13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਏ. ਡੀ. ਸੀ. ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਬਜ਼ੁਰਗਾਂ ਦੀ ਭਲਾਈ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

Ad Position 21
No active advertisement
ਬਜ਼ੁਰਗ ਨਾਗਰਿਕਾਂ ਦੀ ਭਲਾਈ ਸੰਬੰਧੀ ਸੱਦੀ ਗਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਏ. ਡੀ. ਸੀ. ਸੋਨਮ ਚੌਧਰੀ | <br/> 13-05-2026
ਐੱਸ. ਏ. ਐੱਸ. ਨਗਰ, 12 ਮਈ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਮਾਤਾ-ਪਿਤਾ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਨਿਯਮ-2012 ਦੇ ਨਿਯਮ 25 ਅਧੀਨ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸੀਨੀਅਰ ਸਿਟੀਜ਼ਨ ਮੀਟਿੰਗ ਸੱਦੀ ਗਈ | ਇਸ ਮੌਕੇ ਏ. ਡੀ. ਸੀ. ਨੇ ਜ਼ਿਲ੍ਹੇ ਅੰਦਰ ਬਜ਼ੁਰਗ ਨਾਗਰਿਕਾਂ ਦੀ ਭਲਾਈ, ਸੁਰੱਖਿਆ ਅਤੇ ਉਨ੍ਹਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦੀ ਸਮੀਖਿਆ ਕਰਦਿਆਂ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਬਜ਼ੁਰਗ ਨਾਗਰਿਕਾਂ ਨੂੰ ਸਰਕਾਰੀ ਅਤੇ ਜਨਤਕ ਸੇਵਾਵਾਂ ਦਾ ਲਾਭ ਲੈਣ 'ਚ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਹਸਪਤਾਲਾਂ 'ਚ ਬਜ਼ੁਰਗਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ, ਬੈਂਕਾਂ 'ਚ ਪੈਨਸ਼ਨਰਾਂ ਲਈ ਅੜਚਣ ਰਹਿਤ ਮਾਹੌਲ, ਮੈਂਟੇਨੈਂਸ ਟਿ੍ਬਿਊਨਲ ਅਤੇ ਅਪੀਲ ਟਿ੍ਬਿਊਨਲ ਕੋਲ ਪ੍ਰਾਪਤ ਹੋਏ ਕੇਸਾਂ ਦੀ ਸਮੀਖਿਆ ਅਤੇ ਪੁਲਿਸ ਵਿਭਾਗ ਨਾਲ ਸੰਬੰਧਿਤ ਸੀਨੀਅਰ ਸਿਟੀਜ਼ਨ ਦੀਆਂ ਸ਼ਿਕਾਇਤਾਂ ਦੇ ਸਮੇਂ ਸਿਰ ਨਿਪਟਾਰੇ ਸੰਬੰਧੀ ਵਿਚਾਰ-ਚਰਚਾ ਵੀ ਕੀਤੀ | ਮੀਟਿੰਗ ਦੌਰਾਨ ਬਜ਼ੁਰਗਾਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕਈ ਅਹਿਮ ਫ਼ੈਸਲੇ ਲਏ ਗਏ | ਉਚੇਚੇ ਤੌਰ 'ਤੇ ਇਸ ਗੱਲ 'ਤੇ ਜ਼ੋਰ ਦਿੱਤਾ ਗਿਆ ਕਿ ਹਸਪਤਾਲਾਂ, ਬੈਂਕਾਂ ਅਤੇ ਸੇਵਾ ਕੇਂਦਰਾਂ 'ਚ ਬਜ਼ੁਰਗਾਂ ਲਈ ਪਹਿਲਾਂ ਤੋਂ ਮੌਜੂਦ ਵੱਖਰੇ ਕਾਊਾਟਰਾਂ ਦੀ ਸਹੂਲਤ ਨੂੰ ਹੋਰ ਸੁਚਾਰੂ ਬਣਾਇਆ ਜਾਵੇ ਅਤੇ ਸਾਰੇ ਵਿਭਾਗਾਂ, ਖਾਸ ਕਰਕੇ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ 'ਚ ਸੀਨੀਅਰ ਸਿਟੀਜ਼ਨਾਂ ਨੂੰ ਵਿਸ਼ੇਸ਼ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਹੋ ਸਕਣ | ਇਸ ਤੋਂ ਇਲਾਵਾ ਏ. ਡੀ. ਸੀ. ਨੇ ਸਮਾਜਿਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਸਕੂਲਾਂ-ਕਾਲਜਾਂ 'ਚ 'ਇੰਟਰਜਨਰੇਸ਼ਨਲ ਬੌਂਡਿੰਗ' ਗਤੀਵਿਧੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਬਜ਼ੁਰਗਾਂ ਦੇ ਤਜ਼ਰਬਿਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨ | ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਸੁਰੱਖਿਅਤ ਅਤੇ ਸਤਿਕਾਰਤ ਮਾਹੌਲ ਪ੍ਰਦਾਨ ਕਰਨਾ ਹੈ | ਉਨ੍ਹਾਂ ਨਵੀਂ ਪੀੜ੍ਹੀ ਨੂੰ ਬਜ਼ੁਰਗਾਂ ਦੇ ਸਤਿਕਾਰ ਅਤੇ ਸੰਭਾਲ ਸੰਬੰਧੀ ਜਾਗਰੂਕ ਕਰਨ 'ਤੇ ਵੀ ਜ਼ੋਰ ਦਿੱਤਾ | ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਸੀਨੀਅਰ ਸਿਟੀਜ਼ਨ ਐਕਟ ਤਹਿਤ ਜੇਕਰ ਕੋਈ ਬਜ਼ੁਰਗ ਨਾਗਰਿਕ ਆਪਣੀ ਸੰਪਤੀ ਆਪਣੇ ਬੱਚਿਆਂ ਨੂੰ ਗਿਫ਼ਟ ਡੀਡ ਰਾਹੀਂ ਤੋਹਫ਼ੇ ਵਜੋਂ ਦਿੰਦਾ ਹੈ ਤਾਂ ਅਜਿਹੀ ਗਿਫ਼ਟ ਡੀਡ ਨੂੰ ਸਿਰਫ਼ ਮੈਂਟੇਨੈਂਸ ਟਿ੍ਬਿਊਨਲ ਰਾਹੀਂ ਹੀ ਰੱਦ ਕਰਵਾਇਆ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਗਿਫ਼ਟ ਡੀਡ ਰੱਦ ਕਰਵਾਉਣ ਲਈ ਇਹ ਲਾਜ਼ਮੀ ਹੈ ਕਿ ਸੰਬੰਧਿਤ ਗਿਫ਼ਟ ਡੀਡ 'ਚ ਬੱਚਿਆਂ ਵਲੋਂ ਸੀਨੀਅਰ ਸਿਟੀਜ਼ਨ ਦੀ ਦੇਖਭਾਲ, ਪਾਲਣ-ਪੋਸ਼ਣ ਜਾਂ ਸੰਭਾਲ ਕਰਨ ਦੀ ਸ਼ਰਤ ਸਪੱਸ਼ਟ ਤੌਰ 'ਤੇ ਦਰਜ ਹੋਵੇ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਜ਼ਿਲ੍ਹਾ ਪੱਧਰੀ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਨੇ ਸਥਾਨਕ ਸਰਕਾਰ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟ... ਅਗਲੀ ਖ਼ਬਰ ਨੀਟ ਯੂ. ਜੀ. ਸੀ. ਪ੍ਰੀਖਿਆ ਲੀਕ ਹੋਣਾ ਸਰਕਾਰ ਦੇ ਪ੍ਰਬੰਧਾਂ ਦੀ ਨਾਕਾਮੀ : ਗੁਰਪ੍ਰਤਾਪ ਸਿੰਘ ਪਡਿਆਲਾ
Ad Position 24