ਖਰੜ, 11 ਮਈ (ਗੁਰਮੁੱਖ ਸਿੰਘ ਮਾਨ)-ਭਾਜਪਾ ਨੂੰ ਖਰੜ ਦੇੇ ਵਾ. ਨੰ. 1 ਵਿਖੇ ਉਸ ਸਮੇਂ ਵੱਡਾ ਵੱਲ ਬਲ ਮਿਲਿਆ ਜਦੋਂ ਜਸਪਾਲ ਸਿੰਘ ਤਾਨ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖਦੇ ਹੋਏ ਵੱਡੀ ਗਿਣਤੀ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ਮੌਕੇ ਭਾਜਪਾ ਪੰਜਾਬ ਦੇ ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਤੇ ਸੀਨੀਅਰ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੇ ਜਸਪਾਲ ਸਿੰਘ ਤਾਨ ਤੇ ਸਾਥੀਆਂ ਦਾ ਪਾਰਟੀ ਅੰਦਰ ਸਵਾਗਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੇ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਭਾਜਪਾ 'ਚ ਸ਼ਾਮਿਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ 'ਚ ਭਾਜਪਾ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ 2027 'ਚ ਸੂਬੇ ਅੰਦਰ ਭਾਜਪਾ ਦੀ ਸਰਕਾਰ ਬਣੇਗੀ | ਇਸੇ ਦੌਰਾਨ ਭਾਜਪਾ ਪੰਜਾਬ ਦੇ ਪ੍ਰੋਟੋਕੋਲ ਸਕੱਤਰ ਖੁਸ਼ਵੰਤ ਰਾਏ ਗੀਗਾ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਵਿਚ ਭਾਜਪਾ ਜਬਰਦਸਤ ਜਿੱਤ ਦਰਜ ਕਰਕੇ ਆਪਣਾ ਪ੍ਰਧਾਨ ਬਣਾਏਗੀ | ਇਸ ਮੌਕੇ ਭਾਜਪਾ ਆਗੂ ਕਮਲਦੀਪ ਸਿੰਘ ਸੈਣੀ, ਨਰਿੰਦਰ ਰਾਣਾ, ਚਰਨਜੀਤ ਸਿੰਘ ਕਾਲੇਵਾਲ, ਮੰਡਲ ਪ੍ਰਧਾਨ ਕੁਸ਼ ਰਾਜਪੂਤ, ਇੰਦੂ ਸ਼ਰਮਾ ਮਹਿਲਾ ਮੋਰਚਾ ਪ੍ਰਧਾਨ, ਮੁਸਕਾਨ, ਗੋਪਾਲ ਕਿ੍ਸ਼ਨ ਲਾਡੀ, ਰੌਸ਼ਨ ਲਾਲ ਕੱਕੜ, ਜਗਤਾਰ ਸਿੰਘ ਤੇ ਦਿਲਬਾਗ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ | 1