13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

12ਵੀਂ ਦੀ ਵਿਦਿਆਰਥਣ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ

Ad Position 21
No active advertisement
ਅਜੀਤ ਡੈਸਕ 13-05-2026
ਚੰਡੀਗੜ•, 12 ਮਈ (ਕਪਿਲ ਵਧਵਾ)- ਸਾਰੰਗਪੁਰ ਇਲਾਕੇ ਵਿਚ ਇਕ 19 ਸਾਲਾ ਲੜਕੀ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਪਛਾਣ ਕਿੱਟੀ ਵਜੋਂ ਹੋਈ ਹੈ, ਜਿਸ ਨੇ ਕਿ ਹਾਲ ਹੀ ਵਿਚ ਸੀ. ਬੀ. ਐੱਸ. ਈ. ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਅਤੇ ਨਤੀਜਾ ਆਉਣਾ ਬਾਕੀ ਸੀ | ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਾਰੰਗਪੁਰ ਪੁਲਿਸ ਮੌਕੇ 'ਤੇ ਪੁੱਜ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਮੰਗਲਵਾਰ ਦੁਪਹਿਰ ਨੂੰ ਲੜਕੀ ਆਪਣੇ ਘਰ ਦੀ ਦੂਜੀ ਮੰਜ਼ਿਲ 'ਤੇ ਸਥਿਤ ਕਮਰੇ ਵਿਚ ਗਈ ਅਤੇ ਅੰਦਰੋਂ ਕੁੰਡੀ ਲਗਾ ਲਈ | ਕਾਫ਼ੀ ਸਮੇਂ ਤੱਕ ਦਰਵਾਜ਼ਾ ਨਾ ਖੁੱਲ•ਣ 'ਤੇ ਪਰਿਵਾਰਕ ਮੈਂਬਰਾਂ ਵਲੋਂ ਆਵਾਜ਼ਾਂ ਮਾਰੀਆਂ ਗਈਆਂ, ਪਰ ਅੰਦਰੋਂ ਕੋਈ ਜਵਾਬ ਨਹੀਂ ਆਇਆ | ਇਸ ਤੋਂ ਬਾਅਦ ਪਰਿਵਾਰ ਨੇ ਦਰਵਾਜ਼ਾ ਤੋੜਿਆ ਤਾਂ ਲੜਕੀ ਚੁੰਨੀ ਦੇ ਸਹਾਰੇ ਪੱਖੇ ਨਾਲ ਲਟਕੀ ਹੋਈ ਮਿਲੀ | ਪਰਿਵਾਰਕ ਮੈਂਬਰ ਤੁਰੰਤ ਉਸ ਨੂੰ ਇਲਾਜ ਲਈ ਪੀ. ਜੀ. ਆਈ. ਲੈ ਕੇ ਪੁੱਜੇ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ | ਘਟਨਾ ਦੀ ਸੂਚਨਾ ਮਿਲਦਿਆਂ ਹੀ ਚੰਡੀਗੜ• ਪੁਲਿਸ ਦੇ ਥਾਣਾ ਸਾਰੰਗਪੁਰ ਦੇ ਇੰਚਾਰਜ ਇੰਸਪੈਕਟਰ ਅਸ਼ੋਕ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ | ਪੁਲਿਸ ਵਲੋਂ ਕਮਰੇ ਦੀ ਤਲਾਸ਼ੀ ਦੌਰਾਨ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ | ਪੁਲਿਸ ਵਲੋਂ ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ | ਇਸ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਲਾਸ਼ ਦਾ ਪੋਸਟਮਰਟਮ ਬੁੱਧਵਾਰ ਨੂੰ ਕੀਤਾ ਜਾਵੇਗਾ |


Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਬੀ.ਏ/ ਬੀ.ਕਾਮ ਐਲ.ਐਲ.ਬੀ 5 ਸਾਲਾ ਪ੍ਰੀਖਿਆ ਕੋਰਸ ਦਾ ਨਤੀਜਾ ਐਲਾਨਿਆ ਅਗਲੀ ਖ਼ਬਰ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਵੇਰਕਾ ਦੀ ਅਤਿ-ਆਧੁਨਿਕ ਵੈਂਡਿੰਗ ਮਸ਼ੀਨ ਦਾ ਉਦਘਾਟਨ <br/>
Ad Position 24