13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਜ਼ਿਲ੍ਹਾ ਚੋਣ ਅਫ਼ਸਰ ਨੇ ਸਥਾਨਕ ਸਰਕਾਰ ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 13-05-2026
ਐੱਸ. ਏ. ਐੱਸ. ਨਗਰ, 12 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਸੰਬੰਧੀ ਕੀਤੇ ਐਲਾਨ ਤਹਿਤ ਜ਼ਿਲਾ ਮੁਹਾਲੀ ਅੰਦਰ ਨਗਰ ਨਿਗਮ ਮੁਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂਗਰਾਓਾ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਦੇ ਵਾਰਡਾਂ 'ਚ ਚੋਣਾਂ ਕਰਵਾਈਆਂ ਜਾਣਗੀਆਂ, ਜਿਸ ਤਹਿਤ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਕੋਮਲ ਮਿੱਤਲ ਵਲੋਂ ਰਿਟਰਨਿੰਗ ਅਫ਼ਸਰਾਂ, ਸਹਾਇਕ ਰਿਟਰਨਿੰਗ ਅਫ਼ਸਰਾਂ, ਪੁਲਿਸ ਅਧਿਕਾਰੀਆਂ ਅਤੇ ਵਧੀਕ ਜ਼ਿਲਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੋਨਮ ਚੌਧਰੀ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਗਈ | ਇਸ ਮੌਕੇ ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਇਨਾਂ ਸਥਾਨਕ ਸਰਕਾਰ ਚੋਣਾਂ ਲਈ 13 ਮਈ ਤੋਂ ਲੈ ਕੇ 16 ਮਈ ਤੱਕ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ ਦੇ 3 ਵਜੇ ਤੱਕ ਨਾਮਜ਼ਦਗੀਆਂ ਦਾਖ਼ਲ ਕਰਵਾਈਆਂ ਜਾ ਸਕਦੀਆਂ ਹਨ, ਜਿਨਾਂ ਦੀ ਪੜਤਾਲ 18 ਮਈ ਨੂੰ ਹੋਵੇਗੀ ਅਤੇ 19 ਮਈ ਤੱਕ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ | ਉਨਾਂ ਦੱਸਿਆ ਕਿ 26 ਮਈ ਨੂੰ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਵੋਟਾਂ ਬੈਲਟ ਪੇਪਰ ਰਾਹੀਂ ਪਾਈਆਂ ਜਾਣਗੀਆਂ, ਜਦਕਿ 29 ਮਈ ਨੂੰ ਵੋਟਾਂ ਦੀ ਗਿਣਤੀ ਉਪਰੰਤ ਨਤੀਜੇ ਐਲਾਨੇ ਜਾਣਗੇ | ਜ਼ਿਲਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਨਗਰ ਨਿਗਮ ਮੁਹਾਲੀ ਦੇ ਵਾ. ਨੰ. 