ਪੰਜਾਬ ਯੂਨੀਵਰਸਿਟੀ ਨੇ ਬੀ.ਏ/ ਬੀ.ਕਾਮ ਐਲ.ਐਲ.ਬੀ 5 ਸਾਲਾ ਪ੍ਰੀਖਿਆ ਕੋਰਸ ਦਾ ਨਤੀਜਾ ਐਲਾਨਿਆ
ਅਜੀਤ ਡੈਸਕ
13-05-2026
50 ਪਊਏ ਦੇਸੀ ਸ਼ਰਾਬ ਸਮੇਤ ਵਿਅਕਤੀ ਕਾਬੂ
ਚੰਡੀਗੜ੍ਹ, 12 ਮਈ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਗੈਰ ਕਾਨੂੰਨੀ ਸ਼ਰਾਬ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਮਲੋਆ ਥਾਣਾ ਇਲਾਕੇ ਅੰਦਰ ਇਕ ਵਿਅਕਤੀ ਨੂੰ 50 ਪਊਏ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਹੈ | ਮੁਲਜ਼ਮ ਦੀ ਪਛਾਣ ਸੰਨੀ ਵਾਸੀ ਡੱਡੂ ਮਾਜਰਾ ਕਾਲੋਨੀ (ਡੀ.ਐਮ.ਸੀ), ਚੰਡੀਗੜ੍ਹ ਵਜੋਂ ਹੋਈ ਹੈ | ਪੁਲਿਸ ਅਨੁਸਾਰ 11 ਮਈ ਨੂੰ ਸ਼ੀਤਲਾ ਮਾਤਾ ਮੰਦਰ, ਡੱਡੂ ਮਾਜਰਾ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਰੋਕ ਕੇ ਤਲਾਸ਼ੀ ਲਈ ਗਈ | ਇਸ ਦੌਰਾਨ ਉਸਦੇ ਕਬਜ਼ੇ ਵਿਚੋਂ 'ਮਾਰਕਾ ਜੰਨਤ ਮਸਤ ਸੰਤਰਾ ਮਸਾਲੇਦਾਰ' ਦੇਸੀ ਸ਼ਰਾਬ ਦੇ 50 ਪਊਏ ਬਰਾਮਦ ਹੋਏ | ਇਸ ਸਬੰਧੀ ਥਾਣਾ ਮਲੋਆ ਵਿਖੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਦੀ ਧਾਰਾ 61-1-14 ਤਹਿਤ ਕੇਸ ਦਰਜ ਕੀਤਾ ਗਿਆ ਹੈ | ਜਾਂਚ ਤੋਂ ਬਾਅਦ ਮੁਲਜ਼ਮ ਨੂੰ ਥਾਣੇ ਤੋਂ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ | ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ |