13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੀਨੀਅਰ ਆਗੂ ਡੌਲੀ ਸ਼ਰਮਾ ਦਰਜਨਾਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 13-05-2026
ਡੇਰਾਬੱਸੀ, 12 ਮਈ (ਗੁਰਮੀਤ ਸਿੰਘ)-ਹਲਕਾ ਡੇਰਾਬੱਸੀ 'ਚ ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਭਾਰੀ ਸਿਆਸੀ ਝਟਕਾ ਲੱਗਿਆ ਜਦੋਂ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਕਾਂਗਰਸੀ ਆਗੂ ਡੌਲੀ ਸ਼ਰਮਾ ਅਤੇ ਐੱਸ. ਬੀ. ਪੀ. ਸੁਸਾਇਟੀ ਦੀਆਂ ਵੱਡੀ ਗਿਣਤੀ ਮਹਿਲਾਵਾਂ ਨੇ ਕਾਂਗਰਸ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਭਾਜਪਾ 'ਚ ਸ਼ਾਮਿਲ ਹੋਣ ਵਾਲੀਆਂ ਮਹਿਲਾਵਾਂ ਵਿਚ ਮਾਧਵੀ, ਨੀਲਮ, ਰਾਧਾ, ਉੱਤਮ, ਦੀਪਿਕਾ, ਪਿੰਕੀ, ਬਿਪਾਸ਼ਾ, ਮਧੂ, ਸੋਨੀਆ, ਗੁਡੀਆ, ਵੀਨਾ, ਰੂਹੀ ਅਗਰਵਾਲ ਤੇ ਪੰਮੀ ਆਦਿ ਸ਼ਾਮਿਲ ਸਨ | ਇਸ ਮੌਕੇ ਗੁਰਦਰਸ਼ਨ ਸਿੰਘ ਸੈਣੀ ਨੇ ਸਮੁੱਚੀਆਂ ਮਹਿਲਾਵਾਂ ਦਾ ਪਾਰਟੀ ਅੰਦਰ ਸਵਾਗਤ ਕਰਦਿਆਂ ਕਾਂਗਰਸ 'ਤੇ ਤਿੱਖੇ ਨਿਸ਼ਾਨੇ ਸਾਧੇ | ਉਨ•ਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਔਰਤਾਂ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ ਹੈ ਅਤੇ ਚੋਣਾਂ ਤੋਂ ਬਾਅਦ ਉਨ•ਾਂ ਦੀ ਸਾਰ ਨਹੀਂ ਲਈ, ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਔਰਤਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਇਤਿਹਾਸਕ ਕਦਮ ਚੁੱਕੇ ਹਨ | ਉਨ•ਾਂ ਕਿਹਾ ਕਿ ਭਾਜਪਾ ਸਰਕਾਰ ਵਲੋਂ ਚਲਾਈਆਂ ਗਈਆਂ ਵੱਖ-ਵੱਖ ਯੋਜਨਾਵਾਂ ਨੇ ਸਿੱਧੇ ਤੌਰ 'ਤੇ ਮਹਿਲਾਵਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਹੈ | ਉਨ•ਾਂ ਕਿਹਾ ਕਿ ਅੱਜ ਵੱਡੀ ਗਿਣਤੀ 'ਚ ਭੈਣਾਂ ਦੇ ਭਾਜਪਾ 'ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹਲਕਾ ਡੇਰਾਬੱਸੀ 'ਚ ਬੇਹੱਦ ਮਜ਼ਬੂਤੀ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਖਰੜ ਤੇ ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ <br/> ਅਗਲੀ ਖ਼ਬਰ ਮੁਬਾਰਕਪੁਰ ਪੁਲਿਸ ਵਲੋਂ ਨਸ਼ੀਲੀਆਂ ਬੋਤਲਾਂ ਸਮੇਤ ਇਕ ਤਸਕਰ ਕਾਬੂ, ਸਾਥੀ ਨਾਮਜ਼ਦ <br/>
Ad Position 24