1 ਤੋਂ ਲੈ ਕੇ 25 ਤੱਕ ਦੇ ਨਾਮਜ਼ਦਗੀ ਪੇਪਰ ਰਿਟਰਨਿੰਗ ਅਫ਼ਸਰ-ਕਮ-ਵਧੀਕ ਮੁੱਖ ਪ੍ਰਸ਼ਾਸਕ ਗਮਾਡਾ ਅਮਰਿੰਦਰ ਸਿੰਘ ਮੱਲੀ ਦੇ ਦਫ਼ਤਰ ਵਿਖੇ ਅਤੇ ਵਾ. ਨੰ. 26 ਤੋਂ ਲੈ ਕੇ 50 ਤੱਕ ਦੇ ਨਾਮਜ਼ਦਗੀ ਪੇਪਰ ਰਿਟਰਨਿੰਗ ਅਫ਼ਸਰ-ਕਮ-ਐੱਸ. ਡੀ. ਐੱਮ. ਮੁਹਾਲੀ ਦਮਨਦੀਪ ਕੌਰ ਦੇ ਦਫ਼ਤਰ ਵਿਖੇ ਜਮ•ਾਂ ਕਰਵਾਏ ਜਾ ਸਕਦੇ ਹਨ | ਇਸੇ ਤਰਾਂ ਨਗਰ ਕੌਂਸਲ ਖਰੜ ਦੇ 27 ਵਾਰਡਾਂ ਵਾਸਤੇ ਨਾਮਜ਼ਦਗੀ ਪੇਪਰ ਰਿਟਰਨਿੰਗ ਅਫ਼ਸਰ-ਕਮ-ਐੱਸ. ਡੀ. ਐੱਮ. ਖਰੜ ਗੁਰਮੀਤ ਸਿੰਘ ਦੀ ਕੋਰਟ ਵਿਖੇ ਲਏ ਜਾਣਗੇ, ਜਦਕਿ ਨਗਰ ਕੌਂਸਲ ਡੇਰਾਬੱਸੀ ਦੇ 19 ਵਾਰਡਾਂ ਵਾਸਤੇ ਨਾਮਜ਼ਦਗੀ ਪੇਪਰ ਰਿਟਰਨਿੰਗ ਅਫ਼ਸਰ-ਕਮ-ਐੱਸ. ਡੀ. ਐੱਮ. ਡੇਰਾਬੱਸੀ ਅਮਿਤ ਗੁਪਤਾ ਦੀ ਕੋਰਟ ਵਿਖੇ ਲਏ ਜਾਣਗੇ | ਇਸ ਤੋਂ ਇਲਾਵਾ ਨਗਰ ਕੌਂਸਲ ਬਨੂੰੜ ਦੇ 13 ਵਾਰਡਾਂ ਵਾਸਤੇ ਨਾਮਜ਼ਦਗੀ ਪੇਪਰ ਤਹਿਸੀਲ ਦਫ਼ਤਰ ਬਨੂੰੜ ਵਿਖੇ ਰਿਟਰਨਿੰਗ ਅਫ਼ਸਰ-ਕਮ-ਐੱਸ. ਡੀ. ਐੱਮ. ਡਾ. ਅੰਕਿਤਾ ਕਾਂਸਲ ਕੋਲ ਜਮਾਂ ਕਰਵਾਏ ਜਾ ਸਕਦੇ ਹਨ, ਜਦਕਿ ਨਗਰ ਕੌਂਸਲ ਕੁਰਾਲੀ ਦੇ 17 ਵਾਰਡਾਂ ਵਾਸਤੇ ਨਾਮਜ਼ਦਗੀ ਪੇਪਰ ਨਗਰ ਕੌਂਸਲ ਦਫ਼ਤਰ ਕੁਰਾਲੀ ਵਿਖੇ ਰਿਟਰਨਿੰਗ ਅਫ਼ਸਰ-ਕਮ-ਕਾਰਜਕਾਰੀ ਇੰਜੀਨੀਅਰ ਮੰਡੀ ਬੋਰਡ ਸੁਖਵਿੰਦਰ ਸਿੰਘ ਕੋਲ ਜਮਾਂ ਕਰਵਾਏ ਜਾ ਸਕਦੇ ਹਨ | ਇਸੇ ਤਰਾਂ ਨਗਰ ਕੌਂਸਲ ਨਵਾਂਗਰਾਓਾ ਦੇ 21 ਵਾਰਡਾਂ ਵਾਸਤੇ ਨਾਮਜ਼ਦਗੀ ਪੇਪਰ ਨਗਰ ਕੌਂਸਲ ਦਫ਼ਤਰ ਨਵਾਂਗਰਾਓਾ ਵਿਖੇ ਰਿਟਰਨਿੰਗ ਅਫ਼ਸਰ-ਕਮ-ਬੀ. ਡੀ. ਪੀ. ਓ. ਖਰੜ ਮਹਿਕਮੀਤ ਸਿੰਘ ਕੋਲ, ਨਗਰ ਕੌਂਸਲ ਜ਼ੀਰਕਪੁਰ ਦੇ 31 ਵਾਰਡਾਂ ਵਾਸਤੇ ਨਾਮਜ਼ਦਗੀ ਪੇਪਰ ਨਗਰ ਕੌਂਸਲ ਦਫ਼ਤਰ ਜ਼ੀਰਕਪੁਰ ਵਿਖੇ ਰਿਟਰਨਿੰਗ ਅਫ਼ਸਰ-ਕਮ-ਬੀ. ਡੀ. ਪੀ. ਓ. ਡੇਰਾਬੱਸੀ ਬਲਜੀਤ ਸਿੰਘ ਸੋਹੀ ਕੋਲ ਅਤੇ ਨਗਰ ਕੌਂਸਲ ਲਾਲੜੂ ਦੇ 17 ਵਾਰਡਾਂ ਵਾਸਤੇ ਨਾਮਜ਼ਦਗੀ ਪੇਪਰ ਨਗਰ ਕੌਂਸਲ ਦਫ਼ਤਰ ਲਾਲੜੂ ਵਿਖੇ ਰਿਟਰਨਿੰਗ ਅਫ਼ਸਰ-ਕਮ- ਤਹਿਸੀਲਦਾਰ ਡੇਰਾਬੱਸੀ ਬੀਰਕਰਨ ਸਿੰਘ ਕੋਲ ਭਰੇ ਜਾ ਸਕਦੇ ਹਨ | ਜ਼ਿਲਾ ਚੋਣ ਅਫ਼ਸਰ ਨੇ ਨਗਰ ਨਿਗਮ ਦੇ ਅਧਿਕਾਰੀਆਂ/ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਲੜਨ ਦੇ ਚਾਹਵਾਨ ਉਮੀਦਵਾਰ ਵਲੋਂ ਐਨ. ਓ. ਸੀ. ਦੀ ਮੰਗ ਕਰਨ 'ਤੇ ਬਿਨਾਂ ਕਿਸੇ ਦੇਰੀ ਤੋਂ ਤੈਅ ਸਮੇਂ 'ਚ ਐਨ. ਓ. ਸੀ. ਜਾਰੀ ਕਰਨ ਤਾਂ ਕਿ ਕਿਸੇ ਵੀ ਉਮੀਦਵਾਰ ਨੂੰ ਚੋਣ ਲੜਨ 'ਚ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਨਾਂ ਕਿਹਾ ਕਿ ਜੇਕਰ ਕੋਈ ਉਮੀਦਵਾਰ ਐਨ. ਓ. ਸੀ. ਦੀ ਥਾਂ ਐਫੀਡੇਵਿਟ ਦਿੰਦਾ ਹੈ ਤਾਂ ਉਸ ਨੂੰ ਵੀ ਸਵੀਕਾਰ ਕਰ ਲਿਆ ਜਾਵੇ | ਜ਼ਿਲ•ਾ ਚੋਣ ਅਫ਼ਸਰ ਨੇ ਸੰਬੰਧਿਤ ਐੱਸ. ਡੀ. ਐੱਮਜ਼ ਨੂੰ ਹਦਾਇਤ ਕੀਤੀ ਕਿ ਆਪੋ ਆਪਣੇ ਇਲਾਕਿਆਂ 'ਚ ਪੈਂਦੇ ਪੋਲਿੰਗ ਬੂਥਾਂ ਦਾ ਨਿੱਜੀ ਤੌਰ 'ਤੇ ਦੌਰਾ ਕੀਤਾ ਜਾਵੇ ਅਤੇ ਪੋਲਿੰਗ ਬੂਥਾਂ 'ਚ ਜੇਕਰ ਕੋਈ ਕਮੀ ਹੋਵੇ ਤਾਂ ਉਸ ਨੂੰ ਤੁਰੰਤ ਦੂਰ ਕਰਵਾਇਆ ਜਾਵੇ ਤਾਂ ਜੋ ਵੋਟਰਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ | ਉਨਾਂ ਐੱਸ. ਡੀ. ਐੱਮਜ਼/ਰਿਟਰਨਿੰਗ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਨਾਮਜ਼ਦਗੀਆਂ ਪ੍ਰਾਪਤ ਕਰਨ ਮੌਕੇ ਦਫ਼ਤਰਾਂ 'ਚ ਬੇਲੋੜੀ ਭੀੜ ਨਾ ਹੋਣ ਦਿੱਤੀ ਜਾਵੇ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ | ਇਸ ਤੋਂ ਇਲਾਵਾ ਨਾਮਜ਼ਦਗੀਆਂ ਦੀ ਪੜਤਾਲ ਉਪਰੰਤ ਆਪਣੇ ਦਫ਼ਤਰਾਂ 'ਚ ਸੂਚੀ ਲਗਾਈ ਜਾਵੇ | ਉਨਾਂ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਆਪੋ ਆਪਣੇ ਚੋਣ ਹਲਕਿਆਂ ਦੀ ਵੋਟਰ ਸੂਚੀ ਵੀ ਆਪਣੇ ਕੋਲ ਰੱਖਣ |

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਕੌਂਸਲ ਚੋਣਾਂ ਲਈ ਨਾਮਜ਼ਦਗੀ ਭਰਨ ਤੋਂ ਪਹਿਲਾਂ ਹੀ ਸਿਆਸੀ ਪਿੜ ਭਖਿਆ <br/> ਅਗਲੀ ਖ਼ਬਰ ਏ. ਡੀ. ਸੀ. ਸੋਨਮ ਚੌਧਰੀ ਦੀ ਪ੍ਰਧਾਨਗੀ ਹੇਠ ਬਜ਼ੁਰਗਾਂ ਦੀ ਭਲਾਈ ਸੰਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ
Ad Position 24