28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕੈਨੇਡਾ ਦਾ ਵਰਕ ਵੀਜ਼ਾ ਲਗਵਾਉਣ ਦੇ ਨਾਂਅ 'ਤੇ 12 ਲੱਖ ਰੁਪਏ ਦੀ ਠੱਗੀ

Ad Position 21
No active advertisement
ਅਜੀਤ ਡੈਸਕ 15-05-2026

ਚੰਡੀਗੜ੍ਹ, 14 ਮਈ (ਕਪਿਲ ਵਧਵਾ)- ਕੈਨੇਡਾ ਦਾ ਵਰਕ ਵੀਜ਼ਾ ਲਗਵਾਉਣ ਦੇ ਨਾਂ 'ਤੇ 12 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਥਾਣਾ ਸੈਕਟਰ-36 ਦੀ ਪੁਲਿਸ ਵਲੋਂ ਖਰੜ ਦੇ ਸੰਨੀ ਇਨਕਲੇਵ ਵਾਸੀ ਅਮਨ ਸ਼ਰਮਾ ਦੀ ਸ਼ਿਕਾਇਤ 'ਤੇ ਐਕਸਪ੍ਰੈੱਸ ਐਂਟਰੀ ਇਮੀਗ੍ਰੇਸ਼ਨ ਸੈਕਟਰ-35 ਚੰਡੀਗੜ੍ਹ ਨਾਲ ਜੁੜੇ ਡੇਵਿਡ ਅਰੋੜਾ, ਗੁਰਦੀਪ ਸਿੰਘ ਅਤੇ ਹੋਰਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਅਮਨ ਸ਼ਰਮਾ ਨੇ ਦੱਸਿਆ ਕਿ ਉਸ ਨੇ ਕੁਝ ਮਹੀਨੇ ਪਹਿਲਾਂ ਕੈਨੇਡਾ ਦਾ ਵਰਕ ਵੀਜ਼ਾ ਲਗਵਾਉਣ ਲਈ ਉਕਤ ਮੁਲਜ਼ਮਾਂ ਨਾਲ ਸੰਪਰਕ ਕੀਤਾ ਸੀ | ਮੁਲਜ਼ਮਾਂ ਨੇ ਉਸ ਤੋਂ ਵੀਜ਼ਾ ਲਗਵਾਉਣ ਦੇ ਨਾਂਅ 'ਤੇ ਕਰੀਬ 12 ਲੱਖ ਰੁਪਏ ਦੀ ਰਕਮ ਹਾਸਲ ਕਰ ਲਈ | ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਰਕਮ ਲੈਣ ਤੋਂ ਬਾਅਦ ਨਾ ਤਾਂ ਉਸ ਦਾ ਵੀਜ਼ਾ ਲਗਵਾਇਆ ਗਿਆ ਤੇ ਨਾ ਹੀ ਉਸ ਨੂੰ ਪੈਸੇ ਵਾਪਸ ਕੀਤੇ ਗਏ | ਇਸ ਸਬੰਧੀ ਥਾਣਾ ਸੈਕਟਰ-36 ਦੀ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |


Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਝੋਨੇ ਦੀ ਐੱਮ.ਐੱਸ.ਪੀ 'ਚ ਵਾਧਾ ਨਾਕਾਫ਼ੀ - ਪ੍ਰੇਮ ਸਿੰਘ ਭੰਗੂ <br/> ਅਗਲੀ ਖ਼ਬਰ ਗੁਰੂ ਅਮਰਦਾਸ ਜੀ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦਾ 12ਵੀਂ ਜਮਾਤ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
Ad Position 24