08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਏ. ਪੀ. ਜੇ. ਸਕੂਲ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਨੂੰ ਸਮਰਪਿਤ ਸਮਾਗਮ <br/>

Ad Position 21
No active advertisement
ਅਜੀਤ ਡੈਸਕ 12-05-2026
ਖਰੜ, 11 ਮਈ (ਗੁਰਮੁੱਖ ਸਿੰਘ ਮਾਨ)- ਏ. ਪੀ. ਜੇ. ਪਬਲਿਕ ਸਕੂਲ ਮੁੰਡੀ ਖਰੜ ਵਿਖੇ ਰਾਸ਼ਟਰੀ ਤਕਨਾਲੋਜੀ ਦਿਵਸ ਨੂੰ ੂ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਕ ਤੇ ਜਾਣਕਾਰੀ ਭਰਪੂਰ ਗਤੀਵਿਧੀਆਂ ਕਰਵਾਈਆਂ ਗਈਆਂ | ਸਮਾਗਮ ਵਿਚ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ 'ਆਪਣਾ ਮਨਪਸੰਦ ਗੈਜ਼ਟ ਬਣਾਉਣ' ਤੇ 'ਰੰਗ ਭਰਨ' ਦੀ ਗਤੀਵਿਧੀ 'ਚ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਬੱਚਿਆਂ ਨੇ ਮੋਬਾਈਲ, ਲੈਪਟਾਪ, ਰੋਬੋਟ ਤੇ ਹੋਰ ਆਧੁਨਿਕ ਉਪਕਰਨਾਂ ਦੇ ਸੁੰਦਰ ਚਿੱਤਰ ਬਣਾਏ | ਇਸ ਤੋਂ ਇਲਾਵਾ ਤੀਜੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ 'ਸਾਡੀ ਰੋਜ਼ਾਨਾ ਦੀ ਜ਼ਿੰਦਗੀ 'ਚ ਤਕਨਾਲੋਜੀ ਦੇ ਮਹੱਤਵ', 'ਡਿਜ਼ੀਟਲ ਇੰਡੀਆ-ਦੇਸ਼ ਨੂੰ ਸਸ਼ਕਤ ਬਣਾਉਣਾ' ਤੇ 'ਸਿੱਖਿਆ 'ਚ ਤਕਨਾਲੋਜੀ ਦੀ ਭੂਮਿਕਾ' ਆਦਿ ਵਿਸ਼ਿਆਂ 'ਤੇ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ 'ਚ ਹਿੱਸਾ ਲਿਆ ਜਦਕਿ ਛੇਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ 'ਸਟੈਚੂ ਆਫ਼ ਯੂਨਿਟੀ' ਵਿਸ਼ੇ 'ਤੇ ਇਕ ਵੀਡੀਓ ਦੇਖੀ ਜਿਸ 'ਚ ਆਧੁਨਿਕ ਇੰਜੀਨੀਅਰਿੰਗ ਤੇ ਉੱਚ ਤਕਨਾਲੋਜੀ ਦੇ ਇਸਤੇਮਾਲ ਬਾਰੇ ਜਾਣਕਾਰੀ ਦਿੱਤੀ ਗਈ | ਅੰਤ 'ਚ ਸਕੂਲ ਪਿ੍ੰ. ਜਸਵੀਰ ਚੰਦਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਇਹੋ ਜਿਹੇ ਸਮਾਗਮਾਂ ਨਾਲ ਵਧੇਰੇ ਜਾਣਕਾਰੀ ਮਿਲਦੀ ਹੈ |

Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਨੇ 83 ਫ਼ੀਸਦੀ ਸਫ਼ਲਤਾ ਦਰ ਕੀਤੀ ਹਾਸਿਲ-25 ਕੈਡਿਟਾਂ ਨੇ ਐਨ. ਡੀ. ਏ.-... ਅਗਲੀ ਖ਼ਬਰ ਜ਼ੀਰਕਪੁਰ ਵਿਖੇ ਕਾਂਗਰਸੀ ਆਗੂ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ <br/>
Ad Position 24