28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਡੀ.ਏ. ਰੋਕ ਕੇ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ ਪੰਜਾਬ ਸਰਕਾਰ-ਸੁਨੀਲ ਜਾਖੜ ਕਿਹਾ, 3 ਲੱਖ ਤੋਂ ਵੱਧ ਮੁਲਾਜ਼ਮਾਂ ਤੇ 4 ਲੱਖ ਪੈਨਸ਼ਨਰਾਂ ਦੇ ਹੱਕ ਤੁਰੰਤ ਕੀਤੇ ਜਾਣ ਬਹਾਲ <br/>

Ad Position 21
No active advertisement
ਅਜੀਤ ਡੈਸਕ 14-05-2026
ਚੰਡੀਗੜ੍ਹ, 13 ਮਈ (ਸੰਦੀਪ ਕੁਮਾਰ ਮਾਹਨਾ)–ਪੰਜਾਬ ਸਰਕਾਰ 'ਤੇ ਮੁਲਾਜ਼ਮ ਵਿਰੋਧੀ ਰਵੱਈਆ ਅਪਣਾਉਣ ਦੇ ਦੋਸ਼ ਲਗਾਉਂਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸੂਬੇ ਦੇ 3 ਲੱਖ ਤੋਂ ਵੱਧ ਕਰਮਚਾਰੀ ਅਤੇ 4 ਲੱਖ ਪੈਨਸ਼ਨਰ ਆਪਣੇ ਡੀ.ਏ. ਦੀਆਂ ਕਿਸ਼ਤਾਂ ਅਤੇ ਬਕਾਏ ਦੀ ਉਡੀਕ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਦੇ ਹੱਕ ਦੇਣ ਦੀ ਬਜਾਏ ਮਾਮਲੇ ਨੂੰ ਅਦਾਲਤਾਂ ਵਿਚ ਲਿਜਾ ਰਹੀ ਹੈ | ਉਨ੍ਹਾਂ ਕਿਹਾ ਕਿ ਡੀ.ਏ. ਕੋਈ ਮਿਹਰਬਾਨੀ ਨਹੀਂ, ਸਗੋਂ ਮੁਲਾਜ਼ਮਾਂ ਦਾ ਕਾਨੂੰਨੀ ਹੱਕ ਹੈ ਅਤੇ ਸਰਕਾਰ ਨੂੰ ਇਹ ਰਕਮ ਤੁਰੰਤ ਜਾਰੀ ਕਰਨੀ ਚਾਹੀਦੀ ਹੈ | ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਜਾਖੜ ਨੇ ਕਿਹਾ ਕਿ ਹਾਈ ਕੋਰਟ ਵਲੋਂ ਸਰਕਾਰ ਨੂੰ 30 ਜੂਨ ਤੱਕ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਡੀ.ਏ. ਦੀਆਂ ਕਿਸ਼ਤਾਂ ਅਤੇ ਬਕਾਏ ਵਜੋਂ ਲਗਭਗ 15 ਹਜ਼ਾਰ ਕਰੋੜ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਸਨ, ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਮੁੜ ਅਦਾਲਤ ਦਾ ਰੁਖ ਕਰ ਲਿਆ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਲੋਕਾਂ ਦੇ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਨਵੇਂ-ਨਵੇਂ ਬਿਰਤਾਂਤ ਸਿਰਜ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਕੇਂਦਰ ਦੇ ਬਰਾਬਰ ਡੀ.ਏ. ਦੇਣਾ ਚਾਹੀਦਾ ਹੈ | ਇਸ ਮੌਕੇ ਸੂਬੇ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਦਾ 113ਵਾਂ ਦਿਨ ਪੰਜਾਬ ਪੁਲਿਸ ਵਲੋਂ 552 ਥਾਵਾਂ 'ਤੇ ਛਾਪੇਮਾਰੀ, 268 ਗਿ੍ਫ਼ਤਾਰ ਅਗਲੀ ਖ਼ਬਰ ਡਾ. ਰਵਜੋਤ ਸਿੰਘ ਨੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ <br/>
Ad Position 24