28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਸਿੱਖ ਪੰਥ ਦੀ ਪਹਿਰੇਦਾਰੀ ਨਾਲ ਹੀ ਸੰਭਵ : ਬਰਾੜ <br/>

Ad Position 21
No active advertisement
ਅਜੀਤ ਡੈਸਕ 14-05-2026
ਐੱਸ. ਏ. ਐੱਸ. ਨਗਰ, 13 ਮਈ (ਪ੍ਰੋ. ਅਵਤਾਰ ਸਿੰਘ)- ਮਿਸਲ ਸਤਲੁਜ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਸਿੱਖ ਪੰਥ ਨਾਲ ਜੁੜੇ ਧਾਰਮਿਕ ਮਸਲਿਆਂ ਨੂੰ ਸਰਕਾਰੀ ਕਾਨੂੰਨਾਂ ਦੇ ਦਾਇਰੇ 'ਚ ਲਿਆਉਣਾ ਸਿੱਖ ਸਿਧਾਤਾਂ, ਰਵਾਇਤਾਂ ਅਤੇ ਪੰਥਕ ਖ਼ੁਦ-ਮੁਖਤਿਆਰੀ ਦੇ ਵਿਰੁੱਧ ਹੈ | ਉਨ੍ਹਾਂ ਕਿਹਾ ਕਿ ਸਮਾਣਾ ਮੋਰਚੇ ਦੌਰਾਨ ਮਿਸਲ ਸਤਲੁਜ ਨੇ ਸੋਚ-ਵਿਚਾਰ ਤੇ ਸਿਧਾਂਤਕ ਆਧਾਰ 'ਤੇ ਇਹ ਫ਼ੈਸਲਾ ਕੀਤਾ ਸੀ ਕਿ ਮਿਸਲ ਸਤਲੁਜ ਇਸ ਮੋਰਚੇ 'ਚ ਸ਼ਾਮਿਲ ਨਹੀਂ ਹੋਵੇਗੀ | ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਦਾ ਮੰਨਣਾ ਹੈ ਕਿ ਸਿੱਖਾਂ ਦੇ ਧਾਰਮਿਕ ਮਸਲਿਆਂ ਦੇ ਹੱਲ ਲਈ ਸਰਕਾਰੀ ਕਾਨੂੰਨਾਂ 'ਤੇ ਨਿਰਭਰਤਾ ਭਵਿੱਖ 'ਚ ਹੋਰ ਵੀ ਗੰਭੀਰ ਨਤੀਜੇ ਪੈਦਾ ਕਰ ਸਕਦੀ ਹੈ | ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ ਤੋਂ ਸਿੱਖ ਸੰਸਥਾਵਾਂ ਤੇ ਗੁਰਦੁਆਰਾ ਪ੍ਰਬੰਧ ਸਰਕਾਰੀ ਕਾਨੂੰਨਾਂ ਦੇ ਅਧੀਨ ਆਏ ਹਨ, ਉਦੋਂ ਤੋਂ ਹੀ ਸਿੱਖ ਪੰਥ ਨੂੰ ਉਮੀਦਾਂ ਅਨੁਸਾਰ ਸਿੱਟੇ ਨਹੀਂ ਮਿਲ ਰਹੇ | ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੇ ਇਤਿਹਾਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਆਜ਼ਾਦੀ ਲਈ ਸਿੱਖਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਸੀ ਪਰ ਬਾਅਦ 'ਚ ਸਰਕਾਰਾਂ ਨੇ ਉਨ੍ਹਾਂ ਦੀਆਂ ਸੰਸਥਾਵਾਂ ਨੂੰ ਕਾਨੂੰਨੀ ਢਾਂਚਿਆਂ 'ਚ ਉਲਝਾ ਦਿੱਤਾ | ਸ. ਬਰਾੜ ਨੇ ਅੱਗੇ ਕਿਹਾ ਕਿ ਸਿੱਖਾਂ ਦੇ ਧਾਰਮਿਕ ਮਸਲਿਆਂ 'ਚ ਪੂਰੀ ਖ਼ੁਦ-ਮੁਖਤਿਆਰੀ ਹੋਣੀ ਚਾਹੀਦੀ ਹੈ | ਉਨ੍ਹਾਂ ਭਾਈ ਕਾਨ ਸਿੰਘ ਨਾਭਾ ਦੇ ਵਿਚਾਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਗੁਰੂ ਘਰ ਇਕ ਕਿਲ੍ਹੇ ਵਾਂਗ ਹੈ ਤੇ ਜੇਕਰ ਉਥੇ ਕੋਈ ਬੇਅਦਬੀ ਹੁੰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਭ ਤੋਂ ਪਹਿਲਾਂ ਪੰਥ 'ਤੇ ਆਉਂਦੀ ਹੈ | ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਕਾਰੀ ਕਾਨੂੰਨੀ ਦਾਇਰਿਆਂ ਤੋਂ ਬਾਹਰ ਕੱਢ ਕੇ ਪੂਰੀ ਤਰ੍ਹਾਂ ਖ਼ੁਦ-ਮੁਖਤਿਆਰ ਧਾਰਮਿਕ ਸੰਸਥਾਵਾਂ ਦਾ ਦਰਜਾ ਦਿੱਤਾ ਜਾਵੇ | ਉਨ੍ਹਾਂ ਸਿੱਖ ਬੁੱਧੀਜੀਵੀਆਂ, ਨੌਜਵਾਨਾਂ ਤੇ ਪੰਥਕ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਸਲੇ 'ਤੇ ਡੂੰਘਾਈ ਨਾਲ ਵਿਚਾਰ ਕਰਨ ਅਤੇ ਸਿੱਖ ਪੰਥ ਦੀ ਆਤਮਿਕ, ਧਾਰਮਿਕ ਤੇ ਸੰਸਥਾਗਤ ਖ਼ੁਦ-ਮੁਖਤਿਆਰੀ ਨੂੰ ਮਜ਼ਬੂਤ ਕਰਨ ਲਈ ਇਕੱਠੇ ਹੋਣ |

Ad Position 22
No active advertisement
ਪਿਛਲੀ ਖ਼ਬਰ ਸੀ.ਜੀ.ਸੀ. ਯੂਨੀਵਰਸਿਟੀ ਮੁਹਾਲੀ ਦੇ ਫੈਸ਼ਨ ਡਿਜ਼ਾਈਨ ਵਿਭਾਗ ਤੇ ਨੋਵਸ ਇੰਡੀਆ ਵਿਚਾਲੇ ਸਮਝੌਤਾ ਸਹੀਬੱਧ <br/> ਅਗਲੀ ਖ਼ਬਰ ਜ਼ੀਰਕਪੁਰ ਕੌਂਸਲ ਚੋਣਾਂ ਲਈ ਭਾਜਪਾ ਵਲੋਂ ਉਮੀਦਵਾਰਾਂ ਦੀ ਸੂਚੀ ਜਾਰੀ <br/>
Ad Position 24