28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸੀ.ਜੀ.ਸੀ. ਯੂਨੀਵਰਸਿਟੀ ਮੁਹਾਲੀ ਦੇ ਫੈਸ਼ਨ ਡਿਜ਼ਾਈਨ ਵਿਭਾਗ ਤੇ ਨੋਵਸ ਇੰਡੀਆ ਵਿਚਾਲੇ ਸਮਝੌਤਾ ਸਹੀਬੱਧ <br/>

Ad Position 21
No active advertisement
ਅਜੀਤ ਡੈਸਕ 14-05-2026
ਐੱਸ. ਏ. ਐੱਸ. ਨਗਰ, 13 ਮਈ (ਪ੍ਰੋ. ਅਵਤਾਰ ਸਿੰਘ)-ਸੀ. ਜੀ. ਸੀ. ਯੂਨੀਵਰਸਿਟੀ ਮੁਹਾਲੀ ਦੇ ਫੈਸ਼ਨ ਡਿਜ਼ਾਈਨ ਵਿਭਾਗ ਨੇ ਉਦਯੋਗਿਕ ਤਜ਼ਰਬੇ ਤੇ ਵਿਦਿਆਰਥੀਆਂ ਦੇ ਪੇਸ਼ੇਵਰ ਵਿਕਾਸ ਨੂੰ ਹੁਲਾਰਾ ਦੇਣ ਲਈ ਨੋਵਸ ਇੰਡੀਆ ਨਾਲ ਇਕ ਸਮਝੌਤਾ ਸਹੀਬੱਧ ਕੀਤਾ ਹੈ | ਇਹ ਸਾਂਝੇਦਾਰੀ ਅਕਾਦਮਿਕ ਸਿੱਖਿਆ ਤੇ ਫੈਸ਼ਨ ਉਦਯੋਗ ਦੀਆਂ ਲੋੜਾਂ ਵਿਚਕਾਰਲੇ ਪਾੜੇ ਨੂੰ ਖ਼ਤਮ ਕਰਨ ਵੱਲ ਇਕ ਵੱਡਾ ਕਦਮ ਹੈ | ਇਸ ਸਮਝੌਤੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਇੰਟਰਨਸ਼ਿਪ, ਉਦਯੋਗਿਕ ਦੌਰੇ, ਮਾਹਿਰਾਂ ਦੇ ਵਿਸ਼ੇਸ਼ ਸੈਸ਼ਨ, ਲਾਈਵ ਪ੍ਰਾਜੈਕਟ ਤੇ ਵਰਕਸ਼ਾਪਾਂ ਰਾਹੀਂ ਵਿਵਹਾਰਕ ਗਿਆਨ ਪ੍ਰਦਾਨ ਕਰਨਾ ਹੈ | ਇਸ ਤੋਂ ਇਲਾਵਾ ਨੋਵਸ ਇੰਡੀਆ ਵਲੋਂ ਵਿਦਿਆਰਥੀਆਂ ਦੇ ਹੁਨਰ ਵਿਕਾਸ ਤੇ ਪਲੇਸਮੈਂਟ 'ਚ ਵੀ ਸਹਿਯੋਗ ਦਿੱਤਾ ਜਾਵੇਗਾ | ਇਸ ਸਮਝੌਤੇ 'ਤੇ ਹਸਤਾਖ਼ਰ ਕਰਨ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਯੂਨੀਵਰਸਿਟੀ ਦੇ ਅਧਿਕਾਰੀਆਂ ਅਤੇ ਨੋਵਸ ਇੰਡੀਆ ਦੇ ਪ੍ਰਤੀਨਿਧੀਆਂ ਵਿਚਾਲੇ ਫੈਸ਼ਨ ਤੇ ਡਿਜ਼ਾਈਨ ਦੇ ਖੇਤਰ 'ਚ ਨਵੀਨਤਾ ਤੇ ਰਚਨਾਤਮਿਕਤਾ ਨੂੰ ਉਤਸ਼ਾਹਿਤ ਕਰਨ ਬਾਰੇ ਵਿਸਥਾਰ ਸਹਿਤ ਚਰਚਾ ਕੀਤੀ ਗਈ | ਯੂਨੀਵਰਸਿਟੀ ਪ੍ਰਬੰਧਕਾਂ ਨੇ ਇਸ ਸਾਂਝੇਦਾਰੀ ਦੀ ਸ਼ਲਾਘਾ ਕੀਤੀ | ਇਸ ਮੌਕੇ ਨੋਵਸ ਇੰਡੀਆ ਦੇ ਨੁਮਾਇੰਦਿਆਂ ਨੇ ਵੀ ਸੀ. ਜੀ. ਸੀ. ਯੂਨੀਵਰਸਿਟੀ ਨਾਲ ਜੁੜਨ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ | ਉਨ੍ਹਾਂ ਸੀ. ਜੀ. ਸੀ. ਯੂਨੀਵਰਸਿਟੀ ਵਲੋਂ ਵਿਦਿਆਰਥੀਆਂ ਨੂੰ ਦਿੱਤੀ ਜਾ ਰਹੀ ਮਿਆਰੀ ਤੇ ਕਿੱਤਾਮੁਖੀ ਸਿੱਖਿਆ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਹ ਵਿਦਿਆਰਥੀਆਂ ਅਤੇ ਫੈਕਲਟੀ ਦੇ ਨਾਲ ਮਿਲ ਕੇ ਅਜਿਹੇ ਪ੍ਰੋਗਰਾਮਾਂ 'ਤੇ ਕੰਮ ਕਰਨਗੇ ਜੋ ਕਿ ਵਿਦਿਆਰਥੀਆਂ ਨੂੰ ਆਧੁਨਿਕ ਫੈਸ਼ਨ ਜਗਤ ਦੀਆਂ ਚੁਣੌਤੀਆਂ ਲਈ ਤਿਆਰ ਕਰਨਗੇ | ਪ੍ਰੋਗਰਾਮ ਦੇ ਅੰਤ 'ਚ ਰਸਮੀ ਤੌਰ 'ਤੇ ਦਸਤਾਵੇਜ਼ ਸਾਂਝੇ ਕੀਤੇ ਗਏ ਅਤੇ ਧੰਨਵਾਦੀ ਮਤਾ ਪੇਸ਼ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਬਰਵਾਲਾ ਰੋਡ 'ਤੇ ਨਕਾਬਪੋਸ਼ਾਂ ਨੇ ਕੰਪਨੀ ਮੈਨੇਜਰ ਨੂੰ ਬੇਰਹਿਮੀ ਨਾਲ ਕੁੱਟਿਆ <br/> ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਸਿੱਖ ਪੰਥ ਦੀ ਪਹਿਰੇਦਾਰੀ ਨਾਲ ਹੀ ਸੰਭਵ : ਬਰਾੜ <br/>
Ad Position 24