29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਧਨਾਸ ਵਾਸੀਆਂ ਨੂੰ ਮਿਲੇਗੀ ਲਗਾਤਾਰ ਪਾਣੀ ਸਪਲਾਈ, ਨਵਾਂ ਪ੍ਰੋਜੈਕਟ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 14-05-2026
ਚੰਡੀਗੜ੍ਹ, 13 ਮਈ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ 'ਚ ਚੰਡੀਗੜ੍ਹ ਨਗਰ ਨਿਗਮ ਨੇ ਧਨਾਸ ਮਿਲਕ ਕਾਲੋਨੀ ਵਿਚ ਨਵੀਂ ਪਾਣੀ ਸਪਲਾਈ ਪਾਈਪਲਾਈਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ | ਇਸ ਪ੍ਰੋਜੈਕਟ ਦਾ ਮਕਸਦ ਇਲਾਕੇ ਵਿਚ ਲੰਬੇ ਸਮੇਂ ਤੋਂ ਚੱਲ ਰਹੀ ਲੀਕੇਜ ਅਤੇ ਪਾਣੀ ਸਪਲਾਈ ਦੀਆਂ ਸਮੱਸਿਆਵਾਂ ਨੂੰ ਖ਼ਤਮ ਕਰਕੇ ਨਿਵਾਸੀਆਂ ਨੂੰ ਸੁਚਾਰੂ ਤੇ ਲਗਾਤਾਰ ਪਾਣੀ ਸਪਲਾਈ ਮੁਹੱਈਆ ਕਰਵਾਉਣਾ ਹੈ | ਇਸ ਪ੍ਰੋਜੈਕਟ ਦਾ ਨੀਂਹ ਪੱਥਰ ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਵਲੋਂ ਰੱਖਿਆ ਗਿਆ | ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਤੇ ਇਲਾਕਾ ਕੌਂਸਲਰ ਕੁਲਜੀਤ ਸਿੰਘ ਸੰਧੂ, ਚੀਫ਼ ਇੰਜੀਨੀਅਰ ਸੰਜੇ ਅਰੋੜਾ ਸਮੇਤ ਨਗਰ ਨਿਗਮ ਦੇ ਕਈ ਅਧਿਕਾਰੀ ਤੇ ਸਥਾਨਕ ਨਿਵਾਸੀ ਵੀ ਮੌਜੂਦ ਸਨ | ਮੇਅਰ ਸੌਰਭ ਜੋਸ਼ੀ ਨੇ ਕਿਹਾ ਕਿ ਨਗਰ ਨਿਗਮ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ | ਉਨ੍ਹਾਂ ਦੱਸਿਆ ਕਿ ਮਿਲਕ ਕਾਲੋਨੀ ਧਨਾਸ ਵਿਚ ਪੁਰਾਣੀ ਸੀ.ਆਈ. ਪਾਈਪਲਾਈਨ ਲਗਭਗ 25 ਸਾਲ ਪੁਰਾਣੀ ਹੋ ਚੁੱਕੀ ਸੀ ਜਿਸ ਕਾਰਨ ਵਾਰ-ਵਾਰ ਲੀਕੇਜ ਤੇ ਸੜਕਾਂ ਨੂੰ ਨੁਕਸਾਨ ਦੀ ਸਮੱਸਿਆ ਬਣੀ ਰਹਿੰਦੀ ਸੀ | ਉਨ੍ਹਾਂ ਕਿਹਾ ਕਿ ਨਵੀਂ ਡੀ.ਆਈ. ਪਾਈਪਲਾਈਨ ਵਿਛਾਉਣ ਨਾਲ ਨਾ ਸਿਰਫ਼ ਪਾਣੀ ਦੀ ਬਰਬਾਦੀ ਰੁਕੇਗੀ, ਸਗੋਂ ਇਲਾਕੇ 'ਚ ਪਾਣੀ ਸਪਲਾਈ ਹੋਰ ਪ੍ਰਭਾਵਸ਼ਾਲੀ ਤੇ ਬਿਨਾਂ ਰੁਕਾਵਟ ਦੇ ਹੋਵੇਗੀ | ਨਗਰ ਨਿਗਮ ਸ਼ਹਿਰ ਦੇ ਹਰ ਇਲਾਕੇ 'ਚ ਅੰਡਰਗਰਾਊਾਡ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਵੱਲ ਕੰਮ ਕਰ ਰਿਹਾ ਹੈ | ਸਾਬਕਾ ਸੀਨੀਅਰ ਡਿਪਟੀ ਮੇਅਰ ਤੇ ਕੌਂਸਲਰ ਕੁਲਜੀਤ ਸਿੰਘ ਸੰਧੂ ਨੇ ਇਸ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਲੰਬੇ ਸਮੇਂ ਤੋਂ ਲੰਬਿਤ ਮੰਗ ਸੀ ਜਿਸ ਨਾਲ ਹੁਣ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ | ਚੀਫ਼ ਇੰਜੀਨੀਅਰ ਸੰਜੇ ਅਰੋੜਾ ਨੇ ਦੱਸਿਆ ਕਿ ਪ੍ਰੋਜੈਕਟ ਦੀ ਲਾਗਤ ਲਗਭਗ 18 ਲੱਖ ਰੁਪਏ ਹੈ ਤੇ ਇਸ ਨਾਲ ਪਾਣੀ ਦੀ ਲੀਕੇਜ, ਸੜਕਾਂ ਦੀ ਖ਼ਰਾਬੀ ਤੇ ਪਾਣੀ ਸਪਲਾਈ ਦੀ ਅਣਗਠਿਤ ਪ੍ਰਣਾਲੀ ਦੀ ਸਮੱਸਿਆ ਦੂਰ ਹੋਵੇਗੀ | ਉਨ੍ਹਾਂ ਭਰੋਸਾ ਦਿੱਤਾ ਕਿ ਕੰਮ ਨਿਰਧਾਰਿਤ ਸਮੇਂ 'ਚ ਪੂਰਾ ਕੀਤਾ ਜਾਵੇਗਾ | ਸਥਾਨਕ ਨਿਵਾਸੀਆਂ ਨੇ ਨਗਰ ਨਿਗਮ ਦੇ ਇਸ ਕਦਮ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਇਲਾਕੇ ਦੀ ਸਭ ਤੋਂ ਵੱਡੀ ਸਮੱਸਿਆ ਦਾ ਹੱਲ ਹੋਵੇਗਾ ਅਤੇ ਪਾਣੀ ਸਪਲਾਈ ਪ੍ਰਣਾਲੀ 'ਚ ਸੁਧਾਰ ਆਵੇਗਾ |

Ad Position 22
No active advertisement
ਪਿਛਲੀ ਖ਼ਬਰ ਦੜੂਆ 'ਚ ਨੌਜਵਾਨ ਦਾ ਚਾਕੂ ਮਾਰ ਕੇ ਕਤਲ, ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ <br/> ਅਗਲੀ ਖ਼ਬਰ ਹਰਜੋਤ ਸਿੰਘ ਬੈਂਸ ਨੇ ਸਥਾਨਕ ਸਰਕਾਰਾਂ ਮੰਤਰੀ ਵਜੋਂ ਸੰਭਾਲਿਆ ਅਹੁਦਾ ਬੈਂਸ ਵਲੋਂ ਸ਼ਹਿਰੀ ਪ੍ਰਸ਼ਾਸਨ ਵਿਚ ਪਾਰਦਰਸ਼ਤਾ...
Ad Position 24