ਐੱਸ. ਏ. ਐੱਸ. ਨਗਰ, 12 ਮਈ (ਪ੍ਰੋ. ਅਵਤਾਰ ਸਿੰਘ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਆਗਾਮੀ 15 ਮਈ ਨੂੰ ਗੁਰਦੁਆਰਾ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਸੱਚਖੰਡ ਵਾਸੀ ਬਾਬਾ ਬਲਵੰਤ ਸਿੰਘ ਦੀ 41ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ, ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਢਾਡੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਿਜਸ ਸੁਣਾ ਕੇ ਨਿਹਾਲ ਕਰਨਗੇ | ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਵੇਗਾ |