28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਜ਼ਿਲ੍ਹੇ 'ਚ ਸਥਾਨਕ ਸਰਕਾਰ ਚੋਣਾਂ ਲਈ ਪਹਿਲੇ ਦਿਨ ਦਾਖ਼ਲ ਨਹੀਂ ਹੋਈ ਕੋਈ ਨਾਮਜ਼ਦਗੀ : ਜ਼ਿਲ੍ਹਾ ਚੋਣ ਅਫ਼ਸਰ <br/>

Ad Position 21
No active advertisement
ਅਜੀਤ ਡੈਸਕ 14-05-2026
ਐੱਸ. ਏ. ਐੱਸ. ਨਗਰ, 13 ਮਈ (ਪ੍ਰੋ. ਅਵਤਾਰ ਸਿੰਘ) -ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਹੋਣ ਵਾਲੀਆਂ ਸਥਾਨਕ ਸਰਕਾਰ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਪਹਿਲੇ ਦਿਨ ਨਗਰ ਨਿਗਮ ਮੁਹਾਲੀ, ਨਗਰ ਕੌਂਸਲ ਖਰੜ, ਕੁਰਾਲੀ, ਨਵਾਂਗਰਾਓਾ, ਜ਼ੀਰਕਪੁਰ, ਡੇਰਾਬੱਸੀ, ਲਾਲੜੂ ਅਤੇ ਬਨੂੰੜ ਲਈ ਕੋਈ ਵੀ ਨਾਮਜ਼ਦਗੀ ਪੇਪਰ ਦਾਖ਼ਲ ਨਹੀਂ ਹੋਇਆ | ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਨਾਮਜ਼ਦਗੀਆਂ 13 ਮਈ ਤੋਂ ਲੈ ਕੇ 16 ਮਈ ਤੱਕ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ ਦੇ 3 ਵਜੇ ਤੱਕ ਦਾਖ਼ਲ ਕਰਵਾਈਆਂ ਜਾ ਸਕਦੀਆਂ ਹਨ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੀ ਪੜਤਾਲ 18 ਮਈ 2026 ਨੂੰ ਕੀਤੀ ਜਾਵੇਗੀ, ਜਦਕਿ 19 ਮਈ ਤੱਕ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ | ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਬੈਲਟ ਪੇਪਰ ਰਾਹੀਂ ਪਾਈਆਂ ਜਾਣਗੀਆਂ ਤੇ 29 ਮਈ ਨੂੰ ਵੋਟਾਂ ਦੀ ਗਿਣਤੀ ਉਪਰੰਤ ਨਤੀਜੇ ਐਲਾਨੇ ਜਾਣਗੇ | ਉਨ੍ਹਾਂ ਦੱਸਿਆ ਕਿ ਨਗਰ ਨਿਗਮ ਮੁਹਾਲੀ ਦੇ ਵਾ. ਨੰ. 1 ਤੋਂ 25 ਲਈ ਨਾਮਜ਼ਦਗੀ ਪੇਪਰ ਰਿਟਰਨਿੰਗ ਅਫ਼ਸਰ-ਕਮ- ਵਧੀਕ ਮੁੱਖ ਪ੍ਰਸ਼ਾਸਕ ਗਮਾਡਾ ਅਮਰਿੰਦਰ ਸਿੰਘ ਮੱਲ੍ਹੀ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ ਜਦਕਿ ਵਾ. ਨੰ. 