13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

'ਗੈਂਗਸਟਰਾਂ 'ਤੇ ਵਾਰ' ਦਾ 112ਵਾਂ ਦਿਨ ਪੰਜਾਬ ਪੁਲਿਸ ਵਲੋਂ 516 ਥਾਵਾਂ 'ਤੇ ਛਾਪੇਮਾਰੀ; 213 ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 13-05-2026
ਚੰਡੀਗੜ•, 12 ਮਈ (ਅਜੀਤ ਬਿਊਰੋ)- ਗੈਂਗਸਟਰਾਂ ਵਿਰੁੱਧ ਵਿੱਢੀ ਫ਼ੈਸਲਾਕੁਨ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਜ਼ਿਕਰਯੋਗ ਹੈ ਕਿ 'ਗੈਂਗਸਟਰਾਂ 'ਤੇ ਵਾਰ'- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ | ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ•ਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ | 112ਵੇਂ ਦਿਨ, ਪੁਲਿਸ ਟੀਮਾਂ ਨੇ 2 ਹਥਿਆਰਾਂ ਸਮੇਤ 213 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗਿ੍ਫ਼ਤਾਰੀਆਂ ਦੀ ਗਿਣਤੀ 28,551 ਹੋ ਗਈ |
ਇਸ ਤੋਂ ਇਲਾਵਾ 66 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 28 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ | ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਫ਼ਤਾਰ ਕੀਤਾ ਹੈ | ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ 437ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 105 ਨਸ਼ਾ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ•ਾਂ ਦੇ ਕਬਜ਼ੇ ਵਿੱਚੋਂ 847 ਗ੍ਰਾਮ ਹੈਰੋਇਨ, 2 ਕਿਲੋ ਗਾਂਜਾ, 46 ਕਿਲੋ ਭੁੱਕੀ, 392 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1.28 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ | ਇਸ ਨਾਲ ਸਿਰਫ਼ 437 ਦਿਨਾਂ 'ਚ ਗਿ੍ਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਗਿਣਤੀ 63,707 ਤੱਕ ਪਹੁੰਚ ਗਈ ਹੈ | ਨਸ਼ਾ ਛੁਡਾਊ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ• 'ਚ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਵਲੋਂ ਸੀ.ਆਈ.ਆਈ. ਫਾਊਾਡੇਸ਼ਨ ਵੂਮੈਨ ਐਕਸੈਂਪਲਰ ਐਵਾਰਡ 2026 ਦੇ ਜੇਤੂਆਂ... ਅਗਲੀ ਖ਼ਬਰ ਵਿਦਿਆਰਥੀਆਂ ਦੇ ਇਮਤਿਹਾਨਾਂ ਲਈ ਬੈਠਣ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਡੀ.ਐਸ.ਡਬਲਿਊ. ਨੂੰ ਦਿੱਤਾ ਮੰਗ ਪੱਤਰ <br/>
Ad Position 24