13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬਾਬਾ ਜ਼ੋਰਾਵਰ ਸਿੰਘ-ਫ਼ਤਹਿ ਸਿੰਘ ਪਬਲਿਕ ਸਕੂਲ ਦਾ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ <br/>

Ad Position 21
No active advertisement
ਅਜੀਤ ਡੈਸਕ 13-05-2026
ਮਾਜਰੀ, 12 ਮਈ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਸਥਿਤ ਬਾਬਾ ਜੋਰਾਵਰ ਸਿੰਘ-ਫ਼ਤਹਿ ਸਿੰਘ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਕੂਲ ਦੇ ਕੁੱਲ 34 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਹੀ ਵਧੀਆ ਅੰਕਾਂ ਨਾਲ ਪਾਸ ਹੋਏ ਹਨ | ਪ੍ਰਬੰਧਕਾਂ ਅਨੁਸਾਰ ਸਕੂਲ ਦੇ 6 ਵਿਦਿਆਰਥੀਆਂ ਦੇ ਅੰਕ 60 ਫ਼ੀਸਦੀ ਤੋਂ ਵੱਧ, 14 ਵਿਦਿਆਰਥੀਆਂ ਦੇ ਅੰਕ 70 ਫ਼ੀਸਦੀ ਤੋਂ ਵੱਧ, 11 ਵਿਦਿਆਰਥੀਆਂ ਦੇ ਅੰਕ 80 ਫ਼ੀਸਦੀ ਤੋਂ ਵੱਧ ਅਤੇ 3 ਵਿਦਿਆਰਥੀਆਂ ਦੇ ਅੰਕ 90 ਫ਼ੀਸਦੀ ਤੋਂ ਵੱਧ ਹਨ | ਵਿਦਿਆਰਥਣ ਈਸ਼ਾ ਖਿਜ਼ਰਾਬਾਦ ਨੇ 91 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚੋਂ ਪਹਿਲਾ, ਨਵਕਿਰਨ ਕੌਰ ਖਿਜ਼ਰਾਬਾਦ ਤੇ ਜਸ਼ਨਪ੍ਰੀਤ ਕੌਰ ਬਰਸਾਲਪੁਰ ਨੇ 90 ਫ਼ੀਸਦੀ ਅੰਕ ਲੈ ਕੇ ਸਾਂਝੇ ਤੌਰ 'ਤੇ ਦੂਜਾ ਅਤੇ ਜਸ਼ਨਪ੍ਰੀਤ ਕੌਰ ਲੁਬਾਣਗੜ੍ਹ ਨੇ 88 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਇਸ ਮੌਕੇ ਸਕੂਲ 'ਚੋਂ ਪੁਜੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਹਰਚਰਨ ਸਿੰਘ, ਸਤਨਾਮ ਸਿੰਘ ਤੇ ਬਲਜੀਤ ਸਿੰਘ ਤੋਂ ਇਲਾਵਾ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਤਵਾੜਾ ਸਾਹਿਬ ਸਕੂਲ ਵਿਖੇ ਸਰਹੰਦ ਫ਼ਤਹਿ ਦਿਵਸ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਜ਼ੀਰਕਪੁਰ ਦੇ ਵਾ. ਨੰ. 16 'ਚ ਭਾਜਪਾ ਦੀ ਜਨ ਸਭਾ ਨੂੰ ਮਿਲਿਆ ਭਾਰੀ ਸਮਰਥਨ <br/>
Ad Position 24