28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਕੇਂਦਰ ਸਰਕਾਰ ਵਲੋਂ ਝੋਨੇ ਦੀ ਐੱਮ.ਐੱਸ.ਪੀ 'ਚ ਵਾਧਾ ਨਾਕਾਫ਼ੀ - ਪ੍ਰੇਮ ਸਿੰਘ ਭੰਗੂ <br/>

Ad Position 21
No active advertisement
ਅਜੀਤ ਡੈਸਕ 15-05-2026
ਚੰਡੀਗੜ੍ਹ, 14 ਮਈ (ਅਜਾਇਬ ਸਿੰਘ ਔਜਲਾ)- ਆਲ ਇੰਡੀਆ ਕਿਸਾਨ ਫੈੱਡਰੇਸ਼ਨ (ਏ.ਆਈ.ਕੇ.ਐਫ.) ਦੇ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਪ੍ਰੇਮ ਸਿੰਘ ਭੰਗੂ ਨੇ ਕੇਂਦਰ ਸਰਕਾਰ ਵਲੋਂ ਐਲਾਨੇ ਝੋਨੇ ਦੇ ਐਮ.ਐਸ.ਪੀ. ਵਿਚ 72 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਉਤਪਾਦਨ ਲਾਗਤ ਦੇ ਮੁੱਲ ਵਿਚ ਵਾਧੇ ਦੇ ਮੁਕਾਬਲੇ ਨਾਕਾਫ਼ੀ ਕਹਿੰਦੇ ਹੋਏ ਇਸ ਨੂੰ ਰੱਦ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਡਾ. ਸਵਾਮੀਨਾਥਨ ਦੇ ਫ਼ਾਰਮੂਲੇ ਸੀ+2 ਪਲੱਸ 50 ਪ੍ਰਤੀਸ਼ਤ ਅਨੁਸਾਰ ਐਮ.ਐਸ.ਪੀ. ਨਿਰਧਾਰਿਤ ਕਰਨ ਤੇ ਫਲਾਂ ਅਤੇ ਸਬਜ਼ੀਆਂ ਸਮੇਤ ਸਾਰੇ ਖੇਤੀਬਾੜੀ ਉਤਪਾਦਾਂ ਦੀ ਯਕੀਨੀ ਖ਼ਰੀਦ ਲਈ ਲੜ ਰਹੇ ਹਨ ਪਰ ਕੇਂਦਰ ਸਰਕਾਰ ਵਲੋਂ ਇਸ ਤੋਂ ਇਨਕਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਏ-2 ਪਲੱਸ ਐਫ.ਐਲ. ਅਨੁਸਾਰ ਐਮ.ਐਸ.ਪੀ. ਨਿਰਧਾਰਿਤ ਕਰ ਰਹੀ ਹੈ ਜੋ ਕਿ ਕਿਸਾਨਾਂ ਨੂੰ ਸਵੀਕਾਰ ਨਹੀਂ ਹੈ | ਉਨ੍ਹਾਂ ਕਿਹਾ ਕਿ ਦੇਸ਼ ਭਰ ਤੇ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਕਿਉਂਕਿ ਉਹ ਭਾਰੀ ਕਰਜ਼ੇ ਹੇਠ ਦੱਬੇ ਹੋਏ ਹਨ ਤੇ ਉਨ੍ਹਾਂ ਦੀ ਆਮਦਨ ਹਰ ਸਾਲ ਘੱਟ ਰਹੀ ਹੈ | ਪੰਜਾਬ ਦੇ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਕਿਉਂਕਿ ਉਨ੍ਹਾਂ ਦੀਆਂ ਪਿਛਲੀਆਂ ਤਿੰਨ ਲਗਾਤਾਰ ਫ਼ਸਲਾਂ ਹੜ੍ਹਾਂ, ਬੇਮੌਸਮੀ ਬਾਰਸ਼ਾਂ ਤੇ ਬਿਮਾਰੀਆਂ ਕਾਰਨ ਤਬਾਹ ਹੋ ਗਈਆਂ ਹਨ |


Ad Position 22
No active advertisement
ਪਿਛਲੀ ਖ਼ਬਰ ਸੋਨੰੂ ਨੋਲਟਾ ਕਤਲ ਮਾਮਲੇ ਦਾ ਮਾਸਟਰ ਮਾਈਾਡ ਗੋਪਾਲ ਕੁਮਾਰ ਗਿ੍ਫ਼ਤਾਰ <br/> ਅਗਲੀ ਖ਼ਬਰ ਕੈਨੇਡਾ ਦਾ ਵਰਕ ਵੀਜ਼ਾ ਲਗਵਾਉਣ ਦੇ ਨਾਂਅ 'ਤੇ 12 ਲੱਖ ਰੁਪਏ ਦੀ ਠੱਗੀ
Ad Position 24