13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਪੰਚਕੂਲਾ ਨਗਰ ਨਿਗਮ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਅੱਜ ਸਵੇਰੇ 5 ਵਜੇ ਤੋਂ ਸ਼ਾਮ 5 ਵਜੇ ਤੱਕ ਸੈਕਟਰ-14 ਦੇ ਆਸਪਾਸ ਦੇ ਕਈ ਰਸਤੇ ਰਹਿਣਗੇ ਬੰਦ

Ad Position 21
No active advertisement
ਅਜੀਤ ਡੈਸਕ 13-05-2026
ਪੰਚਕੂਲਾ, 12 ਮਈ (ਕਪਿਲ)-ਪੰਚਕੂਲਾ ਨਗਰ ਨਿਗਮ ਚੋਣਾਂ ਸੰਬੰਧਿਤ ਵੋਟਾਂ ਦੀ ਗਿਣਤੀ ਅੱਜ 13 ਮਈ ਨੂੰ ਸਥਾਨਕ ਸੈਕਟਰ-14 ਸਥਿਤ ਸਰਕਾਰੀ ਮਹਿਲਾ ਪੋਸਟ ਗ੍ਰੈਜੂਏਟ ਕਾਲਜ ਵਿਚ ਹੋਣੀ ਹੈ | ਇਸ ਗਿਣਤੀ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਲਈ ਪੰਚਕੂਲਾ ਟ੍ਰੈਫ਼ਿਕ ਪੁਲਿਸ ਵਲੋਂ ਵਿਸ਼ੇਸ਼ ਟ੍ਰੈਫ਼ਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ | ਸਿਟੀ ਟ੍ਰੈਫ਼ਿਕ ਐਸ. ਐਚ. ਓ. ਵਰਿੰਦਰ ਕੁਮਾਰ ਅਨੁਸਾਰ ਇਹ ਐਡਵਾਈਜ਼ਰੀ 13 ਮਈ ਸਵੇਰੇ 5 ਵਜੇ ਤੋਂ ਸ਼ਾਮ 5 ਵਜੇ ਤੱਕ ਲਾਗੂ ਰਹੇਗੀ | ਟ੍ਰੈਫ਼ਿਕ ਕੰਟ੍ਰੋਲ ਨੂੰ ਧਿਆਨ 'ਚ ਰੱਖਦਿਆਂ ਵਾਲਮੀਕੀ ਚੌਕ ਤੋਂ ਸੈਕਟਰ-14 ਇੰਡਸਟਰੀਅਲ ਏਰੀਆ ਕੱਟ ਤੱਕ ਦੇ ਰਸਤੇ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ | ਇਸ ਤੋਂ ਇਲਾਵਾ ਸੈਕਟਰ-12ਏ ਤੋਂ ਸੈਕਟਰ-12ਏ/14 ਡਿਵਾਈਡਿੰਗ ਰੋਡ 'ਤੇ ਆਉਣ ਵਾਲਾ ਰਸਤਾ ਵੀ ਬੰਦ ਰਹੇਗਾ | ਇਸ ਦੌਰਾਨ ਸਿਰਫ਼ ਅਧਿਕਾਰਤ ਵਾਹਨਾਂ ਅਤੇ ਡਿਊਟੀ 'ਤੇ ਤਾਇਨਾਤ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹੀ ਪ੍ਰਵੇਸ਼ ਦੀ ਆਗਿਆ ਦਿੱਤੀ ਜਾਵੇਗੀ | ਇਸ ਸੰਬੰਧੀ ਏ. ਸੀ. ਪੀ. ਟ੍ਰੈਫ਼ਿਕ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੰਚਕੂਲਾ ਨਗਰ ਨਿਗਮ ਚੋਣਾਂ ਦੀਆਂ ਵੋਟਾਂ ਦੀ ਗਿਣਤੀ 'ਚ ਸ਼ਾਮਿਲ ਸਟਾਫ, ਪੁਲਿਸ ਕਰਮਚਾਰੀਆਂ, ਪ੍ਰਸ਼ਾਸਨਿਕ ਅਧਿਕਾਰੀਆਂ, ਵਾਰਡ ਉਮੀਦਵਾਰਾਂ ਅਤੇ ਕਾਊਾਟਿੰਗ ਏਜੰਟਾਂ ਦੇ ਵਾਹਨਾਂ ਦੀ ਪਾਰਕਿੰਗ ਦੀ ਵਿਵਸਥਾ ਨਗਰ ਨਿਗਮ ਦਫ਼ਤਰ ਸੈਕਟਰ-14 ਦੀ ਪਾਰਕਿੰਗ ਵਿਚ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਟ੍ਰੈਫ਼ਿਕ ਪੁਲਿਸ ਵਲੋਂ ਇਲਾਕੇ 'ਚ ਵਾਧੂ ਪੁਲਿਸ ਬਲ ਅਤੇ ਟ੍ਰੈਫ਼ਿਕ ਕਰਮਚਾਰੀਆਂ ਦੀ ਤਾਇਨਾਤੀ ਕੀਤੀ ਜਾਵੇਗੀ ਤਾਂ ਜੋ ਟ੍ਰੈਫਿਕ ਪ੍ਰਬੰਧ ਸੁਚਾਰੂ ਬਣੇ ਰਹਿਣ ਅਤੇ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ ਦੌਰਾਨ ਵਿਕਲਪਿਕ ਰਸਤਿਆਂ ਦਾ ਇਸਤੇਮਾਲ ਕਰਨ ਅਤੇ ਟ੍ਰੈਫ਼ਿਕ ਪ੍ਰਬੰਧ ਬਣਾਈ ਰੱਖਣ ਵਿਚ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ |
Ad Position 22
No active advertisement
ਪਿਛਲੀ ਖ਼ਬਰ ਪੰਚਕੂਲਾ ਨਗਰ ਨਿਗਮ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਅੱਜ ਅਗਲੀ ਖ਼ਬਰ ਕਾਂਗਰਸੀ ਆਗੂ ਅਮਿਤ ਬਾਵਾ ਸੈਣੀ ਨੇ ਪਿੰਡ ਜੌਲਾ ਕਲਾਂ 'ਚ ਵੰਡੀਆਂ ਖੇਡ ਕਿੱਟਾਂ <br/>
Ad Position 24