13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਨੀਟ ਯੂ. ਜੀ. ਸੀ. ਪ੍ਰੀਖਿਆ ਲੀਕ ਹੋਣਾ ਸਰਕਾਰ ਦੇ ਪ੍ਰਬੰਧਾਂ ਦੀ ਨਾਕਾਮੀ : ਗੁਰਪ੍ਰਤਾਪ ਸਿੰਘ ਪਡਿਆਲਾ

Ad Position 21
No active advertisement
ਅਜੀਤ ਡੈਸਕ 13-05-2026
ਕੁਰਾਲੀ, 12 ਮਈ (ਹਰਪ੍ਰੀਤ ਸਿੰਘ)-ਦੇਸ਼ ਭਰ ਵਿਚ ਬੀਤੇ ਦਿਨੀਂ ਹੋਈ ਨੀਟ ਯੂ. ਜੀ. ਸੀ. ਪ੍ਰੀਖਿਆ ਨੂੰ ਕੇਂਦਰ ਸਰਕਾਰ ਵਲੋਂ ਰੱਦ ਕਰਨਾ ਬਹੁਤ ਹੀ ਦੁਖਦਾਈ ਅਤੇ ਨਿਰਾਸ਼ਾਜਨਕ ਫੈਸਲਾ ਹੈ | ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਨੀਟ ਦੀ ਪ੍ਰੀਖਿਆ ਰੱਦ ਹੋਣ 'ਤੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਇਸ ਪ੍ਰੀਖਿਆ ਨਾਲ ਦੇਸ਼ ਦੇ ਲੱਖਾਂ ਵਿਦਿਆਰਥੀਆਂ ਅਤੇ ਉਨ•ਾਂ ਦੇ ਮਾਪਿਆਂ ਦੀਆਂ ਉਮੀਦਾਂ ਜੁੜੀਆਂ ਹੋਈਆਂ ਸਨ | ਉਨ•ਾਂ ਕਿਹਾ ਕਿ ਪੇਪਰ ਲੀਕ ਹੋਣ ਦੇ ਦੋਸ਼ਾਂ ਕਾਰਨ ਪੂਰੀ ਪ੍ਰੀਖਿਆ ਨੂੰ ਰੱਦ ਕਰਨਾ ਇਹ ਦਰਸਾਉਂਦਾ ਹੈ ਕਿ ਸਰਕਾਰ ਦੇ ਪ੍ਰਬੰਧ ਵਿਚ ਕਿਤੇ ਨਾ ਕਿਤੇ ਵੱਡੀ ਨਾਕਾਮੀ ਰਹੀ ਹੈ ਅਤੇ ਕੇਂਦਰ ਸਰਕਾਰ ਬੱਚਿਆਂ ਦੇ ਪੇਪਰਾਂ ਦੀ ਸੁਰੱਖਿਆ ਨੂੰ ਲੈ ਕੇ ਫੇਲ• ਸਾਬਿਤ ਹੋਈ ਹੈ | ਸੀਨੀਅਰ ਕਾਂਗਰਸੀ ਆਗੂ ਪਡਿਆਲਾ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨੇ ਲੱਖਾਂ ਨੋਜਵਾਨਾਂ ਨੂੰ ਗੰਭੀਰ ਝਟਕਾ ਦਿੱਤਾ ਹੈ | ਉਨ•ਾਂ ਕੇਂਦਰ ਸਰਕਾਰ ਵਲੋਂ ਮਾਮਲੇ ਦੀ ਜਾਂਚ ਸੀ. ਬੀ. ਆਈ. ਨੂੰ ਦੇਣ ਦਾ ਸਵਾਗਤ ਕਰਦਿਆਂ ਇਸ ਘਪਲੇ ਵਿਚ ਸ਼ਾਮਿਲ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਨਾਉਣ ਦੀ ਮੰਗ ਵੀ ਕੀਤੀ ਤਾਂ ਜੋ ਭਵਿੱਖ ਵਿਚ ਕਿਸੇ ਵੀ ਵਿਦਿਆਰਥੀ ਦੇ ਸੁਪਨਿਆਂ ਨਾਲ ਇਸ ਤਰ•ਾਂ ਖਿਲਵਾੜ ਨਾ ਹੋ ਸਕੇ | ਉਨ•ਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਮੁੜ ਤੋਂ ਹੋਣ ਵਾਲੀ ਪ੍ਰੀਖਿਆ ਲਈ ਵਿਦਿਆਰਥੀਆਂ ਨੂੰ ਪੂਰਾ ਸਮਾਂ ਦਿੱਤਾ ਜਾਵੇ ਅਤੇ ਪ੍ਰਕਿਰਿਆ ਨੂੰ ਇੰਨੀ ਪਾਰਦਰਸ਼ੀ ਬਣਾਇਆ ਜਾਵੇ ਕਿ ਹਰ ਵਿਦਿਆਰਥੀ ਨੂੰ ਨਿਆਂ ਮਿਲ ਸਕੇ | ਉਨ•ਾਂ ਕਿਹਾ ਕਿ ਦੇਸ਼ ਦੇ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕਰਨਾ ਹਰ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ ਅਤੇ ਇਸ ਮਾਮਲੇ ਵਿਚ ਕਿਸੇ ਵੀ ਤਰ•ਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ |
Ad Position 22
No active advertisement
ਪਿਛਲੀ ਖ਼ਬਰ ਏ. ਡੀ. ਸੀ. ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਬਜ਼ੁਰਗਾਂ ਦੀ ਭਲਾਈ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਫ਼ਤਹਿ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ• ਸਾਹਿਬ ਤੱਕ ਕੱਢਿਆ ਗਿਆ ਸਰਹੰਦ...
Ad Position 24