29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੰਜਾਬ ਵਿਚ ਆਰਮੀ ਸਕੂਲਾਂ ਵਲੋਂ ਪੰਜਾਬੀ ਨੂੰ ਵਿਕਲਪਿਕ ਭਾਸ਼ਾ ਬਣਾਉਣਾ, ਭਾਸ਼ਾ ਐਕਟ ਦੀ ਉਲੰਘਣਾ-ਰਵੀਇੰਦਰ ਸਿੰਘ

Ad Position 21
No active advertisement
ਅਜੀਤ ਡੈਸਕ 14-05-2026
ਚੰਡੀਗੜ੍ਹ, 13 ਮਈ (ਪ੍ਰੋ.ਅਵਤਾਰ ਸਿੰਘ)–ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਰਪ੍ਰਸਤ ਅਤੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਪੰਜਾਬ ਭਰ ਦੇ ਆਰਮੀ ਪਬਲਿਕ ਸਕੂਲਾਂ ਵਿਚ ਸੰਸਕਿ੍ਤ ਨੂੰ ਲਾਜ਼ਮੀ ਤੇ ਪੰਜਾਬੀ ਨੂੰ ਵਿਕਲਪਿਕ ਭਾਸ਼ਾ ਬਣਾਉਣ ਵਾਲੇ ਵਿਵਾਦਿਤ ਆਦੇਸ਼ ਦੀ ਤੁਰੰਤ ਵਾਪਸੀ ਦੀ ਮੰਗ ਕੀਤੀ ਹੈ | ਪੰਜਾਬੀ ਤੇ ਹੋਰ ਭਾਸ਼ਾਵਾਂ ਬਾਰੇ ਸਿੱਖਿਆ (ਸੋਧ) ਐਕਟ 2008, ਸਪੱਸ਼ਟ ਤੌਰ 'ਤੇ ਕਹਿੰਦਾ ਹੈ ਕਿ ਪੰਜਾਬ ਵਿਚ ਚੱਲ ਰਹੇ ਹਰ ਸਕੂਲ ਵਿਚ, ਚਾਹੇ ਉਹ ਕਿਸੇ ਵੀ ਬੋਰਡ ਜਾਂ ਪ੍ਰਬੰਧ ਅਧੀਨ ਹੋਵੇ, ਦਸਵੀਂ ਜਮਾਤ ਤੱਕ ਪੰਜਾਬੀ ਲਾਜ਼ਮੀ ਵਿਸ਼ਾ ਹੋਵੇਗੀ | ਪਰ ਆਰਮੀ ਵੈੱਲਫੇਅਰ ਐਜੂਕੇਸ਼ਨ ਸੁਸਾਇਟੀ ਵਲੋਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੰਜਾਬੀ ਸਿਖਾਉਣ ਲਈ 'ਸਹਿਮਤੀ ਪੱਤਰ' 'ਤੇ ਦਸਤਖ਼ਤ ਕਰਨ ਲਈ ਮਜਬੂਰ ਕਰਨਾ, ਰਾਜ ਦੇ ਕਾਨੂੰਨ ਅਤੇ ਸੱਭਿਆਚਾਰਕ-ਭਾਸ਼ਾਈ ਅਧਿਕਾਰਾਂ ਦੀ ਉਲੰਘਣਾ ਹੈ | ਉਨ੍ਹਾਂ ਭਾਰਤ ਸਰਕਾਰ ਅਤੇ ਰੱਖਿਆ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ ਮਨਮਾਨੇ ਢੰਗ ਨਾਲ ਜਾਰੀ ਕੀਤੀ ਇਸ ਭਾਸ਼ਾ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਪੰਜਾਬੀ ਨੂੰ ਆਰਮੀ ਪਬਲਿਕ ਸਕੂਲਾਂ ਵਿਚ ਮੁੜ ਲਾਜ਼ਮੀ ਵਿਸ਼ਾ ਬਣਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਦੇਸੀ ਸ਼ਰਾਬ ਸਮੇਤ ਦੋ ਮੁਲਜ਼ਮ ਗਿ੍ਫ਼ਤਾਰ <br/> ਅਗਲੀ ਖ਼ਬਰ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਸਮਾਗਮ 'ਚ ਖੇਤੀਬਾੜੀ ਮੰਤਰੀ ਖੁੱਡੀਆਂ ਨੇ ਲਗਵਾਈ ਹਾਜ਼ਰੀ <br/>
Ad Position 24