇਸਿਕ ਦਵਾਈਆਂ ਵੀ ਮੁਫ਼ਤ ਵੰਡੀਆਂ ਗਈਆਂ | ਮਾਹਿਰ ਡਾਕਟਰਾਂ ਦੀ ਟੀਮ ਨੇ ਲੋਕਾਂ ਨੂੰ ਦੰਦਾਂ ਤੇ ਸਿਹਤ ਸੰਬੰਧੀ ਜਾਗਰੂਕ ਵੀ ਕੀਤਾ | ਕਲੱਬ ਦੇ ਪ੍ਰਧਾਨ ਰੋਟੇਰੀਅਨ ਡਾ. ਜਗਦੀਪ ਸਿੰਘ ਨੇ ਕਿਹਾ ਕਿ ਸਮਾਜ ਦੀ ਭਲਾਈ ਲਈ ਇਸ ਤਰ੍ਹਾਂ ਦੇ ਸੇਵਾ ਕਾਰਜ ਅੱਗੇ ਵੀ ਜਾਰੀ ਰਹਿਣਗੇ | ਇਸ ਮੌਕੇ ਕਲੱਬ ਡਾਇਰੈਕਟਰ ਰੋਟੇਰੀਅਨ ਮਨਮੀਤ ਕੌਰ ਤੇ ਪ੍ਰਾਜੈਕਟ ਚੇਅਰਮੈਨ ਰੋਟੇਰੀਅਨ ਰਜਨੀਸ਼ ਸ਼ਾਸਤਰੀ ਨੇ ਕੈਂਪ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਸਾਰੇ ਡਾਕਟਰਾਂ, ਵਲੰਟੀਅਰਾਂ ਅਤੇ ਲੋਕਾਂ ਦਾ ਧੰਨਵਾਦ ਕੀਤਾ |