08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਨਸ਼ਾ ਮੁਕਤੀ ਕੇਂਦਰ 'ਚ ਪੁਲਿਸ ਦੀ ਅਚਨਚੇਤ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 12-05-2026
ਐੱਸ. ਏ. ਐੱਸ. ਨਗਰ, 11 ਮਈ (ਕਪਿਲ ਵਧਵਾ)- ਸਥਾਨਕ ਥਾਣਾ ਫੇਜ਼-11 ਦੀ ਪੁਲਿਸ ਵਲੋਂ ਸੈਕਟਰ-66 ਸਥਿਤ ਜ਼ਿਲ੍ਹਾ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ | ਇਹ ਚੈਕਿੰਗ ਸਿਰਫ਼ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਹੀ ਨਹੀਂ, ਸਗੋਂ ਇਥੇ ਦਾਖ਼ਲ ਨਸ਼ਾ ਪੀੜ੍ਹਤ ਮਰੀਜ਼ਾਂ ਨਾਲ ਗੱਲਬਾਤ ਕਰ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਨ ਦੇ ਉਦੇਸ਼ ਨਾਲ ਵੀ ਕੀਤੀ ਗਈ | ਇੰਸਪੈਕਟਰ ਅਮਨ ਬੈਦਵਾਨ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ-ਦੋ ਵਾਰ ਸੂਚਨਾ ਮਿਲੀ ਸੀ ਕਿ ਦੇਰ ਰਾਤ ਮੁੜ ਵਸੇਬਾ ਕੇਂਦਰ 'ਚੋਂ ਕੁਝ ਮਰੀਜ਼ ਭੱਜ ਗਏ ਸਨ | ਇਸ ਦੇ ਪਿੱਛੇ ਦੇ ਅਸਲ ਕਾਰਨਾਂ ਨੂੰ ਸਮਝਣ ਅਤੇ ਇਥੇ ਇਲਾਜ ਲਈ ਆਏ ਨਸ਼ਾ ਪੀੜਤਾਂ ਦੀ ਮਨੋਦਸ਼ਾ ਜਾਣਨ ਲਈ ਉਨ੍ਹਾਂ ਨੇ ਪੁਲਿਸ ਟੀਮ ਨਾਲ ਕੇਂਦਰ ਦਾ ਦੌਰਾ ਕੀਤਾ | ਉਨ੍ਹਾਂ ਇਸ ਮੌਕੇ ਕੇਂਦਰ ਵਿਚ ਦਾਖ਼ਲ 18 ਤੋਂ 50 ਸਾਲ ਉਮਰ ਵਰਗ ਦੇ ਕਰੀਬ 98 ਮਰੀਜ਼ਾਂ ਨਾਲ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਪੁਲਿਸ ਅਧਿਕਾਰੀਆਂ ਵਲੋਂ ਮਰੀਜ਼ਾਂ ਨੂੰ ਨਸ਼ਾ ਛੱਡ ਕੇ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਗਿਲਕੋ ਵੈਲੀ ਦੇ ਵਸਨੀਕਾਂ ਨੇ ਸਮੱਸਿਆਵਾਂ ਦੇ ਹੱਲ ਲਈ ਧਰਨਾ ਲਗਾਇਆ ਅਗਲੀ ਖ਼ਬਰ ਲਾਇਨਜ਼ ਕਲੱਬ ਇੰਟਰਨੈਸ਼ਨਲ ਰੀਜ਼ਨ-14 ਦੀ ਸਾਲਾਨਾ ਕਾਨਫਰੰਸ ਸਮਾਪਤ <br/>
Ad Position 24