13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਗੁਰਦੁਆਰਾ ਸ੍ਰੀ ਫ਼ਤਹਿ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ• ਸਾਹਿਬ ਤੱਕ ਕੱਢਿਆ ਗਿਆ ਸਰਹੰਦ ਫ਼ਤਹਿ ਮਾਰਚ <br/>

Ad Position 21
No active advertisement
ਅਜੀਤ ਡੈਸਕ 13-05-2026
ਐੱਸ. ਏ. ਐੱਸ. ਨਗਰ, 12 ਮਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਵਲੋਂ ਸਰਹੰਦ ਫ਼ਤਹਿ ਕਰਨ ਦੀ ਯਾਦ 'ਚ ਗੁਰਦੁਆਰਾ ਸ੍ਰੀ ਫ਼ਤਹਿ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ• ਸਾਹਿਬ ਤੱਕ ਵਿਸ਼ਾਲ ਫ਼ਤਹਿ ਮਾਰਚ ਕੱਢਿਆ ਗਿਆ | ਗੁਰੂ ਮਹਾਰਾਜ ਦੇ ਚਰਨਾਂ 'ਚ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਗਏ ਇਸ ਫ਼ਤਹਿ ਮਾਰਚ 'ਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸਭਾਵਾਂ ਤੇ ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਬੈਂਡ ਤੇ ਗਤਕਾ ਪਾਰਟੀਆਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ ਗਈ | ਸਰਹੰਦ ਫ਼ਤਹਿ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਚੱਪੜਚਿੜੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ਸਜਾਏ ਗਏ, ਜਿਨ•ਾਂ ਦੌਰਾਨ ਭਾਈ ਦਲਜੀਤ ਸਿੰਘ ਵਛੋਆ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇ. ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਜੀ ਬਹਾਦਰ ਵਲੋਂ ਸਰਹੰਦ ਫ਼ਤਹਿ ਕਰਨ ਦਾ ਇਤਿਹਾਸ ਲਾਸਾਨੀ ਤੇ ਪ੍ਰੇਰਣਾਮਈ ਹੈ | ਉਨ•ਾਂ ਕਿਹਾ ਕਿ ਜਾਲਮ ਮੁਗਲ ਹਕੂਮਤ ਨੂੰ ਤਬਾਹ ਕਰਕੇ ਖ਼ਾਲਸਾ ਰਾਜ ਸਥਾਪਿਤ ਕਰਨ ਵਾਲੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਜੀ ਬਹਾਦਰ ਨੇ ਜੁਲਮ ਦੇ ਸਤਾਏ ਹੋਏ ਲੋਕਾਂ ਦੇ ਹੱਕ 'ਚ ਆਵਾਜ਼ ਉਠਾਈ ਅਤੇ ਕਿਰਤੀਆਂ ਨੂੰ ਉਨ•ਾਂ ਦੇ ਹੱਕ ਦਿਵਾਏ | ਇਸ ਮਾਰਚ 'ਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾਂ, ਅਵਤਾਰ ਸਿੰਘ ਰੀਆ ਤੇ ਚਰਨਜੀਤ ਸਿੰਘ ਕਾਲੇਵਾਲ (ਤਿੰਨੋਂ ਮੈਂਬਰ ਸ਼ੋ੍ਰਮਣੀ ਕਮੇਟੀ), ਸੁਖਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ, ਪਰਮਿੰਦਰ ਸਿੰਘ ਸੋਹਾਣਾ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ, ਹਰਵਿੰਦਰ ਸਿੰਘ ਨੰਬਰਦਾਰ, ਬੀਬੀ ਕੁਲਦੀਪ ਕੌਰ ਕੰਗ, ਅਜੈਪਾਲ ਸਿੰਘ ਮਿੱਡੂਖੇਡਾ, ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ• ਸਾਹਿਬ, ਜਗਜੀਤ ਸਿੰਘ ਅਕਾਊਾਟੈਟ, ਗਿਆਨੀ ਚਰਨਜੀਤ ਸਿੰਘ ਹੈੱਡ ਗ੍ਰੰਥੀ, ਪਰਮਜੀਤ ਸਿੰਘ ਕਾਹਲੋਂ, ਗਿਆਨੀ ਅਤਰ ਸਿੰਘ ਹੈੱਡ ਗ੍ਰੰਥੀ, ਭਾਈ ਭੁਪਿੰਦਰ ਸਿੰਘ ਗ੍ਰੰਥੀ, ਭਾਈ ਸੁਖਦੇਵ ਸਿੰਘ ਗ੍ਰੰਥੀ, ਜਗਦੀਸ਼ ਸਿੰਘ ਫੇਜ਼-11 ਮੁਹਾਲੀ, ਸੁਰਿੰਦਰ ਸਿੰਘ ਕਿਸ਼ਨਪੁਰਾ ਤੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੀਟ ਯੂ. ਜੀ. ਸੀ. ਪ੍ਰੀਖਿਆ ਲੀਕ ਹੋਣਾ ਸਰਕਾਰ ਦੇ ਪ੍ਰਬੰਧਾਂ ਦੀ ਨਾਕਾਮੀ : ਗੁਰਪ੍ਰਤਾਪ ਸਿੰਘ ਪਡਿਆਲਾ ਅਗਲੀ ਖ਼ਬਰ ਸਹਿਕਾਰੀ ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਦੇ ਵਫ਼ਦ ਵਲੋਂ ਹਲਕਾ ਵਿਧਾਇਕ ਨੂੰ ਸੌਂਪਿਆ ਗਿਆ ਮੰਗ ਪੱਤਰ <br/>
Ad Position 24