26 ਤੋਂ 50 ਲਈ ਨਾਮਜ਼ਦਗੀ ਪੇਪਰ ਰਿਟਰਨਿੰਗ ਅਫ਼ਸਰ-ਕਮ-ਐੱਸ. ਡੀ. ਐੱਮ. ਮੁਹਾਲੀ ਦਮਨਦੀਪ ਕੌਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾਣਗੇ | ਇਸੇ ਤਰ੍ਹਾਂ ਨਗਰ ਕੌਂਸਲ ਖਰੜ ਦੇ 27 ਵਾਰਡਾਂ ਲਈ ਨਾਮਜ਼ਦਗੀ ਪੇਪਰ ਰਿਟਰਨਿੰਗ ਅਫ਼ਸਰ-ਕਮ-ਐੱਸ. ਡੀ. ਐੱਮ. ਖਰੜ ਗੁਰਮੀਤ ਸਿੰਘ ਦੀ ਅਦਾਲਤ, ਨਗਰ ਕੌਂਸਲ ਡੇਰਾਬੱਸੀ ਦੇ 19 ਵਾਰਡਾਂ ਲਈ ਨਾਮਜ਼ਦਗੀ ਪੇਪਰ ਰਿਟਰਨਿੰਗ ਅਫ਼ਸਰ-ਕਮ-ਐੱਸ. ਡੀ. ਐੱਮ. ਡੇਰਾਬੱਸੀ ਅਮਿਤ ਗੁਪਤਾ ਦੀ ਅਦਾਲਤ, ਨਗਰ ਕੌਂਸਲ ਬਨੂੰੜ ਦੇ 13 ਵਾਰਡਾਂ ਲਈ ਨਾਮਜ਼ਦਗੀ ਪੇਪਰ ਰਿਟਰਨਿੰਗ ਅਫ਼ਸਰ-ਕਮ-ਐੱਸ. ਡੀ. ਐੱਮ. ਬਨੂੰੜ ਡਾ. ਅੰਕਿਤਾ ਕਾਂਸਲ ਦੇ ਤਹਿਸੀਲ ਦਫ਼ਤਰ ਬਨੂੰੜ, ਨਗਰ ਕੌਂਸਲ ਕੁਰਾਲੀ ਦੇ 17 ਵਾਰਡਾਂ ਲਈ ਨਾਮਜ਼ਦਗੀ ਪੇਪਰ ਰਿਟਰਨਿੰਗ ਅਫ਼ਸਰ-ਕਮ-ਕਾਰਜਕਾਰੀ ਇੰਜੀਨੀਅਰ ਮੰਡੀ ਬੋਰਡ ਸੁਖਵਿੰਦਰ ਸਿੰਘ ਕੋਲ ਨਗਰ ਕੌਂਸਲ ਦਫ਼ਤਰ ਕੁਰਾਲੀ, ਨਗਰ ਕੌਂਸਲ ਨਵਾਂਗਰਾਓਾ ਦੇ 21 ਵਾਰਡਾਂ ਲਈ ਨਾਮਜ਼ਦਗੀ ਪੇਪਰ ਰਿਟਰਨਿੰਗ ਅਫ਼ਸਰ-ਕਮ-ਬੀ. ਡੀ. ਪੀ. ਓ. ਖਰੜ ਮਹਿਕਮੀਤ ਸਿੰਘ ਕੋਲ ਨਗਰ ਕੌਂਸਲ ਦਫ਼ਤਰ ਨਵਾਂਗਰਾਓਾ, ਨਗਰ ਕੌਂਸਲ ਜ਼ੀਰਕਪੁਰ ਦੇ 31 ਵਾਰਡਾਂ ਲਈ ਨਾਮਜ਼ਦਗੀ ਪੇਪਰ ਰਿਟਰਨਿੰਗ ਅਫ਼ਸਰ-ਕਮ-ਬੀ. ਡੀ. ਪੀ. ਓ. ਡੇਰਾਬੱਸੀ ਬਲਜੀਤ ਸਿੰਘ ਸੋਹੀ ਕੋਲ ਨਗਰ ਕੌਂਸਲ ਦਫ਼ਤਰ ਜ਼ੀਰਕਪੁਰ ਅਤੇ ਨਗਰ ਕੌਂਸਲ ਲਾਲੜੂ ਦੇ 17 ਵਾਰਡਾਂ ਲਈ ਨਾਮਜ਼ਦਗੀ ਪੇਪਰ ਰਿਟਰਨਿੰਗ ਅਫ਼ਸਰ-ਕਮ-ਤਹਿਸੀਲਦਾਰ ਡੇਰਾਬੱਸੀ ਬੀਰਕਰਨ ਸਿੰਘ ਕੋਲ ਨਗਰ ਕੌਂਸਲ ਦਫ਼ਤਰ ਲਾਲੜੂ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ 17 ਵਾਰਡਾਂ ਤੋਂ ਭਾਜਪਾ, 2 ਤੋਂ ਆਜ਼ਾਦ ਤੇ ਇਕ ਵਾਰਡ ਤੋਂ ਕਾਂਗਰਸੀ ਉਮੀਦਵਾਰ ਜੇਤੂ <br/> ਅਗਲੀ ਖ਼ਬਰ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦਾ ਰਿਹਾ ਸ਼ਾਨਦਾਰ ਪ੍ਰਦਰਸ਼ਨ
Ad Position 24