ਮੁੱਲਾਂਪੁਰ ਗਰੀਬਦਾਸ, 11 ਮਈ (ਦਿਲਬਰ ਸਿੰਘ ਖੈਰਪੁਰ)- ਕਸਬਾ ਨਵਾਂਗਰਾਓਾ ਵਿਖੇ ਕਾਂਗਰਸ ਪਾਰਟੀ ਦੇ ਕੌਂਸਲਰ ਸੁਸ਼ੀਲ ਕੁਮਾਰ ਸ਼ਰਮਾ ਅਤੇ ਸਮਾਜਸੇਵੀ ਸਰਵਣ ਸਿੰਗਲਾ ਸਮੇਤ ਸਥਾਨਕ ਆਗੂ ਤੇ ਸਮਰਥਕ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅੱਜ ਭਾਜਪਾ 'ਚ ਸ਼ਾਮਿਲ ਹੋ ਗਏ | ਭਾਜਪਾ 'ਚ ਸ਼ਾਮਿਲ ਹੋਣ ਤੋਂ ਬਾਅਦ ਸ਼ਰਮਾ ਤੇ ਸਿੰਗਲਾ ਨੇ ਕਿਹਾ ਕਿ ਭਾਜਪਾ ਦਾ ਹਿੱਸਾ ਬਣਨਾ ਉਨ੍ਹਾਂ ਲਈ ਮਾਣ ਦੀ ਗੱਲ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਸਮਾਜ ਦੇ ਹਰ ਵਰਗ ਲਈ ਵਿਕਾਸ ਪੱਖੀ ਨੀਤੀਆਂ ਕਾਰਨ ਭਾਜਪਾ ਨੂੰ ਲਗਾਤਾਰ ਤੀਜੀ ਵਾਰ ਕੇਂਦਰ ਵਿਚ ਸਰਕਾਰ ਬਣਾਉਣ ਦਾ ਮੌਕਾ ਮਿਲਿਆ ਹੈ | ਇਸ ਮੌਕੇ ਸੁਸ਼ੀਲ ਕੁਮਾਰ ਸ਼ਰਮਾ ਨੇ ਕਿਹਾ ਕਿ ਨਵਾਂਗਰਾਓਾ ਨਗਰ ਕੌਂਸਲ ਭਾਜਪਾ ਦੀ ਬਣੇਗੀ, ਜੋ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗੀ | ਇਸ ਮੌਕੇ ਭਾਜਪਾ ਪੰਜਾਬ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਸਰਕਲ ਪ੍ਰਧਾਨ ਭੁਪਿੰਦਰ ਭੁੱਪੀ ਅਤੇ ਕੌਂਸਲਰ ਸੁਰਿੰਦਰ ਕੋਸ਼ਿਸ਼ ਬੱਬਲ ਹਾਜ਼ਰ ਸਨ |