08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਜ਼ੀਰਕਪੁਰ ਵਿਖੇ ਕਾਂਗਰਸੀ ਆਗੂ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 12-05-2026
ਜ਼ੀਰਕਪੁਰ, 11 ਮਈ (ਹੈਪੀ ਪੰਡਵਾਲਾ)- ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਸਪੁੱਤਰ ਗੁਰਸਹਿਜ ਸਿੰਘ ਰੰਧਾਵਾ ਦੀ ਅਗਵਾਈ ਹੇਠ ਜ਼ੀਰਕਪੁਰ ਦੇ ਵਾਰਡ ਨੰਬਰ 22 ਦੇ ਪੈਂਟਾ ਹੋਮ ਤੋਂ ਸਚਿਨ ਸ਼ਰਮਾ ਆਪਣੇ ਕਈ ਸਾਥੀਆਂ ਸ਼ਹਿਜ਼ਾਦਾ ਰਾਜ, ਕਮਲ, ਭਵੇਜਾ, ਯਸ਼ ਕੌਸ਼ਿਕ, ਕਵਾਤਰਾ, ਪੰਕਜ ਭਾਰਦਵਾਜ, ਅਭਿ ਸ਼ਰਮਾ, ਨਵਦੀਪ ਸ਼ਰਮਾ, ਰੋਮੀ, ਵਿਨੋਦ ਕੁਮਾਰ, ਰਾਹੁਲ ਗਾਂਧੀ, ਜੱਸੀ ਤੇ ਹੋਰ ਨੌਜਵਾਨਾਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦੇ ਹੋਏ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਗੁਰਸਹਿਜ ਸਿੰਘ ਰੰਧਾਵਾ ਨੇ ਨਵੇਂ ਸਾਥੀਆਂ ਦਾ ਪਾਰਟੀ 'ਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਲਕਾ ਡੇਰਾਬੱਸੀ 'ਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਜ਼ੀਰਕਪੁਰ ਖੇਤਰ 'ਚ ਪਾਰਟੀ ਨੂੰ ਲਗਾਤਾਰ ਮਜ਼ਬੂਤੀ ਮਿਲ ਰਹੀ ਹੈ ਅਤੇ ਨੌਜਵਾਨਾਂ ਦਾ ਇਹ ਵਿਸ਼ਵਾਸ ਆਉਣ ਵਾਲੇ ਸਮੇਂ ਵਿਚ ਹੋਰ ਵੱਡੇ ਬਦਲਾਅ ਦੀ ਨਿਸ਼ਾਨੀ ਹੈ | ਇਸ ਮੌਕੇ ਪ੍ਰਤਾਪ ਸਿੰਘ ਵਿਰਕ ਤੇ ਊਦੇ ਸਿੰਘ ਰਾਠੌਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਏ. ਪੀ. ਜੇ. ਸਕੂਲ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਨੂੰ ਸਮਰਪਿਤ ਸਮਾਗਮ <br/> ਅਗਲੀ ਖ਼ਬਰ ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਨੇ ਲੰਬਿਤ ਸ਼ਿਕਾਇਤਾਂ ਸੰਬੰਧੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਸੱਦੀ <br/>
Ad Position 24