13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

Ad Position 21
No active advertisement
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ 'ਚ ਹਾਜ਼ਰ ਆਗੂ ਤੇ ਕਿਸਾਨ | ਤਸਵੀਰ : ਗੁਰਮੁੱਖ ਸਿੰਘ ਮਾਨ <br/> 13-05-2026
ਖਰੜ, 12 ਮਈ (ਗੁਰਮੁੱਖ ਸਿੰਘ ਮਾਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ•ਾ ਪੱਧਰੀ ਮੀਟਿੰਗ ਜ਼ਿਲ•ਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਵਲੋਂ 15 ਮਈ ਨੂੰ ਰਾਜ ਭਵਨ ਵੱਲ ਕੱਢੇ ਜਾਣ ਵਾਲੇ ਕਿਸਾਨ ਮਾਰਚ ਲਈ ਕਿਸਾਨਾਂ ਨੂੰ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਸਥਿਤ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਪੁੱਜਣ ਦੀ ਅਪੀਲ ਕੀਤੀ ਗਈ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਮਾਰਚ ਉਪਰੰਤ ਕਿਸਾਨੀ ਮੰਗਾਂ ਸੰਬੰਧੀ ਮੁੱਖ ਮੰਤਰੀ ਨੂੰ ਮੰਗ-ਪੱਤਰ ਸੌਂਪਿਆ ਜਾਵੇਗਾ | ਇਸ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ 1 ਜੂਨ ਨੂੰ ਪੰਜਾਬ ਦੇ ਸਮੁੱਚੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਵਿਖੇ ਅਵਾਰਾ ਪਸ਼ੂ ਛੱਡੇ ਜਾਣਗੇ | ਉਨ•ਾਂ ਦੱਸਿਆ ਕਿ ਨਗਰ ਪੰਚਾਇਤ ਘੜੂੰਆਂ ਦਾ ਮਾਸਟਰ ਪਲਾਨ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਦੇ ਰੋਸ ਵਜੋਂ ਨਗਰ ਪੰਚਾਇਤ ਘੜੂੰਆਂ ਦਾ ਘਿਰਾਓ ਕੀਤਾ ਜਾਵੇਗਾ | ਉਨ•ਾਂ ਮੰਗ ਕੀਤੀ ਕਿ ਜ਼ਿਲ•ਾ ਮੁਹਾਲੀ ਦੇ ਬਲਾਕ ਮਾਜਰੀ ਤੇ ਡੇਰਾਬੱਸੀ ਵਿਚਲੇ ਫ਼ਰਦ ਕੇਂਦਰਾਂ ਦੀਆਂ ਖ਼ਰਾਬ ਪਈਆਂ ਮਸ਼ੀਨਾਂ ਨੂੰ ਜਲਦ ਠੀਕ ਕੀਤਾ ਜਾਵੇ, ਜ਼ਿਲ•ੇ ਦੀਆਂ ਨਦੀਆਂ ਤੇ ਘੱਗਰਾਂ ਬੰਨ•ੇ ਪੱਕੇ ਕੀਤੇ ਜਾਣ, ਸੜਕਾਂ ਦੀ ਜਲਦ ਤੋਂ ਜਲਦ ਮੁਰੰਮਤ ਕਰਵਾਈ ਜਾਵੇ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਕਰਨ ਤੋਂ ਪਹਿਲਾਂ ਉਨ•ਾਂ ਨੂੰ ਭਰੋਸੇ 'ਚ ਲਿਆ ਜਾਵੇ | ਮੀਟਿੰਗ ਵਿਚ ਜਸਪਾਲ ਸਿੰਘ ਨਿਆਮੀਆਂ, ਗੁਰਮੀਤ ਸਿੰਘ ਖੁੂਨੀਮਾਜਰਾ, ਮਨਪ੍ਰੀਤ ਸਿੰਘ ਅਮਲਾਲਾ, ਗੁਰਨਾਮ ਸਿੰਘ ਦਾਊਾ, ਜਸਪਾਲ ਸਿੰਘ ਪੂਨੀਆ, ਸਰਬਜੀਤ ਸਿੰਘ, ਕੁਲਵੰਤ ਸਿੰਘ ਰੁੜਕੀ, ਕੁਲਦੀਪ ਸਿੰਘ ਕੁਰੜੀ, ਦਰਸ਼ਨ ਸਿੰਘ ਦੁਰਾਲੀ, ਰਣਜੀਤ ਸਿੰਘ ਰਾਣਾ, ਅਮਰੀਕ ਸਿੰਘ ਭੋਲਾ, ਰਣਬੀਰ ਸਿੰਘ ਗਰੇਵਾਲ, ਲਵਇੰਦਰ ਸਿੰਘ, ਸੁਰਿੰਦਰ ਸਿੰਘ, ਰਣਜੀਤ ਸਿੰਘ ਬਜਹੇੜੀ, ਸਵਰਨ ਸਿੰਘ, ਸੁਰਿੰਦਰ ਸਿੰਘ ਘੋਗਾ, ਮਹਿੰਦਰ ਸਿੰਘ, ਕੁਲਵੰਤ ਸਿੰਘ, ਲਖਵਿੰਦਰ ਸਿੰਘ ਸਿੱਲ• ਤੇ ਗੁਰਮਿੰਦਰ ਸਿੰਘ ਪੱਪੀ ਸਮੇਤ ਹੋਰ ਆਗੂ ਅਤੇ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵਕਰਮਾ ਆਦਰਸ਼ ਵਿਦਿਆਲਿਆ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਸਿਵਲ ਹਸਪਤਾਲ ਖਰੜ ਤੇ ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਨਰਸਿੰਗ ਦਿਵਸ <br/>
Ad Position 24