13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਰਹੰਦ ਫ਼ਤਹਿ ਦਿਵਸ ਦੀ ਖੁਸ਼ੀ 'ਚ ਗੁਰਮਤਿ ਸਮਾਗਮ

Ad Position 21
No active advertisement
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕਰਦਾ ਹੋਇਆ ਰਾਗੀ ਜਥਾ | ਅਜੀਤ ਤਸਵੀਰ <br/> 13-05-2026
ਐੱਸ. ਏ. ਐੱਸ. ਨਗਰ, 12 ਮਈ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇ. ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 316ਵੇਂ ਸਰਹੰਦ ਫ਼ਤਹਿ ਦਿਵਸ ਦੀ ਖੁਸ਼ੀ 'ਚ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਗੁਰਮਤਿ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਪ੍ਰੇਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬਾਬਾ ਬੰਦਾ ਸਿੰਘ ਜੀ ਬਹਾਦਰ ਦੁਆਰਾ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦਾ ਬਦਲਾ ਲੈਂਦੇ ਹੋਏ 1710 ਈ. 'ਚ ਵਜੀਰ ਖ਼ਾਨ ਨੂੰ ਮਾਰ ਕੇ ਸਰਹੰਦ ਫ਼ਤਹਿ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਸਹਿਤ ਸੁਣਾਇਆ | ਇਸ ਤੋਂ ਬਾਅਦ ਬੀਬੀ ਉੱਤਮਜੀਤ ਕੌਰ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਸ਼੍ਰੋਮਣੀ ਪ੍ਰਚਾਰਕ ਭਾਈ ਸੁਖਵਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਬਾਬਾ ਬੰਦਾ ਸਿੰਘ ਜੀ ਬਹਾਦਰ ਵਲੋਂ ਸਿੱਖ ਰਾਜ ਦੀ ਸਥਾਪਨਾ ਕਰਨ ਅਤੇ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਦੇ ਨਾਂਅ 'ਤੇ ਸ਼ਹਿਰ ਦਾ ਨਾਂਅ ਸ੍ਰੀ ਫ਼ਤਹਿਗੜ੍ਹ ਸਾਹਿਬ ਰੱਖੇ ਜਾਣ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ | ਇਸ ਤੋਂ ਇਲਾਵਾ ਬੀਬੀ ਗਗਨਦੀਪ ਕੌਰ, ਬੀਬੀ ਪਲਵਿੰਦਰ ਕੌਰ, ਮਾਤਾ ਸੁੰਦਰ ਕੌਰ ਸਰਬ ਸਾਂਝੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਕਰਨਵੀਰ ਸਿੰਘ, ਭਾਈ ਸਰੂਪ ਸਿੰਘ, ਹਰਿਜਸ ਕੀਰਤਨੀ ਜਥੇ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਤੇ ਭਾਈ ਜਸਵਿੰਦਰ ਸਿੰਘ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜਥੇ ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ 20 ਕੁਇੰਟਲ ਸਰੀਆ ਚੋਰੀ ਕਰਨ ਦੇ ਦੋਸ਼ ਹੇਠ ਕੰਪਨੀ ਦੇ 2 ਕਰਮਚਾਰੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਰਤਵਾੜਾ ਸਾਹਿਬ ਸਕੂਲ ਵਿਖੇ ਸਰਹੰਦ ਫ਼ਤਹਿ ਦਿਵਸ ਸ਼ਰਧਾ ਨਾਲ ਮਨਾਇਆ <br/>
Ad Position 24