08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਟੈਗੋਰ ਥੀਏਟਰ 'ਚ ਕਰਵਾਇਆ ਰਾਜ ਪੱਧਰੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 12-05-2026
ਚੰਡੀਗੜ੍ਹ, 11 ਮਈ (ਸੁਖਵਿੰਦਰ ਸਿੰਘ ਸ਼ਾਨ)- ਚੰਡੀਗੜ੍ਹ ਪ੍ਰਸ਼ਾਸਨ ਦੇ ਸੱਭਿਆਚਾਰ ਵਿਭਾਗ ਨੇ ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਦੀ ਅਗਵਾਈ ਹੇਠ ਦੇਸ਼ ਵਿਆਪੀ ਯਾਦਗਾਰੀ ਪ੍ਰੋਗਰਾਮਾਂ ਦੇ ਹਿੱਸੇ ਵਜੋਂ ਸੋਮਨਾਥ ਸਵਾਭਿਮਾਨ ਪਰਵ ਮਨਾਇਆ ਗਿਆ | ਇਹ ਸਮਾਗਮ ਮੁਰੰਮਤ ਕੀਤੇ ਸੋਮਨਾਥ ਮੰਦਰ ਦੀ 75ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਕੀਤਾ ਗਿਆ ਸੀ | ਟੈਗੋਰ ਥੀਏਟਰ ਵਿਚ ਕਰਾਏ ਰਾਜ ਪੱਧਰੀ ਸਮਾਗਮ 'ਚ 300 ਤੋਂ ਵੱਧ ਭਾਗੀਦਾਰਾਂ ਨੇ ਪਵਿੱਤਰ ਸੋਮਨਾਥ ਮੰਦਰ ਤੋਂ ਸਿੱਧਾ ਪ੍ਰਸਾਰਣ ਦੇਖਿਆ | ਲਾਈਵ ਪ੍ਰਸਾਰਣ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੌਕੇ ਨੂੰ ਭਾਰਤ ਦੀ ਸੱਭਿਅਤਾ ਯਾਤਰਾ ਵਿਚ ਇਕ ਮਹੱਤਵਪੂਰਨ ਮੀਲ ਪੱਥਰ ਦੱਸਿਆ | ਉਨ੍ਹਾਂ ਕਿਹਾ ਕਿ ਸੋਮਨਾਥ ਅੰਮਿ੍ਤ ਮਹੋਤਸਵ ਦੇਸ਼ ਭਰ ਵਿਚ ਸ਼ਰਧਾ ਤੇ ਅਧਿਆਤਮਿਕ ਊਰਜਾ ਦਾ ਪ੍ਰਤੀਕ ਹੈ | ਇਸ ਮੌਕੇ ਮਨਦੀਪ ਸਿੰਘ ਬਰਾੜ (ਆਈ.ਏ.ਐਸ.) ਸਕੱਤਰ ਸੱਭਿਆਚਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਇਸ ਮੌਕੇ 'ਤੇ ਮੌਜੂਦ ਸਨ | ਸਮਾਗਮ ਦੌਰਾਨ ਪ੍ਰਾਚੀਨ ਸ਼੍ਰੀ ਖੇੜਾ ਸ਼ਿਵ ਮੰਦਰ ਤੋਂ ਸ਼੍ਰੀ ਸਨਾਤਨ ਧਰਮ ਮੰਦਰ ਤੱਕ ਇਕ ਕਲਸ਼ ਯਾਤਰਾ ਕੱਢੀ ਗਈ ਸੀ ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਲਈ ਸ਼ਹਿਰ ਭਰ ਦੀਆਂ ਵਿਰਾਸਤੀ ਇਮਾਰਤਾਂ ਤੇ ਮੰਦਰਾਂ ਨੂੰ ਵਿਸ਼ੇਸ਼ ਤੌਰ 'ਤੇ ਰੌਸ਼ਨ ਕੀਤਾ ਗਿਆ ਸੀ |

Ad Position 22
No active advertisement
ਪਿਛਲੀ ਖ਼ਬਰ ਮੇਰਾ ਯੁਵਾ ਭਾਰਤ ਨੇ ਨੈਸ਼ਨਲ ਟੈਕਨਾਲੋਜੀ ਦਿਵਸ ਮਨਾਇਆ <br/> ਅਗਲੀ ਖ਼ਬਰ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ ਭਾਜਪਾ ਮੈਡੀਕਲ ਸੈੱਲ ਨੇ ਮੁਫ਼ਤ ਪੋਸ਼ਣ ਕਿੱਟਾਂ ਵੰਡੀਆਂ <br/>
Ad Position 24